Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਜਪਾ ਦੀ ਝੂਠ ਅਤੇ ਨਫਰਤ ਦੀ ਰਾਜਨੀਤੀ ਨੂੰ ਅਦਾਲਤ ਵੱਲੋਂ ਕਰਾਰਾ ਝਟਕਾ: ਆਪ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਫਰਜ਼ੀ ਵੀਡੀਓ ਦਾ ਮਾਮਲਾ: ਜਲੰਧਰ ਦੀ ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਫਰਜ਼ੀ ਵੀਡੀਓ ਤੁਰੰਤ ਹਟਾਉਣ ਦੇ ਦਿੱਤੇ ਹੁਕਮ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਜਲੰਧਰ/ਚੰਡੀਗੜ੍ਹ , 15 Jan 2026

Last updated on: Jan 16, 2026, 10:19 IST

ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਦਿੰਦਿਆਂ ਜਲੰਧਰ ਦੀ ਇੱਕ ਅਦਾਲਤ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨਾਲ ਸਬੰਧਤ ਫਰਜ਼ੀ ਵੀਡੀਓ ਮਾਮਲੇ ਵਿੱਚ ਵੱਡਾ ਹੁਕਮ ਜਾਰੀ ਕੀਤਾ ਹੈ। ਫੋਰੈਂਸਿਕ ਰਿਪੋਰਟ ਦੇ ਅਧਾਰ 'ਤੇ, ਜਿਸ ਵਿੱਚ ਸਾਬਤ ਹੋਇਆ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਇਹ ਫਰਜ਼ੀ ਸੀ, ਅਦਾਲਤ ਨੇ ਇਸ ਨੂੰ ਸਾਰੇ ਪ੍ਰਮੁੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਇਸ ਫੈਸਲੇ ਨਾਲ ਭਾਜਪਾ ਦੀ ਝੂਠ ਅਤੇ ਨਫਰਤ ਦੀ ਰਾਜਨੀਤੀ ਸਿੱਧੇ ਤੌਰ 'ਤੇ ਬੇਨਕਾਬ ਹੋਈ ਹੈ।

ਅਦਾਲਤ ਨੇ ਫੇਸਬੁੱਕ, ਇੰਸਟਾਗ੍ਰਾਮ, 'X' ਅਤੇ ਟੈਲੀਗ੍ਰਾਮ ਨੂੰ 24 ਘੰਟਿਆਂ ਦੇ ਅੰਦਰ ਇਸ ਫਰਜ਼ੀ ਅਤੇ ਛੇੜਛਾੜ ਕੀਤੀ ਵੀਡੀਓ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ। ਗਲਤ ਜਾਣਕਾਰੀ ਦੇ ਫੈਲਾਅ ਵਿਰੁੱਧ ਸਖ਼ਤ ਰੁਖ ਅਖਤਿਆਰ ਕਰਦਿਆਂ ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਈਬਰ ਕ੍ਰਾਈਮ ਵਿਭਾਗ ਤੋਂ ਜਾਣਕਾਰੀ ਮਿਲਣ ‘ਤੇ ਅਜਿਹੀ ਕਿਸੇ ਵੀ ਵੀਡੀਓ ਨੂੰ ਤੁਰੰਤ ਹਟਾਇਆ ਜਾਵੇ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਫਰਜ਼ੀ ਸਮੱਗਰੀ ਦੇ ਪ੍ਰਸਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਦਾਲਤ ਦੇ ਹੁਕਮਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਕ ਵਾਰ ਫਿਰ ਭਾਜਪਾ ਦੇ ਝੂਠ, ਫਰੇਬ ਅਤੇ ਗਲਤ ਇਰਾਦੇ ਪੂਰੀ ਤਰ੍ਹਾਂ ਬੇਨਕਾਬ ਹੋ ਗਏ ਹਨ।ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ, ਭਾਜਪਾ ਨੇ ਸਾਡੇ ਸੀਨੀਅਰ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਜੀ ਦਾ ਨਾਂ ਵਿਧਾਨ ਸਭਾ ਵਿੱਚ ਸਾਡੇ ਸਤਿਕਾਰਯੋਗ ਗੁਰੂਆਂ ਦੀ ਕਥਿਤ ਬੇਅਦਬੀ ਨਾਲ ਜੋੜ ਕੇ ਸ਼ਰੇਆਮ ਝੂਠ ਫੈਲਾਉਣ ਦੀ ਕੋਸ਼ਿਸ਼ ਕੀਤੀ।

ਇਹ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਜਾਣਬੁੱਝ ਕੇ ਫਿਰਕੂ ਸਦਭਾਵਨਾ ਨੂੰ ਵਿਗਾੜਨ ਦੀ ਇੱਕ ਸੋਚੀ ਸਮਝੀ ਸਾਜ਼ਿਸ਼ ਸੀ।ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਜਪਾ ਦਾ ਪ੍ਰਚਾਰ ਬੇਨਕਾਬ ਹੋਇਆ ਹੋਵੇ। ਅਰੋੜਾ ਨੇ ਅੱਗੇ ਕਿਹਾ ਕਿ ਪਹਿਲਾਂ ਵੀ ਫੋਰੈਂਸਿਕ ਜਾਂਚ ਵਿੱਚ ਸਪੱਸ਼ਟ ਤੌਰ ‘ਤੇ ਸਾਬਤ ਹੋਇਆ ਸੀ ਕਿ ਕਪਿਲ ਮਿਸ਼ਰਾ ਅਤੇ ਹੋਰ ਭਾਜਪਾ ਆਗੂਆਂ ਦੇ ਨਾਲ-ਨਾਲ ਉਨ੍ਹਾਂ ਦੇ 'ਸਹਿਯੋਗੀ' ਸਾਥੀਆਂ, ਚਾਹੇ ਉਹ ਕਾਂਗਰਸ ਹੋਵੇ ਜਾਂ ਅਕਾਲੀ ਦਲ, ਦੁਆਰਾ ਪ੍ਰਸਾਰਿਤ ਕੀਤੀਆਂ ਵੀਡੀਓਜ਼ ਪੂਰੀ ਤਰ੍ਹਾਂ ਫਰਜ਼ੀ ਸਨ। 

ਸੱਚਾਈ ਜਾਣਨ ਦੇ ਬਾਵਜੂਦ ਉਹ ਇਹ ਮਨਘੜਤ ਵੀਡੀਓ ਫੈਲਾਉਂਦੇ ਰਹੇ। ਅੱਜ ਜਲੰਧਰ ਦੀ ਅਦਾਲਤ ਨੇ ਸਪੱਸ਼ਟ ਤੌਰ ‘ਤੇ ਫੈਸਲਾ ਸੁਣਾਇਆ ਹੈ ਕਿ ਇਹ ਵੀਡੀਓਜ਼ ਫਰਜ਼ੀ, ਧੋਖਾਧੜੀ ਅਤੇ ਕੁਝ ਵੀ ਨਹੀਂ ਸਗੋਂ ਗੁਮਰਾਹ ਕਰਨ ਵਾਲੀਆਂ ਹਨ ਅਤੇ ਇਨ੍ਹਾਂ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦਾ ਹੁਕਮ ਦਿੱਤਾ ਹੈ।ਭਾਜਪਾ 'ਤੇ ਤਿੱਖਾ ਹਮਲਾ ਕਰਦਿਆਂ 'ਆਪ' ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ ਸਸਤੀ, ਨੀਵੇਂ ਪੱਧਰ ਦੀ ਅਤੇ ਫਰੇਬ ਵਾਲੀ ਰਾਜਨੀਤੀ 'ਤੇ ਟਿਕੀ ਹੋਈ ਹੈ। 

ਅਮਨ ਅਰੋੜਾ ਨੇ ਕਿਹਾ ਕਿ ਇਹ ਸਪੱਸ਼ਟ ਤੌਰ ‘ਤੇ ਸਾਬਤ ਕਰਦਾ ਹੈ ਕਿ ਆਪਣੀ ਖੋਖਲੀ ਅਤੇ ਘਟੀਆ ਰਾਜਨੀਤੀ ਨੂੰ ਜ਼ਿੰਦਾ ਰੱਖਣ ਲਈ ਭਾਜਪਾ ਕਿਸੇ ਵੀ ਪੱਧਰ ਤੱਕ ਗਿਰ ਸਕਦੀ ਹੈ ਅਤੇ ਸਭ ਤੋਂ ਸ਼ਰਮਨਾਕ ਝੂਠ ਦਾ ਸਹਾਰਾ ਲੈ ਸਕਦੀ ਹੈ। ਭਾਜਪਾ ਹੁਣ ਭਾਰਤੀ ਜਨਤਾ ਪਾਰਟੀ ਨਹੀਂ ਰਹੀ ਇਹ ‘ਭਾਰਤੀ ਝੂਠਾ ਪਾਰਟੀ’ ਵਿੱਚ ਬਦਲ ਗਈ ਹੈ, ਜਿਸਦਾ ਇੱਕੋ ਇੱਕ ਏਜੰਡਾ ਪੰਜਾਬ ਵਿੱਚ ਆਪਣੀ ਰਾਜਨੀਤੀ ਚਲਾਉਣ ਲਈ ਝੂਠ ਬੋਲਣਾ, ਬਦਨਾਮ ਕਰਨਾ ਅਤੇ ਫਿਰਕੂ ਜ਼ਹਿਰ ਫੈਲਾਉਣਾ ਹੈ।

ਉਨ੍ਹਾਂ ਨੇ ਫਰਜ਼ੀ ਵੀਡੀਓ ਨੂੰ ਸ਼ੇਅਰ ਕਰਨ ਅਤੇ ਇਸ ਦਾ ਪ੍ਰਚਾਰ ਕਰਨ ਵਾਲੇ ਸਾਰਿਆਂ ਤੋਂ ਬਿਨਾਂ ਸ਼ਰਤ ਜਨਤਕ ਮੁਆਫੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਦੇ ਨਾਲ-ਨਾਲ ਭਾਜਪਾ ਦੇ ਜਿਨ੍ਹਾਂ ਆਗੂਆਂ ਨੇ ਬੇਸ਼ਰਮੀ ਨਾਲ ਇਸ ਫਰਜ਼ੀ ਵੀਡੀਓ ਨੂੰ ਸਾਂਝਾ ਕੀਤਾ ਅਤੇ ਉਤਸ਼ਾਹਿਤ ਕੀਤਾ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਸਿਆਸੀ ਲਾਹੇ ਲਈ ਪੰਜਾਬੀਆਂ ਦੀ ਆਸਥਾ ਨਾਲ ਖੇਡਣ ਦੀ ਕੋਸ਼ਿਸ਼ ਕੀਤੀ। ਅਦਾਲਤ ਦੇ ਹੁਕਮਾਂ ਨੇ ਉਨ੍ਹਾਂ ਦੀ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD