Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਡਿਪਟੀ ਕਮਿਸ਼ਨਰ ਨੇ ਟੀ.ਬੀ. ਮਰੀਜਾਂ ਨੂੰ ਪੋਸ਼ਟਿਕ ਆਹਾਰ ਦੀਆਂ ਰਾਸ਼ਨ ਕਿੱਟਾਂ ਦੀ ਕੀਤੀ ਵੰਡ

ਬਿਮਾਰੀ ਤੋਂ ਜਲਦ ਉਭਾਰਨ ਵਿਚ ਸਹਾਈ ਹੁੰਦੀ ਹੈ ਪੋਸ਼ਟਿਕ ਖੁਰਾਕ-ਡਿਪਟੀ ਕਮਿਸ਼ਨਰ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 15 Jan 2026

Last updated on: Jan 19, 2026, 09:28 IST

ਟੀ.ਬੀ. ਮੁਕਤ ਭਾਰਤ ਅਭਿਆਨ ਦੇ ਉਦੇਸ਼ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਫਾਜ਼ਿਲਕਾ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ 100 ਦੇ ਕਰੀਬ ਟੀ.ਬੀ. ਮਰੀਜਾਂ ਨੂੰ ਪੋਸ਼ਟਿਕ ਆਹਾਰ ਨਾਲ ਭਰਪੂਰ ਰਾਸ਼ਨ ਕਿੱਟਾ ਦੀ ਵੰਡ ਕੀਤੀ। ਉਨ੍ਹਾਂ ਟੀ.ਬੀ. ਮਰੀਜਾਂ ਦੀ ਹੌਸਲਾਅਫਜਾਈ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਆਪਣਾ ਇਲਾਜ ਕਰਵਾਉਣ ਤੇ ਇਸ ਬਿਮਾਰੀ ਤੋਂ ਜਲਦ ਉਭਰਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਸਮੇਂ ਸਿਰ ਸਰਕਾਰੀ ਹਸਪਤਾਲ ਵਿਚ ਜਾ ਕੇ ਇਲਾਜ ਲਿਆ ਜਾਵੇ ਤੇ ਪੋਸ਼ਟਿਕ ਖੁਰਾਕ ਲਈ ਜਾਵੇ ਤਾਂ ਇਸ ਬਿਮਾਰੀ ਨੂੰ ਤੋਂ ਜਲਦੀ ਬਾਹਰ ਨਿਕਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਦੀ ਵੰਡ ਦਾ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ ਜੋ ਕਿ ਮਰੀਜਾਂ ਲਈ ਪ੍ਰੋਟੀਨ ਦੀ ਮਾਤਰਾ ਪੂਰੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਵਿਚ ਦਾਲਾਂ, ਤੇਲ, ਸੋਇਆਬੀਨ,ਚੀਨੀ ਆਦਿ ਪ੍ਰੋਟੀਨ ਨਾਲ ਭਰਪੂਰ ਵਸਤਾਂ ਹਨ ਜੋ ਕਿ ਮਰੀਜਾਂ ਦੀ ਛੇਤੀ ਰਿਕਵਰੀ ਵਿਚ ਫਾਇਦਾ ਕਰਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਮਾਰੀ ਨਾਲ ਜੂਝ ਰਹੇ ਪੀੜਤਾਂ ਨੂੰ ਸੋਸਾਇਟੀ ਵਿਚ ਪੂਰਾ ਮਾਣ ਸਨਮਾਨ ਦੇਈਏ, ਉਨ੍ਹਾਂ ਦਾ ਸਾਥ ਨਿਭਾਈਏ। ਉਨ੍ਹਾਂ ਕਿਹਾ ਕਿ ਮਰੀਜ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਕਰੀਏ ਤਾਂ ਜੋ ਪੀੜਤ ਨੂੰ ਹੌਂਸਲਾ ਮਿਲ ਸਕੇ ਤੇ ਉਹ ਬਿਮਾਰੀ ਨੂੰ ਜਲਦ ਤੋਂ ਜਲਦ ਮਾਤ ਪਾ ਸਕੀਏ। ਉਨ੍ਹਾਂ ਕਿਹਾ ਕਿ ਪੀੜਤਾਂ ਲਈ ਕੀਤੇ ਜਾਂਦੇ ਇਸ ਨੇਕ ਕਾਰਜ ਵਿਚ ਸਭਨਾ ਨੰ ਯੋਗਦਾਨ ਪਾਉਣਾ ਚਾਹੀਦਾ ਹੈ, ਲੋਕਾਂ ਭਲਾਈ ਕਾਰਜ ਕਰਨ ਵਿਚ ਪਿਛੇ ਨਹੀ ਰਹਿਣਾ ਚਾਹੀਦਾ।

ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਇਸ ਦੌਰਾਨ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਟੀ.ਬੀ. ਦਾ ਮੁਫਤ ਇਲਾਜ ਕੀਤਾ ਜਾਂਦਾ ਹੈ ਤੇ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਂਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਨੂੰ ਵੀ ਇਸ ਬਿਮਾਰੀ ਦਾ ਪਤਾ ਚਲਦਾ ਹੈ ਤਾਂ ਜਲਦ ਤੋਂ ਜਲਦ ਸਿਵਲ ਹਸਪਤਾਲ ਵਿਖੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਨੂੰ ਛਿਪਾਉਣ ਦੀ ਥਾਂ ਸਗੋਂ ਅਗੇ ਆਉਂਦਿਆਂ ਇਸਨੂੰ ਦਸਿਆ ਜਾਵੇ ਤੇ ਇਲਾਜ ਲਿਆ ਜਾਵੇ।

ਇਸ ਮੌਕੇ ਜ਼ਿਲ੍ਹਾ ਟੀਬੀ ਅਫਸਰ ਡਾ. ਨੀਲੂ ਚੁੱਘ, ਸੁਪਰਡੰਟ ਪ੍ਰਦੀਪ ਗੱਖੜ, ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਖੁਰਾਣਾ,ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਤੋਂ ਸਕੱਤਰ ਸੰਜੀਵ ਸੇਠੀ, ਮਨਬੀਰ ਸਿੰਘਬੀ.ਈ.ਈ., ਦਿਵੇਸ਼ ਕੁਮਾਰ, ਵਿਕੀ ਕੁਮਾਰ,  ਪੁਸ਼ਪਿੰਦਰ ਸਿੰਘ, ਪਰਮਿੰਦਰ ਸਿੰਘ, ਰਾਜ ਸਿੰਘ, ਸਲੀਮ, ਸਾਹਿਲ, ਸੁਭਾਸ਼  ਚੰਦਰ ਤੇ ਸੁਰਜੀਤ ਕੌਰ ਆਦਿ ਹਾਜਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD