Wednesday, 17 June 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ

 

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ : ਹਰਦੀਪ ਸਿੰਘ ਮੁੰਡੀਆਂ

ਕਿਹਾ, ਨਾਮਧਾਰੀ ਸੰਪਰਦਾ ਦੀ ਹਰ ਸੰਭਵ ਸੇਵਾ ਲਈ ਪੰਜਾਬ ਸਰਕਾਰ ਵਚਨਬੱਧ, 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਲੇਰਕੋਟਲਾ , 17 Jan 2026

Last updated on: Jan 19, 2026, 14:06 IST

ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ ਰਹਿਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਸ੍ਰੀ ਸਤਿਗੁਰੂ ਉਦੇ ਸਿੰਘ ਜੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚੰਗਿਆੜੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।

ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਕੁਰਬਾਨੀ ਸਿਰਫ਼ ਇੱਕ ਧਾਰਮਿਕ ਸੰਪਰਦਾ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਬੁਨਿਆਦ ਹੈ। ਅੱਜ ਦੀ ਪੀੜ੍ਹੀ ਲਈ ਇਹ ਬਲਿਦਾਨ ਪ੍ਰੇਰਣਾ ਸਰੋਤ ਹਨ ਕਿ ਅਸੀਂ ਸੱਚ, ਇਮਾਨਦਾਰੀ ਅਤੇ ਦੇਸ਼ ਸੇਵਾ ਦੇ ਰਸਤੇ ’ਤੇ ਅੱਗੇ ਵਧੀਏ।ਉਨ੍ਹਾਂ ਕਿਹਾ ਕਿ ਸੰਪਰਦਾ ਵੱਲੋਂ ਪੰਜਾਬ ਸਰਕਾਰ ਨੂੰ ਜੋ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। 

ਕੈਬਨਿਟ ਮੰਤਰੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂਆਂ ਅਤੇ ਨਾਮਧਾਰੀ ਸੰਪਰਦਾ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੀ ਜ਼ਿੰਦਗੀ ਨੂੰ ਉੱਚੇ ਆਦਰਸ਼ਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ। ਸਮਾਗਮ ਨੂੰ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਮਧਾਰੀ ਸੁਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

 ਇਸ ਮੌਕੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰ, ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਪੀ.ਸਤਪਾਲ ਸ਼ਰਮਾ, ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਸਮੂਹ ਸੰਗਤ ਵੱਲੋਂ 66 ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੇ ਦਰਸਾਏ ਰਸਤੇ ’ਤੇ ਚੱਲਣ ਦਾ ਸੰਕਲਪ ਲਿਆ ਗਿਆ ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD