Thursday, 23 July 2026

 

 

ਖ਼ਾਸ ਖਬਰਾਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ

 

ਆਪ੍ਰੇਸ਼ਨ ਸਿੰਦੂਰ ਵਿੱਚ ਜਵਾਨਾਂ ਦੀ ਮਦਦ ਕਰਨ ਵਾਲੇ ਸਰਪੰਚ ਨੂੰ ਕੀਤਾ ਗਿਆ ਸਸਪੈਂਡ

ਸਾਂਸਦ ਔਜਲਾ ਨੇ ਸਰਕਾਰ 'ਤੇ ਚੁੱਕੇ ਸਵਾਲ; ਕਿਹਾ– ਕੰਮ ਕਰਨ ਵਾਲੇ ਨੂੰ ਕੀਤਾ ਜਾ ਰਿਹਾ ਪਰੇਸ਼ਾਨ, ਭ੍ਰਿਸ਼ਟ ਅਫ਼ਸਰਾਂ ਵਿਰੁੱਧ ਕਾਰਵਾਈ ਦੀ ਮੰਗ

Gurjeet Singh Aujla, Gurjit Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 17 Jan 2026

Last updated on: Jan 19, 2026, 14:14 IST

ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਅਟਾਰੀ ਦੇ ਸਰਪੰਚ ਹਰਪ੍ਰੀਤ ਸਿੰਘ ਨੂੰ ਸਸਪੈਂਡ ਕਰਨ ਦੀ ਸਖ਼ਤ ਨਿਦਾ ਕਰਦਿਆਂ ਭ੍ਰਿਸ਼ਟ ਅਫ਼ਸਰਾਂ 'ਤੇ ਨਿਸ਼ਾਨਾ ਸਾਧਿਆ। ਹਰਪ੍ਰੀਤ ਸਿੰਘ ਉਹ ਸਰਪੰਚ ਹਨ ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ 'ਆਪ੍ਰੇਸ਼ਨ ਸਿੰਦੂਰ' ਦੌਰਾਨ ਜਵਾਨਾਂ ਦੀ ਸੇਵਾ ਕੀਤੀ ਸੀ ਅਤੇ ਬੀ.ਐੱਸ.ਐੱਫ. (BSF) ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਸੀ।

ਅੱਜ ਪੂਰੀ ਪੰਚਾਇਤ ਸਮੇਤ ਸਰਕਾਰ ਨੂੰ ਘੇਰਦਿਆਂ ਸਾਂਸਦ ਔਜਲਾ ਨੇ ਕਿਹਾ ਕਿ ਪਿਛਲੇ ਦਿਨੀਂ ਬਿਨਾਂ ਕਿਸੇ ਕਾਰਨ ਹਰਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਲੋਕਤੰਤਰ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਕੰਮ ਕਰਨ ਵਾਲੇ ਇਮਾਨਦਾਰ ਇਨਸਾਨ ਨੂੰ ਸਜ਼ਾ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖ ਯੋਧੇ ਸ਼ਾਮ ਸਿੰਘ ਅਟਾਰੀ ਦੇ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਨੂੰ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜਿਤਾਇਆ ਸੀ ਅਤੇ ਮੌਜੂਦਾ ਸਰਕਾਰ ਦਾ ਉਮੀਦਵਾਰ ਇਸ ਪਿੰਡ ਤੋਂ ਹਾਰ ਗਿਆ ਸੀ। 

ਹਰਪ੍ਰੀਤ ਸਿੰਘ ਨਾ ਸਿਰਫ਼ ਆਪਣੀ ਲੋਕਪ੍ਰਿਯਤਾ ਕਾਰਨ ਜਿੱਤੇ ਸਨ, ਸਗੋਂ ਉਨ੍ਹਾਂ ਦੇ ਕੰਮ ਵੀ ਲੋਕਾਂ ਨੂੰ ਪਸੰਦ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਦੇ ਵਿਕਾਸ ਕਾਰਜਾਂ ਨੂੰ ਦੇਖਣ ਲਈ ਆਲੇ-ਦੁਆਲੇ ਦੇ ਪਿੰਡਾਂ ਦੇ ਸਰਪੰਚ ਵੀ ਆਉਂਦੇ ਹਨ।ਔਜਲਾ ਨੇ ਦੋਸ਼ ਲਾਇਆ ਕਿ ਇੱਥੋਂ ਦੇ ਵਿਧਾਇਕ ਅਤੇ ਮੌਜੂਦਾ ਆਗੂ ਉਨ੍ਹਾਂ 'ਤੇ ਦਬਾਅ ਬਣਾ ਰਹੇ ਹਨ ਕਿ ਜਾਂ ਤਾਂ ਉਹ ਉਨ੍ਹਾਂ ਦੇ ਨਾਲ ਆਉਣ, ਨਹੀਂ ਤਾਂ ਉਨ੍ਹਾਂ ਨੂੰ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਿੰਡ ਨੂੰ ਸੂਬਾ ਸਰਕਾਰ ਵੱਲੋਂ ਇੱਕ ਰੁਪਏ ਦੀ ਵੀ ਗ੍ਰਾਂਟ ਨਹੀਂ ਦਿੱਤੀ ਗਈ, ਸਿਰਫ਼ ਕੇਂਦਰ ਦੀਆਂ ਗ੍ਰਾਂਟਾਂ ਨਾਲ ਕੰਮ ਚੱਲ ਰਿਹਾ ਹੈ।

ਡੀ.ਡੀ.ਪੀ.ਓ. (DDPO) 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਉਹ ਕਦੋਂ ਤੱਕ ਕਿਸੇ ਪਾਰਟੀ ਦੇ ਅਧੀਨ ਕੰਮ ਕਰਨਗੇ? ਸੰਵਿਧਾਨ ਮੁਤਾਬਕ ਉਨ੍ਹਾਂ ਨੂੰ ਇਹ ਅਹੁਦਾ ਇਸ ਲਈ ਦਿੱਤਾ ਗਿਆ ਹੈ ਤਾਂ ਜੋ ਉਹ ਸਰਪੰਚਾਂ ਨੂੰ ਮੁਸ਼ਕਿਲਾਂ ਨਾ ਆਉਣ ਦੇਣ। ਉਨ੍ਹਾਂ ਕਿਹਾ ਕਿ ਬਹੁਮਤ ਸਰਪੰਚ ਦੇ ਕੋਲ ਹੈ, ਫਿਰ ਵੀ ਝੂਠੇ ਮਾਮਲੇ ਤਹਿਤ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ। ਉਨ੍ਹਾਂ ਚੁਣੌਤੀ ਦਿੱਤੀ ਕਿ ਇੱਕ ਪੈਸੇ ਦੀ ਵੀ ਗੜਬੜੀ ਨਹੀਂ ਹੋਈ, ਭਾਵੇਂ ਕੋਈ ਵੀ ਇਨਕੁਆਰੀ ਕਰਵਾ ਲਈ ਜਾਵੇ। ਪ੍ਰਸ਼ਾਸਨ ਨੇ ਇਸ ਗੱਲ ਦੀ ਵੀ ਪਰਵਾਹ ਨਹੀਂ ਕੀਤੀ ਕਿ ਇਨ੍ਹਾਂ ਲੋਕਾਂ ਨੇ ਸਰਹੱਦ 'ਤੇ ਬੈਠ ਕੇ ਫ਼ੌਜ ਨਾਲ ਜੰਗ ਵਰਗੇ ਹਾਲਾਤ ਝੱਲੇ ਹਨ, ਜਿਨ੍ਹਾਂ ਦੀ ਬਹਾਦਰੀ ਕਾਰਨ ਸ਼ਹਿਰਾਂ ਦੇ ਲੋਕ ਸੁਰੱਖਿਅਤ ਰਹੇ।

ਸਾਂਸਦ ਨੇ ਕਿਹਾ ਕਿ ਬਹਾਨਾ ਬਣਾ ਕੇ ਲੋਕਤੰਤਰ ਨਾਲ ਜੁੜੇ ਸਰਪੰਚ ਨੂੰ ਸਸਪੈਂਡ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਖ਼ੁਦ ਡੀ.ਡੀ.ਪੀ.ਓ. ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲਾ ਦੇਖਣਗੇ। ਪਰ ਬਾਅਦ ਵਿੱਚ ਕਿਹਾ ਗਿਆ ਕਿ ਸਰਪੰਚ ਨੇ ਚਿੱਠੀ ਰਿਸੀਵ ਨਹੀਂ ਕੀਤੀ, ਜਦਕਿ ਸਾਰੇ ਮਤੇ ਸੈਕਟਰੀ ਵੱਲੋਂ ਪਾਏ ਗਏ ਸਨ ਅਤੇ ਸਾਰਾ ਰਿਕਾਰਡ ਉਨ੍ਹਾਂ ਕੋਲ ਮੌਜੂਦ ਹੈ।

ਔਜਲਾ ਨੇ ਚਿਤਾਵਨੀ ਦਿੱਤੀ ਕਿ ਉਹ ਪਿੱਛੇ ਨਹੀਂ ਹਟਣਗੇ ਅਤੇ ਡੀ.ਡੀ.ਪੀ.ਓ., ਸੈਕਟਰੀ ਅਤੇ ਬੀ.ਡੀ.ਪੀ.ਓ. ਨੂੰ ਪਾਰਟੀ ਬਣਾ ਕੇ ਅਦਾਲਤ ਵਿੱਚ ਮਾਮਲਾ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫ਼ਸਰਾਂ ਕਾਰਨ ਹੀ ਵਿਕਾਸ ਰੁਕਦਾ ਹੈ ਅਤੇ ਉਹ ਅਫ਼ਸਰਾਂ ਨੂੰ ਪਾਰਟੀਬਾਜ਼ੀ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੰਦੇ ਹਨ ਕਿਉਂਕਿ ਕਾਨੂੰਨ ਸਭ ਤੋਂ ਉੱਪਰ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਸਰਪੰਚ ਨੂੰ ਬਹਾਲ ਕੀਤਾ ਜਾਵੇ ਅਤੇ ਲੋਕਤੰਤਰ ਦਾ ਘਾਣ ਨਾ ਕੀਤਾ ਜਾਵੇ।

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD