Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਹਨ ਸਿਰਤੋੜ ਯਤਨ : ਜੈ ਕ੍ਰਿਸ਼ਨ ਸਿੰਘ ਰੌੜੀ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ , 15 Jan 2026

Last updated on: Jan 16, 2026, 18:31 IST

ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ  ਵੱਲੋਂ ਰੱਖਿਆ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਇਹ ਪੁਲ ਪੰਜਾਬ ਸਰਕਾਰ ਵੱਲੋਂ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜੋ ਕਿ ਸਦੀਆਂ ਤੱਕ ਟਿਕਾਉ ਰਹੇਗਾ ਅਤੇ ਸੰਗਤਾਂ ਨੂੰ ਆਸਾਨ ਆਵਾਜਾਈ ਸਹੂਲਤ ਪ੍ਰਦਾਨ ਕਰੇਗਾ। 

ਉਨ੍ਹਾਂ ਕਿਹਾ ਕਿ ਇਸ ਪੁਲ਼ ਦੇ ਨਿਰਮਾਣ ਨੂੰ ਤੈਅ ਸਮਾਂ ਸੀਮਾ ਦੌਰਾਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇਗਾ। ਡਿਪਟੀ ਸਪੀਕਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵੱਡੇ ਪੁਰਬ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦੇ ਪੂਰੇ ਕਰਵਾਉਣੇ ਯਕੀਨੀ ਬਣਾਏ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ। ਇਸਦੇ ਨਾਲ ਹੀ ਬਾਬਾ ਸੁਖਦੇਵ ਸਿੰਘ ਅਤੇ ਬਾਬਾ ਨਰੇਸ਼ ਸਿੰਘ ਵੱਲੋਂ ਡਿਪਟੀ ਸਪੀਕਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਵੀ ਗਿਆ।  ਇਸ ਨੀਂਹ ਪੱਥਰ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚਾਂ ਨੇ ਵੀ ਹਾਜ਼ਰੀ ਭਰੀ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD