Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਹੋਈ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ 'ਚ ਉਮੜਿਆ ਜਨ-ਸੈਲਾਬ

ਬੱਸੀ ਪਠਾਣਾ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਨੂੰ ਮਿਲਿਆ ਭਰਵਾਂ ਹੁੰਗਾਰਾ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬੱਸੀ ਪਠਾਣਾ , 16 Jan 2026

Last updated on: Jan 19, 2026, 09:40 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਬੱਸੀ ਪਠਾਣਾ ਵਿਖੇ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਵਿੱਚ ਕੱਢੀ ਗਈ ਇਸ ਰੈਲੀ ਨੂੰ ਇਲਾਕਾ ਨਿਵਾਸੀਆਂ, ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਚੇਤਨਾ ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਨਸ਼ਾ ਇੱਕ ਅਜਿਹਾ ਕੋਹੜ ਹੈ ਜੋ ਸਾਡੀ ਜਵਾਨੀ ਅਤੇ ਸਮਾਜ ਨੂੰ ਅੰਦਰੋਂ-ਅੰਦਰੀ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਨਿਸ਼ਾਨਾ ਸਿਰਫ਼ ਨਸ਼ਾ ਫੜਨਾ ਹੀ ਨਹੀਂ, ਸਗੋਂ ਨੌਜਵਾਨਾਂ ਦੇ ਮਨਾਂ ਵਿੱਚੋਂ ਨਸ਼ੇ ਪ੍ਰਤੀ ਖਿੱਚ ਨੂੰ ਖ਼ਤਮ ਕਰਕੇ ਉਨ੍ਹਾਂ ਨੂੰ ਖੇਡਾਂ ਅਤੇ ਉਸਾਰੂ ਕੰਮਾਂ ਵੱਲ ਮੋੜਨਾ ਹੈ। 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਘਰ-ਘਰ ਤੱਕ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਪੈਦਲ ਯਾਤਰਾਵਾਂ ਆਰੰਭੀਆਂ ਗਈਆਂ ਹਨ ਤਾਂ ਕਿ ਹਰ ਇੱਕ ਨਾਗਰਿਕ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਲਿਆਂਦੇ ਜਾ ਸਕਣ।

ਜਾਗਰੂਕਤਾ ਰੈਲੀ ਵਿੱਚ ਸੈਂਕੜੇ ਨੌਜਵਾਨਾਂ ਨੇ ਹੱਥਾਂ ਵਿੱਚ ਨਸ਼ਾ ਵਿਰੋਧੀ ਨਾਅਰਿਆਂ ਵਾਲੀਆਂ ਤਖ਼ਤੀਆਂ ਫੜ ਕੇ ਲੋਕਾਂ ਨੂੰ ਜਾਗਰੂਕ ਕੀਤਾ।ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਇਸ ਮੁਹਿੰਮ ਵਿੱਚ ਸ਼ਿਰਕਤ ਕੀਤੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਾਜ਼ਰੀਨ ਨੂੰ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਅਤੇ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਦੀ ਸਹੁੰ ਚੁਕਾਈ। 

ਵਿਧਾਇਕ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਜਿੱਥੇ ਸਰਕਾਰ ਸਖ਼ਤ ਕਦਮ ਚੁੱਕ ਰਹੀ ਹੈ, ਉੱਥੇ ਹੀ ਮਾਪਿਆਂ ਅਤੇ ਪੰਚਾਇਤਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ, ਤਾਂ ਉਸ ਨੂੰ ਨਫ਼ਰਤ ਕਰਨ ਦੀ ਬਜਾਏ ਇਲਾਜ ਰਾਹੀਂ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾਵੇ।

ਇਸ ਮੌਕੇ ਰਾਜ ਪੁਰੀ ਹਲਕਾ ਸੰਗਠਨ ਇੰਚਾਰਜ, ਚੇਅਰਮੈਨ ਮਾਰਕੀਟ ਕਮੇਟੀ ਮਨਪ੍ਰੀਤ ਸਿੰਘ ਸੋਮਲ, ਇੰਦਰਜੀਤ ਸਿੰਘ ਮੈਂਬਰ ਮੰਡੀਕਰਨ ਬੋਰਡ ਪੰਜਾਬ, ਬਲਾਕ ਪ੍ਰਧਾਨ ਰਸ਼ਪਿੰਦਰ ਸਿੰਘ, ਬਲਾਕ ਪ੍ਰਧਾਨ ਸਤੀਸ਼ ਕੌਸ਼ਲ, ਬਲਾਕ ਪ੍ਰਧਾਨ ਹਰਜੀਤ ਸਿੰਘ, ਬਰਿੰਦਰ ਸਿੰਘ ਵੀਰੂ, ਮਾਸਟਰ ਸੁਰਜੀਤ ਸਿੰਘ ਤੇ ਸਰਪੰਚ ਫਤਿਹਪੁਰ ਅਰਾਈਆਂ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਮੁਹਿੰਮ ਨੂੰ ਪਿੰਡਾਂ ਤੇ ਵਾਰਡਾਂ ਦੇ ਹਰ ਘਰ ਤੱਕ ਲੈ ਕੇ ਜਾਣਗੇ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD