Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ : ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਸਿਹਤ, ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕੈਂਪਾਂ ਵਾਸਤੇ 786 ਲੱਖ ਰੁਪਏ ਅਲਾਟ: ਡਾ. ਬਲਜੀਤ ਕੌਰ

Dr. Baljit Kaur, Raj Lali Gill

Web Admin

Web Admin

5 Dariya News

ਐਸ.ਏ.ਐਸ. ਨਗਰ , 16 Jan 2026

Last updated on: Jan 18, 2026, 12:15 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ) ਵਿਖੇ "ਸਾਡੇ ਬਜ਼ੁਰਗ, ਸਾਡਾ ਮਾਣ" ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ, ਜੋ ਕਿ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਲਈ ਮਾਣ, ਦੇਖਭਾਲ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਮੁਹਿੰਮ ਬਜ਼ੁਰਗ ਨਾਗਰਿਕਾਂ ਨੂੰ ਸਿੱਧੇ ਤੌਰ 'ਤੇ ਸਿਹਤ, ਭਲਾਈ ਅਤੇ ਸਮਾਜਿਕ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਲਾਗੂ ਕੀਤੀ ਜਾ ਰਹੀ ਹੈ।

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਡੇ ਬਜ਼ੁਰਗ ਨਾਗਰਿਕਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸੁਵਿਧਾਜਨਕ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਦੇ ਦੂਜੇ ਪੜਾਅ ਲਈ, ਜ਼ਿਲ੍ਹਾ ਪੱਧਰੀ ਕੈਂਪ ਲਗਾਉਣ ਲਈ 786 ਲੱਖ ਰੁਪਏ ਦੀ ਰਕਮ ਰੱਖੀ ਗਈ ਹੈ ਤਾਂ ਜੋ ਬਜ਼ੁਰਗਾਂ ਨੂੰ ਜ਼ਰੂਰੀ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ‘ਤੇ ਪ੍ਰਦਾਨ ਕੀਤੀਆਂ ਜਾ ਸਕਣ।"

ਪਹਿਲੇ ਪੜਾਅ ਦੌਰਾਨ ਮਿਲੇ ਭਰਵੇਂ ਹੁੰਗਾਰੇ ਦਾ ਹਵਾਲਾ ਦਿੰਦਿਆਂ, ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ, " ਸਾਲ 2023 ਵਿੱਚ ਸ਼ੁਰੂ ਕੀਤੇ ਗਏ ਪਹਿਲੇ ਪੜਾਅ ਦੌਰਾਨ, 20,210 ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰ ਕੀਤਾ ਗਿਆ ਸੀ। ਇਹ ਮਜ਼ਬੂਤ ਭਾਗੀਦਾਰੀ ਅਜਿਹੀਆਂ ਪਹਿਲਕਦਮੀਆਂ ਦੀ ਜ਼ਰੂਰਤ ਅਤੇ ਲੋਕਾਂ ਵੱਲੋਂ ਸਰਕਾਰ ਦੇ ਭਲਾਈ ਪ੍ਰੋਗਰਾਮਾਂ ਵਿੱਚ ਵਿਸ਼ਵਾਸ ਨੂੰ ਦਰਸਾਉਂਦੀ ਹੈ।" ਉਨ੍ਹਾਂ ਦੱਸਿਆ ਕਿ 2 ਫਰਵਰੀ ਤੋਂ 18 ਫਰਵਰੀ ਤੱਕ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਨੂੰ ਦੂਜੇ ਪੜਾਅ ਅਧੀਨ ਕਵਰ ਕੀਤਾ ਜਾਵੇਗਾ।

ਪੇਸ਼ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਆਪਕ ਜਾਣਕਾਰੀ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, "ਇਹ ਕੈਂਪ ਬਜ਼ੁਰਗ  ਨਾਗਰਿਕਾਂ ਨੂੰ ਵਿਆਪਕ ਦੇਖਭਾਲ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ। ਇਹਨਾਂ ਕੈਂਪਾਂ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਅੱਖਾਂ ਦੀ ਜਾਂਚ ਅਤੇ ਮੋਤੀਆਬਿੰਦ ਦੀ ਜਾਂਚ, ਈਐਨਟੀ ਅਤੇ ਆਰਥੋਪੀਡਿਕ ਸਲਾਹ-ਮਸ਼ਵਰਾ, ਗੈਰ-ਸੰਚਾਰੀ ਬਿਮਾਰੀਆਂ ਅਤੇ ਡਿਮੈਂਸ਼ੀਆ ਲਈ ਸਕ੍ਰੀਨਿੰਗ ਦੇ ਨਾਲ ਹੀ ਹੋਮਿਓਪੈਥਿਕ ਅਤੇ ਆਯੁਰਵੈਦਿਕ ਇਲਾਜ ਸ਼ਾਮਲ ਹਨ। 

ਇਸ ਦੌਰਾਨ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ ਮੌਕੇ 'ਤੇ ਹੀ ਨਾਮਾਂਕਣ, ਸੀਨੀਅਰ ਸਿਟੀਜ਼ਨ ਕਾਰਡ ਅਤੇ ਅਲੀਮਕੋ ਕਾਰਡ ਜਾਰੀ ਕਰਨ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।"ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰੀ ਵਯੋਸ਼੍ਰੀ ਯੋਜਨਾ ਅਤੇ ਮੈਨਟੇਨੈਂਸ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ, 2007 ਬਾਰੇ ਸਹਾਇਤਾ ਅਤੇ ਜਾਗਰੂਕਤਾ ਦੇ ਨਾਲ ਨਾਲ ਹੋਰ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਇਹਨਾਂ ਕੈਂਪਾਂ ਦਾ ਅਹਿਮ ਹਿੱਸੇ ਹਨ।

ਡਾ. ਬਲਜੀਤ ਕੌਰ ਨੇ ਕਿਹਾ, "ਲੋੜਵੰਦਾਂ ਨੂੰ ਜ਼ਰੂਰੀ ਸਹਾਇਕ ਯੰਤਰ ਜਿਵੇਂ ਕਿ ਨੇੜਲੀ ਨਜ਼ਰ ਵਾਲੀਆਂ ਐਨਕਾਂ, ਸੁਣਨ ਵਿੱਚ ਸਹਾਇਤਾ ਵਾਲੇ ਉਪਕਰਨ, ਤੁਰਨ ਵਿੱਚ ਸਹਾਇਤਾ ਪ੍ਰਦਾਨ ਵਾਲੀਆਂ ਮਸ਼ੀਨਾਂ, ਸਰਵਾਈਕਲ ਕਾਲਰ, ਬੈਲਟਾਂ ਅਤੇ ਵ੍ਹੀਲਚੇਅਰਾਂ ਮੌਕੇ 'ਤੇ ਹੀ ਵੰਡਿਆ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਪਹਿਲਾਂ ਹੀ ਕਾਰਜਸ਼ੀਲ ਕੀਤਾ ਜਾ ਚੁੱਕਾ ਹੈ।"

ਇਹਨਾਂ ਕੈਂਪਾਂ ਦੌਰਾਨ ਸਿਹਤ ਅਤੇ ਅੱਖਾਂ ਦੀ ਜਾਂਚ, ਪੈਨਸ਼ਨਾਂ ਅਤੇ ਹੋਰ ਵਿੱਤੀ ਲਾਭਾਂ ਤੱਕ ਪਹੁੰਚ ਵਿੱਚ ਸਹਾਇਤਾ ਅਤੇ ਕਾਨੂੰਨੀ ਜਾਗਰੂਕਤਾ ਸੈਸ਼ਨਾਂ ਰਾਹੀਂ ਤੁਰੰਤ ਰਾਹਤ ਪ੍ਰਦਾਨ ਕੀਤੀ ਗਈ। ਮੋਹਾਲੀ ਵਿਖੇ ਲਗਾਏ ਸੂਬੇ ਪੱਧਰੀ ਕੈਂਪ ਦੌਰਾਨ, ਡਾ. ਬਲਜੀਤ ਕੌਰ ਨੇ ਮੌਕੇ 'ਤੇ ਮੌਜੂਦ ਲਾਭਪਾਤਰੀਆਂ ਨੂੰ ਅਲੀਮਕੋ ਕਿੱਟਾਂ ਅਤੇ ਬੁਢਾਪਾ ਪੈਨਸ਼ਨਾਂ ਲਈ ਪ੍ਰਵਾਨਗੀ ਪੱਤਰ ਸੌਂਪੇ। ਮੰਤਰੀ ਨੇ ਬਜ਼ੁਰਗ ਨਾਗਰਿਕਾਂ ਪ੍ਰਤੀ ਗੈਰ-ਸਰਕਾਰੀ ਸੰਗਠਨਾਂ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਦੀਆਂ ਅਸਧਾਰਨ ਸੇਵਾਵਾਂ ਲਈ ਉਨ੍ਹਾਂ ਦਾ ਸਨਮਾਨ ਵੀ ਕੀਤਾ।

ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, "ਮੌਜੂਦਾ ਸਮੇਂ ਪੰਜਾਬ ਵਿੱਚ ਹਰ ਮਹੀਨੇ ਲਗਭਗ 23.33 ਲੱਖ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਦਿੱਤੀ ਜਾ ਰਹੀ ਹੈ। ਮੌਜੂਦਾ ਵਿੱਤੀ ਸਾਲ 2025-26 ਲਈ, ਪੈਨਸ਼ਨ ਸਕੀਮਾਂ ਲਈ ਬਜਟ ਵਿੱਚ 4,100 ਕਰੋੜ ਰੁਪਏ ਦਾ ਵਿਵਸਥਾ ਕੀਤੀ ਗਈ ਹੈ ਜੋ ਕਿ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ।"

ਇਸ ਤੋਂ ਪਹਿਲਾਂ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ, ਪੰਜਾਬ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਦਸੰਬਰ 2025 ਤੱਕ ਬੁਢਾਪਾ ਪੈਨਸ਼ਨਾਂ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਬਜ਼ੁਰਗ ਨਾਗਰਿਕਾਂ ਨੂੰ ਆਸਰਾ ਦੇਣ ਲਈ ਬਰਨਾਲਾ ਜ਼ਿਲ੍ਹੇ ਦੇ ਤਪਾ ਅਤੇ ਮਾਨਸਾ ਵਿਖੇ ਬਿਰਧ ਆਸ਼ਰਮ ਸਥਾਪਿਤ ਕੀਤੇ ਗਏ ਹਨ, ਜਦੋਂ ਕਿ ਸਰਕਾਰ ਵੱਲੋਂ ਗੈਰ-ਸਰਕਾਰੀ ਸੰਸਥਾਵਾਂ ਦੁਆਰਾ ਚਲਾਏ ਜਾ ਰਹੇ ਕਈ ਬਿਰਧ ਆਸ਼ਰਮ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਸਮਾਗਮ ਦੌਰਾਨ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਅਤੇ ਤੰਦਰੁਸਤੀ ਲਈ ਸਰਗਰਮ ਅਤੇ ਲਗਾਤਾਰ ਕਦਮ ਚੁੱਕਣ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ ਕੀਤੀ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਵਿੰਮੀ ਭੁੱਲਰ ਨੇ ਪਤਵੰਤਿਆਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਹਾਜ਼ਰੀਨ ਨੂੰ "ਸਾਡੇ ਬਜ਼ੁਰਗ, ਸਾਡਾ ਮਾਣ" ਮੁਹਿੰਮ ਦੇ ਦੂਜੇ ਪੜਾਅ ਦੇ ਉਦੇਸ਼ਾਂ ਅਤੇ ਲਾਗੂਕਰਨ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜੁਆਇੰਟ ਸਕੱਤਰ ਸਮਾਜਿਕ ਸੁਰੱਖਿਆ ਆਨੰਦ ਸਾਗਰ, ਏਡੀਸੀ (ਜੀ) ਸੋਨਮ ਚੌਧਰੀ ਅਤੇ ਐਸਡੀਐਮ ਦਮਨਦੀਪ ਕੌਰ ਵੀ ਮੌਜੂਦ ਸਨ।ਇਸ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਵਿੱਚ ਉਤਸਵ ਕਲਾ ਮੰਚ ਵੱਲੋਂ "ਸਾਡੇ ਬਜ਼ੁਰਗ, ਸਾਡਾ ਮਾਣ" ਸਿਰਲੇਖ ਹੇਠ ਨੁੱਕੜ ਨਾਟਕ ਅਤੇ ਮਾਲਵਾ ਆਰਟ ਐਂਡ ਕਲਚਰਲ ਸੋਸਾਇਟੀ, ਮੋਹਾਲੀ ਦੇ ਸਰਕਾਰੀ ਵਿਭਾਗਾਂ ਦੇ ਸੇਵਾਮੁਕਤ ਅਧਿਕਾਰੀਆਂ ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਗਿਆ, ਜਿਸ ਨੇ ਬਜ਼ੁਗਰ ਨਾਗਰਿਕਾਂ ਲਈ ਸਤਿਕਾਰ, ਦੇਖਭਾਲ ਅਤੇ ਸਨਮਾਨ ਯਕੀਨੀ ਬਣਾਉਣ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕੀਤਾ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Raj Lali Gill , Kuljit Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD