Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ*

Bhagwant Mann, Aman Arora, Gurmeet Khudian

Web Admin

Web Admin

5 Dariya News

ਚੰਡੀਗੜ੍ਹ , 16 Jan 2026

Last updated on: Jan 18, 2026, 12:38 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਸਹਿਯੋਗ ਵਧਾਇਆ ਜਾ ਸਕੇ ਅਤੇ ਦੋਵਾਂ ਖਿੱਤਿਆਂ ਦੇ ਕਾਰੋਬਾਰ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, "ਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹਾ ਹੈ ਅਤੇ ਅਸੀਂ ਇਸ ਰਿਸ਼ਤੇ ਦੀ ਤਹਿ ਦਿਲੋਂ ਕਦਰ ਕਰਦੇ ਹਾਂ। 

ਅਸੀਂ ਕੈਨੇਡਾ ਅਤੇ ਪੰਜਾਬ ਦਰਮਿਆਨ ਮਜ਼ਬੂਤ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ।" ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੋਵਾਂ ਖਿੱਤਿਆਂ ਲਈ ਮਹੱਤਵ ਵਾਲੇ ਖੇਤਰਾਂ ਵਿੱਚ ਕੈਨੇਡੀਅਨ ਕਾਰੋਬਾਰ ਨਾਲ ਸਹਿਯੋਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹੈ।"ਪੰਜਾਬ ਦੀਆਂ ਆਰਥਿਕ ਸਮਰੱਥਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਐਗਰੋ-ਪ੍ਰੋਸੈਸਿੰਗ, ਟੈਕਸਟਾਈਲ, ਇੰਜੀਨੀਅਰਿੰਗ ਸਾਜ਼ੋ-ਸਾਮਾਨ, ਆਈ.ਟੀ. ਸੇਵਾਵਾਂ ਅਤੇ ਨਵਿਆਉਣਯੋਗ ਊਰਜਾ ਵਿੱਚ ਮੋਹਰੀ ਹੈ। 

ਮਜ਼ਬੂਤ ਬੁਨਿਆਦੀ ਢਾਂਚੇ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਰੱਖਣ ਵਾਲੇ ਹੁਨਰਮੰਦ ਮਨੁੱਖੀ ਸ਼ਕਤੀ ਦੇ ਨਾਲ ਪੰਜਾਬ, ਕੈਨੇਡੀਅਨ ਨਿਵੇਸ਼ਕਾਂ ਲਈ ਇੱਕ ਆਦਰਸ਼ ਸਥਾਨ ਵਜੋਂ ਉਭਰਿਆ ਹੈ।"ਉਨ੍ਹਾਂ ਕਿਹਾ, “ਕਾਰੋਬਾਰ ਕਰਨ ਵਿੱਚ ਸੌਖ ਦੇ ਮਾਮਲੇ ਵਿੱਚ ਪੰਜਾਬ, ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੈ ਅਤੇ ਇਨਵੈਸਟ ਪੰਜਾਬ ਰਾਹੀਂ ਅਸੀਂ ਨਿਵੇਸ਼ਕਾਂ ਨੂੰ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਅਤੇ ਵਿਆਪਕ ਸਹਾਇਤਾ ਪ੍ਰਦਾਨ ਕਰ ਰਹੇ ਹਾਂ।”

ਮੁੱਖ ਮੰਤਰੀ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ ਦੀ ਮੁਹਾਰਤ ਪੰਜਾਬ ਦੀਆਂ ਵਿਕਾਸ ਤਰਜੀਹਾਂ ਨਾਲ ਬਾਖੂਬੀ ਮੇਲ ਖਾਂਦੀ ਹੈ। ਉਨ੍ਹਾਂ ਕਿਹਾ, "ਟਿਕਾਊ ਖੇਤੀ, ਖੁਰਾਕ ਸੁਰੱਖਿਆ ਅਤੇ ਗ੍ਰੀਨਹਾਊਸ ਤਕਨਾਲੋਜੀਆਂ ਵਿੱਚ ਬ੍ਰਿਟਿਸ਼ ਕੋਲੰਬੀਆ ਦੀ ਮੁਹਾਰਤ ਖੇਤੀਬਾੜੀ ਦੇ ਆਧੁਨਿਕੀਕਰਨ ਸਬੰਧੀ ਪੰਜਾਬ ਦੇ ਟੀਚਿਆਂ ਨਾਲ ਪੂਰੀ ਤਰ੍ਹਾਂ ਮੇਲ ਖਾਂਦੀਆਂ ਹਨ। ਸਾਨੂੰ ਸਾਫ-ਸੁਥਰੀ ਖੇਤੀ, ਵਾਢੀ ਤੋਂ ਬਾਅਦ ਦੀਆਂ ਪ੍ਰਣਾਲੀਆਂ ਅਤੇ ਵੈਲਿਊ ਐਡਿਡ ਫੂਡ ਪ੍ਰੋਸੈਸਿੰਗ (ਉਤਪਾਦ ਤੋਂ ਹੋਰ ਵਸਤਾਂ ਤਿਆਰ ਕਰਨ) ਵਿੱਚ ਭਾਈਵਾਲੀ ਦੀ ਉਮੀਦ ਹੈ।"

ਸਿੱਖਿਆ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਿੱਖਿਆ ਅਤੇ ਹੁਨਰ ਵਿਕਾਸ ਇੱਕ ਹੋਰ ਅਹਿਮ ਖੇਤਰ ਹੈ ਜਿੱਥੇ ਖੋਜ ਅਤੇ ਕਿੱਤਾਮੁਖੀ ਸਿਖਲਾਈ ਵਿੱਚ ਕੈਨੇਡੀਅਨ ਯੂਨੀਵਰਸਿਟੀਆਂ ਨਾਲ ਭਾਈਵਾਲੀ ਨਾਲ ਪਰਿਵਰਤਨਸ਼ੀਲ ਤਬਦੀਲੀ ਲਿਆਂਦੀ ਜਾ ਸਕਦੀ ਹੈ।"

ਸੈਕਟਰ ਅਧਾਰਿਤ ਮੌਕਿਆਂ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਸਿਹਤ ਸੰਭਾਲ ਅਤੇ ਜੀਵਨ ਵਿਗਿਆਨ ਦੇ ਸਬੰਧ ਵਿੱਚ, ਫਾਰਮਾਸਿਊਟੀਕਲ, ਮੈਡੀਕਲ ਉਪਕਰਣਾਂ ਅਤੇ ਟੈਲੀਮੈਡੀਸਨ ਵਿੱਚ ਕੈਨੇਡੀਅਨ ਫਰਮਾਂ ਲਈ ਪੰਜਾਬ ਵਿੱਚ ਅਥਾਹ ਮੌਕੇ ਹਨ।" ਉਨ੍ਹਾਂ ਅੱਗੇ ਕਿਹਾ, "ਨਵਿਆਉਣਯੋਗ ਊਰਜਾ ਦੋਵਾਂ ਖਿੱਤਿਆਂ ਲਈ ਅਹਿਮ ਹੈ ਅਤੇ ਪੰਜਾਬ ਸੋਲਰ ਪਾਰਕਾਂ ਅਤੇ ਬਾਇਓ-ਊਰਜਾ ਪ੍ਰੋਜੈਕਟਾਂ ਵਿੱਚ ਸਾਂਝੇ ਉੱਦਮਾਂ ਦਾ ਸਵਾਗਤ ਕਰਦਾ ਹੈ।"

ਤਕਨਾਲੋਜੀ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ, "ਆਈ.ਟੀ. ਅਤੇ ਡਿਜੀਟਲ ਤਬਦੀਲੀ ਦੇ ਸਬੰਧ ਵਿੱਚ ਪੰਜਾਬ ਵਿੱਚ ਸਾਈਬਰ ਸੁਰੱਖਿਆ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਐਗਰੀ-ਟੈਕ ਪ੍ਰੋਜੈਕਟਾਂ ਵਿੱਚ ਸਹਿਯੋਗ ਦੀਆਂ ਅਥਾਹ ਸੰਭਾਵਨਾਵਾਂ ਹਨ।"ਨਿਰਮਾਣ ਅਤੇ ਵਪਾਰ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨਿਰਮਾਣ ਅਤੇ ਇੰਜੀਨੀਅਰਿੰਗ ਇਕ ਵੱਧ ਉੱਚ-ਸੰਭਾਵਨਾ ਵਾਲਾ ਖੇਤਰ ਹੈ। ਖੇਤੀਬਾੜੀ ਮਸ਼ੀਨਰੀ ਅਤੇ ਸਾਫ-ਸੁਥਰੀ ਇੰਜੀਨੀਅਰਿੰਗ ਵਿੱਚ ਕੈਨੇਡਾ ਦੀ ਮੁਹਾਰਤ ਪੰਜਾਬ ਦੇ ਉਦਯੋਗਿਕ ਕਲੱਸਟਰਾਂ ਲਈ ਮਹੱਤਵਪੂਰਨ ਸਾਬਤ ਹੋ ਸਕਦੀ ਹੈ।"

ਉਨ੍ਹਾਂ ਕਿਹਾ, “ਨਿਰਯਾਤ ਕੀਤੇ ਜਾਂਦੇ ਪੰਜਾਬ ਦੇ ਖੇਤੀਬਾੜੀ ਉਤਪਾਦ ਜਿਵੇਂ ਕਿ ਕਣਕ, ਚੌਲ, ਕਿੰਨੂ, ਲੀਚੀ ਅਤੇ ਪ੍ਰੋਸੈਸਡ ਫੂਡ ਉਤਪਾਦਾਂ ਦੀ ਕੈਨੇਡੀਅਨ ਬਾਜ਼ਾਰ ਵਿੱਚ ਬਹੁਤ ਮੰਗ ਹੈ, ਜਿਸ ਨੂੰ ਉੱਥੇ ਰਹਿਣ ਵਾਲੇ ਭਾਰਤੀ ਪ੍ਰਵਾਸੀ ਭਾਈਚਾਰੇ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।” ਉਨ੍ਹਾਂ ਟੈਕਸਟਾਈਲ ਵਿੱਚ ਸਹਿਯੋਗ ਦਾ ਪ੍ਰਸਤਾਵ ਦਿੰਦਿਆਂ ਕਿਹਾ, “ਕੈਨੇਡੀਅਨ ਕੰਪਨੀਆਂ ਉੱਚ-ਗੁਣਵੱਤਾ ਵਾਲੇ ਟੈਕਸਟਾਈਲ ਅਤੇ ਕੱਪੜਾ ਉਦਯੋਗ ਵਿਕਸਤ ਕਰਨ ਲਈ ਪੰਜਾਬ ਨਾਲ ਭਾਈਵਾਲੀ ਕਰ ਸਕਦੀਆਂ ਹਨ ਜੋ ਉਨ੍ਹਾਂ ਦੇ ਫੈਸ਼ਨ ਅਤੇ ਪ੍ਰਚੂਨ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।”

ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ, "ਕੈਨੇਡਾ ਵਿੱਚ ਪੰਜਾਬੀ ਪ੍ਰਵਾਸੀ ਵਪਾਰਕ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਇਕ ਮਜ਼ਬੂਤ ਕੜੀ ਦਾ ਕੰਮ ਕਰਦੇ ਹਨ। ਪੰਜਾਬ ਸਰਕਾਰ ਦਾ ਉਦੇਸ਼ ਸੱਭਿਆਚਾਰਕ ਅਤੇ ਵਿਦਿਅਕ ਪ੍ਰੋਗਰਾਮਾਂ ਰਾਹੀਂ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ।"ਕੈਨੇਡਾ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਇੱਕ ਭਾਈਵਾਲ ਦੇਸ਼ ਵਜੋਂ ਹਿੱਸਾ ਲੈਣ ਦਾ ਸੱਦਾ ਦਿੰਦਿਆਂ, ਉਨ੍ਹਾਂ ਕਿਹਾ, " ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਵਿਸ਼ੇਸ਼ ਵਪਾਰਕ ਵਫ਼ਦ, ਖੇਤਰੀ ਸੈਸ਼ਨ ਅਤੇ ਉੱਚ-ਪੱਧਰੀ ਗੋਲਮੇਜ਼ ਕਾਨਫਰੰਸਾਂ ਸ਼ਾਮਲ ਹੋਣਗੀਆਂ, ਜੋ ਵਪਾਰ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਹੋਰ ਮਜ਼ਬੂਤ ਕਰਨਗੀਆਂ।"

ਮੁੱਖ ਮੰਤਰੀ ਨੇ ਮੋਹਰੀ ਕੈਨੇਡੀਅਨ ਯੂਨੀਵਰਸਿਟੀਆਂ ਨੂੰ ਮੋਹਾਲੀ ਵਿੱਚ ਕੈਂਪਸ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ, "ਪੰਜਾਬ ਅਤੇ ਗੁਆਂਢੀ ਸੂਬਿਆਂ ਲਈ ਸਿੱਖਿਆ ਅਤੇ ਹੁਨਰ ਵਿਕਾਸ ਕੇਂਦਰ ਹੋਣ ਦੇ ਨਾਤੇ ਮੋਹਾਲੀ ਕੈਨੇਡੀਅਨ ਸੰਸਥਾਵਾਂ ਲਈ ਵੱਖ-ਵੱਖ ਲਾਭਾਂ ਦੀ ਪੇਸ਼ਕਸ਼ ਕਰਦਾ ਹੈ।" ਉਨ੍ਹਾਂ ਅੱਗੇ ਕਿਹਾ, "ਸਾਡਾ ਉਦੇਸ਼ ਕੈਨੇਡੀਅਨ ਤਕਨਾਲੋਜੀ ਅਤੇ ਸੇਵਾ ਕੰਪਨੀਆਂ ਨੂੰ ਮੋਹਾਲੀ ਵਿੱਚ ਆਈ.ਟੀ. ਅਤੇ ਆਈ.ਟੀ.ਈ.ਐਸ. ਸੰਚਾਲਨ ਅਤੇ ਗਲੋਬਲ ਸਮਰੱਥਾ ਕੇਂਦਰ ਸਥਾਪਤ ਕਰਨ ਲਈ ਆਕਰਸ਼ਿਤ ਕਰਨਾ ਹੈ।"

ਇਸ ਸਬੰਧੀ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਕੈਨੇਡੀਅਨ ਨਿਵੇਸ਼ਕਾਂ ਨੂੰ ਨਿਵੇਸ਼ ਸਬੰਧੀ ਸਹੂਲਤਾਂ ਪ੍ਰਦਾਨ ਕਰਾਂਗੇ। ਮੈਂ ਕੈਨੇਡੀਅਨ ਵਫ਼ਦਾਂ ਨੂੰ 13 ਤੋਂ 15 ਮਾਰਚ, 2026 ਤੱਕ ਪਲਾਕਸ਼ਾ ਯੂਨੀਵਰਸਿਟੀ, ਮੋਹਾਲੀ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਨਿੱਘਾ ਸੱਦਾ ਦਿੰਦਾ ਹਾਂ।" ਉਨ੍ਹਾਂ ਆਸ ਪ੍ਰਗਟ ਕਰਦਿਆਂ ਕਿਹਾ, "ਇਹ ਭਾਈਵਾਲੀ ਦੁਵੱਲੇ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦੋਵਾਂ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਵੇਗੀ।"

ਇਸ ਦੌਰਾਨ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਦਾ ਉਨ੍ਹਾਂ ਦੀ ਮਹਿਮਾਨਨਿਵਾਜ਼ੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਪੰਜਾਬ ਵੱਲੋਂ ਕੀਤੀ ਗਈ ਮਹਿਮਾਨਨਿਵਾਜ਼ੀ ਨੇ ਮੇਰੇ ਦੌਰੇ ਨੂੰ ਸੱਚਮੁੱਚ ਯਾਦਗਾਰੀ ਬਣਾ ਦਿੱਤਾ ਹੈ।” ਦੋਵਾਂ ਪਾਸਿਆਂ ਦੇ ਲੋਕਾਂ ਦਰਮਿਆਨ ਆਪਸੀ ਸਾਂਝ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਪੰਜਾਬ ਹਮੇਸ਼ਾ ਬ੍ਰਿਟਿਸ਼ ਕੋਲੰਬੀਆ ਵਿੱਚ ਵਸਦੇ ਪੰਜਾਬੀਆਂ ਦੇ ਦਿਲਾਂ ਵਿੱਚ ਵੱਸਦਾ ਹੈ ਅਤੇ ਲੋਕਾਂ ਦਰਮਿਆਨ ਇਹ ਰਿਸ਼ਤਾ ਹੋਰ ਵੀ ਮਜ਼ਬੂਤ ਹੋਣਾ ਚਾਹੀਦਾ ਹੈ।” ਪ੍ਰੀਮੀਅਰ ਨੇ ਹੋਰ ਨੇੜਲੇ ਸਬੰਧਾਂ ਲਈ ਉਤਸੁਕਤਾ ਪ੍ਰਗਟ ਕਰਦਿਆਂ, ਕਿਹਾ, “ਅਸੀਂ ਪੰਜਾਬ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਇੱਛੁਕ ਹਾਂ ਅਤੇ ਹੁਨਰ ਵਿਕਾਸ, ਊਰਜਾ ਤੇ ਹੋਰ ਖੇਤਰਾਂ ਵਿੱਚ ਆਪਸੀ ਆਦਾਨ-ਪ੍ਰਦਾਨ ਦੇ ਮੌਕਿਆਂ ਦੀ ਪੜਚੋਲ ਕਰਾਂਗੇ।”

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Aman Arora , Gurmeet Khudian , Gurmeet Singh Khudian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD