Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜਲੰਧਰ ਅਦਾਲਤ ਨੇ ਮੰਨਿਆ ਆਤਿਸ਼ੀ ਦੀ ਵੀਡੀਓ ਫਰਜ਼ੀ, ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ: ਆਪ ਸੰਸਦ ਮੈਂਬਰ ਕੰਗ

ਸੁਨੀਲ ਜਾਖੜ, ਜੋ ਆਪਣੇ ਆਪ ਨੂੰ ਸੱਚੇ-ਸੁੱਚੇ ਆਗੂ ਕਹਿੰਦੇ ਹਨ, ਕੀ ਹੁਣ ਤੁਸੀਂ ਮੁਆਫੀ ਮੰਗੋਗੇ?- ਮਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 15 Jan 2026

Last updated on: Jan 16, 2026, 10:01 IST

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੇ ਕਥਿਤ ਵਿਵਾਦਿਤ ਵੀਡੀਓ ਮਾਮਲੇ ਵਿੱਚ ਜਲੰਧਰ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਭਾਜਪਾ ਆਗੂਆਂ ਵੱਲੋਂ ਵਾਇਰਲ ਕੀਤੀ ਗਈ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ ਅਤੇ ਫਰਜ਼ੀ ਹੈ। ਇਸ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਭਾਜਪਾ 'ਤੇ ਜ਼ੋਰਦਾਰ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਆਪਣੀ ਘਟੀਆ ਰਾਜਨੀਤੀ ਲਈ ਸਿੱਖ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਤੋਂ ਵੀ ਪਿੱਛੇ ਨਹੀਂ ਹਟਦੀ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਜਲੰਧਰ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਕਹਿ ਰਹੇ ਸੀ ਕਿ ਭਾਜਪਾ ਆਪਣੀ ਘਟੀਆ ਰਾਜਨੀਤੀ ਲਈ ਸਿੱਖ ਗੁਰੂਆਂ ਦਾ ਅਪਮਾਨ ਕਰਨ ਤੋਂ ਪਿੱਛੇ ਨਹੀਂ ਹਟਦੀ ਅਤੇ ਅੱਜ ਇਹ ਸਾਬਤ ਹੋ ਗਿਆ।ਕੰਗ ਨੇ ਕਿਹਾ, "ਅੱਜ ਜਲੰਧਰ ਦੀ ਮਾਣਯੋਗ ਅਦਾਲਤ ਨੇ ਸਪੱਸ਼ਟ ਕਹਿ ਦਿੱਤਾ ਹੈ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਵਿਧਾਨ ਸਭਾ ਵਿੱਚ ਦਿੱਤੇ ਬਿਆਨ ਨੂੰ ਜਿਸ ਤਰੀਕੇ ਨਾਲ ਭਾਜਪਾ ਆਗੂਆਂ ਨੇ, ਖਾਸ ਕਰਕੇ ਕਪਿਲ ਮਿਸ਼ਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਤੋੜ-ਮਰੋੜ ਕੇ ਪੇਸ਼ ਕੀਤਾ, ਉਸ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ।

"ਆਪ ਸੰਸਦ ਮੈਂਬਰ ਨੇ ਭਾਜਪਾ ਦੇ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਜਪਾ ਨੇ ਸਿੱਖ ਧਰਮ ਦਾ ਅਪਮਾਨ ਕੀਤਾ ਹੋਵੇ। ਉਨ੍ਹਾਂ ਯਾਦ ਕਰਵਾਇਆ ਕਿ ਭਾਜਪਾ ਨੇ ਪਹਿਲਾਂ ਵੀ ਦਸ਼ਮ ਪਿਤਾ ਅਤੇ ਸਾਹਿਬਜ਼ਾਦਿਆਂ ਦਾ ਕਾਰਟੂਨ ਬਣਾਇਆ ਸੀ।ਮਲਵਿੰਦਰ ਕੰਗ ਨੇ ਭਾਵੁਕ ਹੁੰਦਿਆਂ ਕਿਹਾ, " ਮਹਾਰਾਜ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਜਿਨ੍ਹਾਂ ਨੇ ਸਾਢੇ ਤਿੰਨ ਸੌ ਸਾਲ ਪਹਿਲਾਂ ਇਸ ਦੇਸ਼ ਦੇ ਹਿੰਦੂ ਧਰਮ ਅਤੇ ਦੇਸ਼ ਨੂੰ ਬਚਾਉਣ ਲਈ ਸ਼ਹਾਦਤ ਦਿੱਤੀ, ਉਨ੍ਹਾਂ ਦਾ ਅਪਮਾਨ ਕਰਨ ਤੋਂ ਵੀ ਭਾਜਪਾ ਪਿੱਛੇ ਨਹੀਂ ਹਟਦੀ। ਇਹ ਉਨ੍ਹਾਂ ਦਾ ਅਸਲੀ ਚਿਹਰਾ ਹੈ, ਇਹੀ ਉਨ੍ਹਾਂ ਦੀ ਘਟੀਆ ਮਾਨਸਿਕਤਾ ਹੈ ਜਿਸ ਦੀ ਅਸੀਂ ਸਖ਼ਤ ਨਿੰਦਾ ਕਰਦੇ ਹਾਂ।

ਆਪ ਸੰਸਦ ਮੈਂਬਰ ਨੇ ਭਾਜਪਾ ਦੇ ਪੰਜਾਬ ਇੰਚਾਰਜ ਸੁਨੀਲ ਜਾਖੜ ਤੋਂ ਸਿੱਧਾ ਸਵਾਲ ਕਰਦਿਆਂ ਕਿਹਾ, "ਜਾਖੜ ਸਾਹਿਬ, ਜੋ ਆਪਣੇ ਆਪ ਨੂੰ ਸੱਚੇ-ਸੁੱਚੇ ਆਗੂ ਕਹਿੰਦੇ ਹਨ, ਕੀ ਹੁਣ ਤੁਸੀਂ ਮੁਆਫੀ ਮੰਗੋਗੇ?"ਕੰਗ ਨੇ ਰਵਨੀਤ ਸਿੰਘ ਬਿੱਟੂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਨਜਿੰਦਰ ਸਿੰਘ ਸਿਰਸਾ ਤੋਂ ਵੀ ਜਵਾਬ ਮੰਗਿਆ ਕਿ ਕਪਿਲ ਮਿਸ਼ਰਾ ਵਰਗੇ ਆਗੂਆਂ ਵੱਲੋਂ ਗੁਰੂ ਸਾਹਿਬਾਨ ਦੇ ਕੀਤੇ ਗਏ ਅਪਮਾਨ ਦੀ ਜਵਾਬਦੇਹੀ ਕੌਣ ਲਵੇਗਾ?ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਸਾਬਤ ਕਰਦਾ ਹੈ ਕਿ ਭਾਜਪਾ ਨੇ ਸਿਰਫ਼ ਅਤੇ ਸਿਰਫ਼ ਆਪਣੀ ਘਟੀਆ ਰਾਜਨੀਤੀ ਲਈ ਆਤਿਸ਼ੀ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਗੁਰੂ ਸਾਹਿਬਾਨ ਪ੍ਰਤੀ ਅਪਮਾਨਜਨਕ ਸ਼ਬਦ ਦਿਖਾਏ ਜੋ ਪੂਰੀ ਤਰ੍ਹਾਂ ਜਾਅਲੀ ਅਤੇ ਫਰਜ਼ੀ ਸਨ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD