Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

'ਆਪ' ਸਰਕਾਰ ਨੇ ਪੰਜਾਬ ਦਾ ਹਾਲ ਕਾਂਗਰਸ ਨਾਲੋਂ ਵੀ ਮਾੜਾ ਕੀਤਾ - ਨਾਇਬ ਸੈਣੀ

ਜਗਮੀਤ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ, ਰਿਪੁਜੀਤ ਸਿੰਘ ਬਰਾੜ ਅਤੇ ਮੁੱਖ ਮੰਤਰੀ ਮਾਨ ਦੇ ਸਾਬਕਾ ਓਐਸਡੀ ਓਾਕਾਰ ਸਿੰਘ ਸਮੇਤ ਵੱਡੇ ਕੱਦ ਦੇ ਆਗੂਆਂ ਨੇ ਭਾਜਪਾ 'ਚ ਕੀਤੀ ਸ਼ਮੂਲਿਅਤ

Nayab Singh Saini, Ravneet Singh Bittu, Ashwani Sharma, Sunil Jakhar, Vineet Joshi

Web Admin

Web Admin

5 Dariya News

ਚੰਡੀਗੜ੍ਹ , 16 Jan 2026

Last updated on: Jan 18, 2026, 12:36 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪੰਜਾਬ ਵਿੱਚ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਹਾਲਤ ਕਾਂਗਰਸ ਸਰਕਾਰ ਨਾਲੋਂ ਵੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਾਨੂੰਨ-ਵਿਵਸਥਾ, ਵਿਕਾਸ ਅਤੇ ਲੋਕ-ਭਲਾਈ ਦੇ ਮਾਮਲਿਆਂ ਵਿੱਚ ਕਾਫ਼ੀ ਪਿੱਛੇ ਲੁੜਕ ਗਿਆ ਹੈ | ਉਹ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਕੋਟਕਪੂਰਾ ਤੋਂ ਸਾਬਕਾ ਵਿਧਾਇਕ ਰਿਪੁਜੀਤ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ, ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਾਕਾਰ ਸਿੰਘ, ਕਿਸਾਨ ਅੰਦੋਲਨ ਟਾਈਮ ਪੰਜਾਬ ਦੇ ਕਿਸਾਨਾਂ ਨੂੰ ਫਰੀ ਡੀਜਲ ਦੇਣ ਵਾਲਾ ਕਿਸਾਨ ਨੇਤਾ ਪਿਰਤਪਾਲ ਸਿੰਘ; ਲੋਕ ਭਲਾਈ ਪਾਰਟੀ ਵੱਲੋਂ ਲੋਕ ਸਭਾ ਫਰੀਦਕੋਟ ਤੋਂ ਇਲੈਕਸ਼ਨ ਲੜ ਚੁੱਕੇ ਕੁਲਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੀਤ ਪ੍ਰਧਾਨ ਸਰਦਾਰ ਜਸਕਰਨ ਸਿੰਘ  ਸਮੇਤ ਹੋਰ ਆਗੂਆਂ ਦੇ ਸਵਾਗਤ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਅਸੁਰੱਖਿਆ ਦੀ ਭਾਵਨਾ ਵੱਧ ਰਹੀ ਹੈ । ਉਨ੍ਹਾਂ ਦਾਅਵਾ ਕੀਤਾ ਕਿ 2014 ਵਿੱਚ ਜੋ ਡਰ ਲੋਕਾਂ ਦੇ ਦਿਲਾਂ ਵਿੱਚ ਸੀ, ਅੱਜ ਵੀ ਹਾਲਾਤ ਕੁਝ ਵੱਖਰੇ ਨਹੀਂ ਹਨ । ਉਨ੍ਹਾਂ ਕਿਹਾ ਕਿ ਇਸ ਡਰ ਤੋਂ ਮੁਕਤੀ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਦਿਵਾ ਸਕਦੀ ਹੈ । ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਦੇ ਸ਼ਾਸਨ ਦੌਰਾਨ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਡਗਮਗਾ ਗਈ ਹੈ ।

ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਬਾਰੇ ਗੱਲ ਕਰਦਿਆਂ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਵਿੱਚ ਡਬਲ ਇੰਜਨ ਸਰਕਾਰ ਤੇਜ਼ੀ ਨਾਲ ਵਿਕਾਸ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਸੂਬੇ ਦੀ ਵੱਡੀ ਅਬਾਦੀ ਨੂੰ ਸਿਹਤ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ ਅਤੇ ਇਸ ਲਈ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਗਏ ਹਨ । ਕਿਡਨੀ ਮਰੀਜ਼ਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ ।ਖੇਤੀਬਾੜੀ ਸਬੰਧੀ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸਾਰੀਆਂ ਫ਼ਸਲਾਂ ਅਤੇ ਸਬਜ਼ੀਆਂ ਤੇ ਐਮਐਸਪੀ ਦਿੱਤੀ ਜਾ ਰਹੀ ਹੈ ਅਤੇ ਪਰਾਲੀ ਨਾ ਸਾੜਨ 'ਤੇ ਕਿਸਾਨਾਂ ਨੂੰ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ ।

➖ ਪੰਜਾਬ ਦੇ ਲੋਕ ਸੁਰੱਖਿਆ ਤੇ ਭਵਿੱਖ ਨੂੰ ਲੈ ਕੇ ਚਿੰਤਿਤ, ਭਾਜਪਾ ਵੱਲ ਨਿਗਾਹਾਂ - ਸੁਨੀਲ ਜਾਖੜ

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸੁਰੱਖਿਆ ਅਤੇ ਭਵਿੱਖ ਨੂੰ ਲੈ ਕੇ ਚਿੰਤਿਤ ਹੈ । ਉਨ੍ਹਾਂ ਕਿਹਾ ਕਿ ਲੋਕ ਮਜ਼ਬੂਤ ਲੀਡਰਸ਼ਿਪ ਅਤੇ ਸਪੱਸ਼ਟ ਦਿਸ਼ਾ ਵਾਲੀ ਸਿਆਸਤ ਦੀ ਖੋਜ ਕਰ ਰਹੇ ਹਨ । ਜਾਖੜ ਨੇ ਦਾਅਵਾ ਕੀਤਾ ਕਿ ਜਨਤਾ ਦੀ ਨਜ਼ਰ ਵਿੱਚ ਭਾਜਪਾ ਹੀ ਇਕੋ-ਇਕ ਅਜਿਹਾ ਵਿਕਲਪ ਹੈ ਜੋ ਪੰਜਾਬ ਨੂੰ ਮੌਜੂਦਾ ਕੁਸ਼ਾਸਨ ਤੋਂ ਬਾਹਰ ਕੱਢ ਸਕਦੀ ਹੈ ।

➖ਪੰਜਾਬ ਨੂੰ ਅਮਨ, ਕਾਨੂੰਨ ਤੇ ਭਿ੍ਸ਼ਟਾਚਾਰ ਮੁਕਤ ਬਣਾਉਣ ਦੀ ਸੋਚ ਵਾਲੇ ਆਗੂ ਭਾਜਪਾ ਨਾਲ ਜੁੜ ਰਹੇ ਹਨ - ਅਸ਼ਵਨੀ ਸ਼ਰਮਾ

ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਮਨ, ਕਾਨੂੰਨ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਇੱਛਾ ਰੱਖਣ ਵਾਲੇ ਆਗੂ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜ ਰਹੇ ਹਨ । ਉਨ੍ਹਾਂ ਕਿਹਾ ਕਿ ਭਾਜਪਾ 'ਡਰ ਮੁਕਤ ਅਤੇ ਭਿ੍ਸ਼ਟਾਚਾਰ ਮੁਕਤ ਪੰਜਾਬ' ਦੇ ਨਿਰਮਾਣ ਲਈ ਵਚਨਬੱਧ ਹੈ । ਪਾਰਟੀ ਦਾ ਧਿਆਨ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ, ਕਾਨੂੰਨ-ਵਿਵਸਥਾ ਦੀ ਮਜ਼ਬੂਤੀ ਅਤੇ ਆਰਥਿਕ ਵਿਕਾਸ 'ਤੇ ਕੇਂਦਿ੍ਤ ਹੈ ।

➖ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਕੇਂਦਰ ਪੂਰੀ ਤਰ੍ਹਾਂ ਵਚਨਬੱਧ – ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ

ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਦਰਦ, ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹਨ ਅਤੇ ਇਸੇ ਲਈ ਉਹ ਸੂਬੇ ਨਾਲ ਜੁੜੇ ਮਸਲਿਆਂ 'ਤੇ ਖੁਦ ਸਮਾਂ ਕੱਢ ਕੇ ਵਿਚਾਰ ਕਰਦੇ ਹਨ । ਮੌਜੂਦਾ ਸੂਬਾ ਸਰਕਾਰ ਵਲੋਂ ਕਈ ਇਮਾਨਦਾਰ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਜਿਸ ਕਾਰਨ ਅੱਜ ਉਹ ਭਾਜਪਾ ਨਾਲ ਜੁੜ ਕੇ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਭਾਜਪਾ ਨਾਲ ਜੁੜ ਰਹੇ ਆਗੂ ਸੋਚ-ਵਿਚਾਰ ਮਗਰੋਂ ਪੰਜਾਬ ਦੀ ਭਲਾਈ ਲਈ ਇਹ ਫ਼ੈਸਲਾ ਕਰ ਰਹੇ ਹਨ ।

➖ ਪੰਜਾਬ ਭਾਜਪਾ ਦੇ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਸਭ ਨੇਤਾਵਾਂ ਦਾ ਪਾਰਟੀ ਚ ਸਵਾਗਤ ਕਰਦੇ ਹੋਏ ਕੇਹਾ ਕਿ ਏਹ ਜੋਇਨਿੰਗ ਨਰੇਂਦਰ ਮੋਦੀ ਦੀ ਲੋਕ ਪੱਖੀ ਨੀਤੀਆਂ ਪ੍ਰਤੀ ਪੰਜਾਬੀਆਂ ਚ ਵੱਧ ਰਹੇ ਵਿਸ਼ਵਾਸ ਦਾ ਪ੍ਰਤੀਕ ਹੈ । 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Ravneet Singh Bittu , Ashwani Sharma , Sunil Jakhar , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD