Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਦੀਪ ਸਿੰਘ ਮੁੰਡੀਆਂ ਨੇ ਨਗਰ ਕੌਂਸਲ ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਕਿਹਾ! ਇਨ੍ਹਾਂ ਪ੍ਰੋਜੈਕਟਾਂ 'ਤੇ ਕਰੀਬ 86.8 ਲੱਖ ਰੁਪਏ ਕੀਤੇ ਜਾਣਗੇ ਖਰਚ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 17 Jan 2026

Last updated on: Jan 19, 2026, 14:04 IST

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਗਰ ਕੌਂਸਲ ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਵੱਖ-ਵੱਖ ਪਿੰਡਾਂ, ਕਸਬਿਆਂ 'ਤੇ ਸ਼ਹਿਰਾਂ ਅੰਦਰ ਵਿਕਾਸ ਦੇ ਕੰਮ ਜ਼ੰਗੀ ਪੱਧਰ 'ਤੇ ਸ਼ੁਰੂ ਕਰਵਾਏ ਜਾ ਰਹੇ ਹਨ ਉਥੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਨਗਰ ਕੌਂਸਲ ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਪ੍ਰੋਜੈਕਟਾਂ ਲਈ ਲਈ ਵੀ ਕਰੀਬ 86.78 ਲੱਖ ਰੁਪਏ ਦੀਆਂ ਗਰਾਂਟਾ ਜਾਰੀ ਕੀਤੀਆਂ ਗਈਆਂ ਹਨ।

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਰਾਣੀ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਦੀਪ ਭਾਟੀਆ, ਵੱਖ-ਵੱਖ ਕੌਂਸਲਰ ਸਹਿਬਾਨ ਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸਾਹਨੇਵਾਲ ਦੀ ਟ੍ਰੈਫਿਕ ਸਮੱਸਿਆ ਦੇ ਨਿਪਟਾਰੇ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨਾਲ ਗੱਲਬਾਤ ਕਰਕੇ ਪੁਲਿਸ ਮੁਲਾਜ਼ਮਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ ਤਾਂ ਜੋ ਚੌਂਕ ਵਿੱਚ ਲੱਗ ਰਹੇ ਜਾਮ ਤੋਂ ਰਾਹਗੀਰਾਂ ਨੂੰ ਮੁਕਤੀ ਮਿਲ ਸਕੇ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੱਸਿਆ ਕਿ ਅੱਜ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ ਜਿੱਥੇ ਲੱਖਾਂ ਰੁਪਏ ਖਰਚ ਕੀਤੇ ਜਾਣੇ ਹਨ ਜਿਨ੍ਹਾਂ ਵਿੱਚ ਵਾਰਡ ਨੰਬਰ 6 'ਚ 27 ਲੱਖ 80 ਹਜ਼ਾਰ, ਵਾਰਡ ਨੰਬਰ 9, 10, 11, 12 'ਚ 20 ਲੱਖ 13 ਹਜ਼ਾਰ, ਵਾਰਡ ਨੰਬਰ 14 'ਚ 18 ਲੱਖ 10 ਹਜ਼ਾਰ ਤੋਂ ਇਲਾਵਾ ਵਾਰਡ ਨੰਬਰ 10 'ਚ 20 ਲੱਖ 75 ਹਜ਼ਾਰ ਰੁਪਏ ਸ਼ਾਮਲ ਹਨ।ਉਨ੍ਹਾਂ ਅੱਗੇ ਕਿਹਾ ਕਿ ਨਗਰ ਕੌਂਸਲ ਸਾਹਨੇਵਾਲ ਦਾ ਕੋਈ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਉਹਨਾਂ ਨੂੰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਕਾਰਜ ਸਾਧਕ ਅਫਸਰ ਬਲਵੀਰ ਸਿੰਘ, ਸੁਪਰਡੈਂਟ ਸੈਨੀਟੇਸ਼ਨ ਜਸਵੀਰ ਸਿੰਘ, ਭਾਵਾਧਸ ਪੰਜਾਬ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਸਵਰਨ ਕੁਮਾਰ ਸੋਨੀ, ਟ੍ਰੇਡ ਵਿੰਗ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਦੀਪ ਭਾਟੀਆ, ਪ੍ਰਧਾਨ ਗੁਰਦੀਪ ਸਿੰਘ ਕੌਲ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਕੌਂਸਲਰ ਜਸਵਿੰਦਰ ਕੌਰ ਤਲਵਾੜਾ, ਕੌਂਸਲਰ ਸਵਰਨਜੀਤ ਕੌਰ, ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਕੌਂਸਲਰ ਪਲਵਿੰਦਰ ਸਿੰਘ ਸੰਧੂ, ਹਲਕਾ ਸਾਹਨੇਵਾਲ ਸੰਗਠਨ ਇੰਚਾਰਜ ਤੇਜਿੰਦਰ ਸਿੰਘ ਮਿੱਠੂ, ਓਮ ਪ੍ਰਕਾਸ਼ ਗੋਇਲ,ਕਿਸਾਨ ਵਿੰਗ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਲਾਲੀ ਹਰਾ,ਸਤਵਿੰਦਰ ਹੈਪੀ, ਬਲਾਕ ਪ੍ਰਧਾਨ ਕੁਲਦੀਪ ਐਰੀ, ਪ੍ਰਭਜੋਤ ਸਿੰਘ ਖਾਲਸਾ, ਧਰਮਿੰਦਰ ਕੁਮਾਰ ਕਾਲੀ, ਦੀਪਕ ਕੁਮਾਰ ਦੀਨੂੰ, ਅਰੁਣ ਬਠਲਾ, ਗੁਰਮੀਤ ਸਿੰਘ ਪੱਪੂ ਤਲਵਾੜਾ, ਮਾਸਟਰ ਜਗਜੀਤ ਸਿੰਘ,ਥਾਣਾ ਸਾਹਨੇਵਾਲ ਦੇ ਮੁਖੀ ਇੰਸਪੈਕਟਰ ਗੁਰਮੁੱਖ ਸਿੰਘ ਦਿਓਲ, ਸੰਪੂਰਨ ਸਿੰਘ ਸਨਮ, ਵਿਸ਼ਾਲ ਬੇਗੜਾ, ਰਵਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਚੌਹਾਨ,ਬਲਾਕ ਪ੍ਰਧਾਨ ਕੀਰਤਨ ਸਿੰਘ ਬੱਬੂ ਬਿਰਦੀ, ਗੁਰਦੀਪ ਸਿੰਘ ਟੋਨਾ,ਪ੍ਰਧਾਨ ਮਨਧੀਰ ਸਿੰਘ ਧੀਰ, ਅਮਰਜੀਤ ਸਿੰਘ ਬੱਬੂ, ਮਨਜਿੰਦਰ ਸਿੰਘ ਫੌਜੀ, ਸੁਰੇਸ਼ ਭਗਤ, ਬੰਟੀ, ਯਾਦਵਿੰਦਰ ਸਿੰਘ ਯਾਦੂ, ਬਲਵੰਤ ਸਿੰਘ ਨੰਦਪੁਰ, ਬਲਜਿੰਦਰ ਸਿੰਘ ਚੌਹਾਨ, ਬਲਵੀਰ ਸਿੰਘ ਬੀਰੀ ਵੀ ਹਾਜ਼ਰ ਸਨ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD