Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਵਲੋਂ ਪਾਇਆ ਜਾ ਰਿਹਾ ਵੱਡਮੁੱਲਾ ਯੋਗਦਾਨ : ਜਸਵੀਰ ਸਿੰਘ ਗੜ੍ਹੀ

ਸੰਵਿਧਾਨ ’ਚ ਲੜਕੀਆਂ ਤੇ ਲੜਕਿਆਂ ਨੂੰ ਦਿੱਤੇ ਗਏ ਬਰਾਬਰ ਦੇ ਅਧਿਕਾਰ, ਡੀ.ਏ.ਵੀ.ਕਾਲਜ ’ਚ ਮਨਾਈ ਗਈ ‘ਲੋਹੜੀ ਧੀਆਂ ਦੀ’

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 17 Jan 2026

Last updated on: Jan 19, 2026, 14:01 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਕੋਈ ਵੀ ਦੇਸ਼, ਸੂਬਾ ਅਤੇ ਸਮਾਜ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਮਹਿਲਾਵਾਂ ਨੂੰ ਬਰਾਬਰ ਦਾ ਸਥਾਨ ਨਹੀਂ ਦਿੱਤਾ ਜਾਂਦਾ।

ਸਰਵ ਸੁੱਖ ਸੇਵਾ ਮਿਸ਼ਨ ਵਲੋਂ ਡੀ.ਏ.ਵੀ. ਕਾਲਜ ਦੇ ਸਹਿਯੋਗ ਨਾਲ ਕਾਲਜ ਦੇ ਵਿਹੜੇ ਵਿੱਚ ਕਰਵਾਏ ‘ਲੋਹੜੀ ਧੀਆਂ ਦੀ’ ਦੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸ਼੍ਰੀ ਗੜ੍ਹੀ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਧੀਆਂ ਦੇ ਹੱਕ ਦੀ ਗੱਲ ਹਰ ਮੰਚ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਹੋਰ ਸਸ਼ਕਤ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਡਾਇਰੈਕਟਰ ਰਜਿੰਦਰ ਸਿੰਘ ਰੀਹਾਲ, ਸ਼੍ਰੀ ਦੇਵੀ ਤਲਾਬ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਵੀ ਮੌਜੂਦ ਸਨ।

ਚੇਅਰਮੈਨ ਸ਼੍ਰੀ ਗੜ੍ਹੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਨੇ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦੇ ਅਧਿਕਾਰ ਦਿੱਤੇ ਹਨ, ਜਿਸ ਸਦਕਾ ਲੜਕੀਆਂ ਅੱਜ ਕਿਸੇ ਖੇਤਰ ਵਿੱਚ ਪੁਰਸ਼ਾਂ ਨਾਲੋਂ ਘੱਟ ਨਹੀਂ ਹਨ ਸਗੋਂ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਸਰ ਕਰਦਿਆਂ ਸੂਬੇ ਅਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੜਕੀਆਂ ਨੂੰ ਹਰ ਪਖੋਂ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਸੰਜੀਦਾ ਉਪਰਾਲਿਆਂ ਸਦਕਾ ਅੱਜ ਲੜਕੀਆਂ ਵਲੋਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਧੀਆਂ ਨੂੰ ਬਰਾਬਰ ਮੌਕੇ, ਸਿੱਖਿਆ ਅਤੇ ਆਪਣੇ ਫੈਸਲੇ ਖੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ, ਤਾਂ ਜੋ ਉਹ ਜੀਵਨ ਵਿੱਚ ਨਵੀਆਂ ਉਚਾਈਆਂ ਹਾਸਲ ਕਰ ਸਕਣ।ਇਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸਫ਼ਲ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਚੇਅਰਮੈਨ ਸ਼੍ਰੀ ਗੜ੍ਹੀ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਕਾਮਯਾਬੀ ਦੀਆਂ ਬੁਲੰਦੀਆਂ ਹਾਸਲ ਕਰਨ ਲਈ ਇਨ੍ਹਾਂ ਸਫ਼ਲ ਮਹਿਲਾਵਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸਰਵ ਸੁੱਖ ਸੇਵਾ ਮਿਸ਼ਨ ਵਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਦੀ ਸ਼ਲਾਘਾ ਕੀਤੀ ਅਤੇ ਡੀ.ਏ.ਵੀ. ਵਿੱਦਿਅਕ ਸੰਸਥਾਵਾਂ ਵਲੋਂ ਵਿੱਦਿਅਕ ਖੇਤਰ ਵਿੱਚ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਨੂੰ ਵੀ ਸਲਾਹਿਆ।ਇਸ ਮੌਕੇ ਸਰਵ ਸੁੱਖ ਸੇਵਾ ਮਿਸ਼ਨ ਦੇ ਚੇਅਰਮੈਨ ਅਰਵਿੰਦ ਸ਼ਰਮਾ ਅਤੇ ਕਾਲਜ ਦੇ ਪ੍ਰਿੰਸੀਪਲ ਅਨੂਪ ਕੁਮਾਰ ਵਲੋਂ ਆਈਆਂ ਸ਼ਖਸੀਅਤਾਂ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਗੁਰਲਾਲ ਸੈਲਾ, ਸੁਖਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD