Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ

ਅਗਾਂਹਵਧੂ ਕਿਸਾਨਾਂ ਨੇ ਡਰਾਅ ਕੱਢਣ ਲਈ ਕੰਪਿਊਟਰ ਉੱਪਰ ਖੁਦ ਦੱਬੇ ਬਟਨ

Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 17 Jan 2026

Last updated on: Jan 19, 2026, 15:07 IST

ਡਿਪਟੀ ਕਮਿਸ਼ਨਰ, ਸ਼੍ਰੀ ਰਾਹੁਲ ਚਾਬਾ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਢਿਆ ਗਿਆ। ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ, ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਅਤੇ ਕਰਾਪ ਡਾਇਵਰਸੀਫਿਕੇਸ਼ਨ ਸਕੀਮਾਂ ਸਾਲ 2025-26 ਅਧੀਨ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਆਈਆਂ ਅਰਜ਼ੀਆਂ ਦੀ ਚੋਣ ਕੀਤੀ ਗਈ।

ਕਰਾਪ ਰੈਜ਼ੀਡਿਊ ਮੈਨੇਜਮੈਨਟ ਸਕੀਮ ਦੇ ਦੂਜੇ ਪੜਾਅ ਦੌਰਾਨ ਐਸ.ਸੀ. ਸ਼੍ਰੈਣੀ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਦੀਆਂ 682 ਅਰਜ਼ੀਆਂ ਅਤੇ ਨਿੱਜੀ ਕਿਸਾਨਾਂ ਦੀਆਂ 153 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਉਪਲਬਧ ਫੰਡ 01.33 ਕਰੋੜ ਅਨੁਸਾਰ 110 ਨਿੱਜੀ ਕਿਸਾਨਾਂ ਦੀਆਂ ਅਰਜ਼ੀਆਂ ਨੂੰ ਚੁਣਿਆ ਗਿਆ।ਇਸ ਸਕੀਮ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਵੱਖ-ਵੱਖ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾਈਆਂ ਜਾਣਗੀਆਂ, ਜਿਵੇਂ ਕਿ ਬੇਲਰ, ਰੇਕ, ਸੁਪਰ ਸੀਡਰ, ਜ਼ੀਰੋ ਡਰਿੱਲ, ਪਲਟਾਵੇਂ ਹਲ, ਮਲਚਰ ਆਦਿ ।

ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਸਕੀਮ 2025-26 ਦੇ ਦੂਜੇ ਪੜਾਅ ਅਧੀਨ ਵੀ ਵੱਖ-ਵੱਖ ਮਸ਼ੀਨਰੀ ਜਿਵੇਂ ਕਿ ਡੀ.ਐਸ.ਆਰ. ਡਰਿੱਲ, ਪੈਡੀ ਟਰਾਂਸਪਲਾਂਟਰ, ਵੱਖ-ਵੱਖ ਤਰ੍ਹਾਂ ਦੇ ਸਪਰੇਅਰ, ਲੱਕੀ ਸੀਡ ਡਰਿੱਲ, ਰੇਜ਼ਡ ਬੈੱਡ ਪਲਾਂਟਰ ਆਦਿ ਸਬਸਿਡੀ ਉੱਪਰ ਮੁਹੱਈਆ ਕਰਵਾਉਣ ਲਈ ਡਰਾਅ ਕੱਢਿਆ ਗਿਆ।ਇਸ ਸਕੀਮ ਵਿੱਚ 385 ਜਨਰਲ ਕਿਸਾਨਾਂ ਅਤੇ 12 ਐਸ.ਸੀ. ਕਿਸਾਨਾਂ ਵੱਲੋਂ ਅਪਲਾਈ ਕੀਤਾ ਗਿਆ ਸੀ, ਜਿਸ ਲਈ ਉਪਲਬਧ ਫੰਡਾਂ ਅਨੁਸਾਰ 15 ਲੱਖ ਰੁਪਏ ਜਨਰਲ ਅਤੇ 19 ਲੱਖ ਰੁਪਏ ਐਸ.ਸੀ. ਸ਼੍ਰੈਣੀ ਦੇ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਵਰਤੇ ਜਾਣਗੇ।

ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੀ ਅਗਵਾਈ ਹੇਠ ਕਰਾਪ ਡਾਇਵਰਸੀਫਿਕੇਸ਼ਨ ਪ੍ਰੋਗਰਾਮ ਸਕੀਮ 2025-26 ਅਧੀਨ ਵੀ ਪ੍ਰਾਪਤ ਹੋਈਆਂ 130 ਜਨਰਲ ਸ਼੍ਰੈਣੀ ਅਤੇ 5 ਐਸ.ਸੀ. ਸ਼੍ਰੈਣੀ ਨਿੱਜੀ ਕਿਸਾਨਾਂ ਦੀਆਂ ਅਰਜ਼ੀਆਂ ਦਾ ਡਰਾਅ ਕੱਢਿਆ ਗਿਆ। ਇਸ ਸਕੀਮ ਅਧੀਨ ਜਨਰਲ ਸ਼੍ਰੈਣੀ ਅਧੀਨ 59 ਲੱਖ ਅਤੇ ਐਸ.ਸੀ. ਸ਼੍ਰੈਣੀ ਲਈ 39 ਲੱਖ ਫੰਡ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਵਰਤੇ ਜਾਣਗੇ। ਇਸ ਸਕੀਮ ਵਿੱਚ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਨਿਊਮੈਰਿਕ ਪਲਾਂਟਰ, ਪਾਵਰ ਸਪਰੇਅ ਪੰਪ, ਰੇਜ਼ਡ ਬੈੱਡ ਪਲਾਂਟਰ ਅਤੇ ਸਵੈ-ਚਲਤ ਹਾਈ ਕਲੀਅਰੈਂਸ ਬੂਮ ਟਾਈਪ ਸਪਰੇਅ ਪੰਪ ਸ਼ਾਮਿਲ ਹਨ।

ਇਸ ਮੌਕੇ ਹਾਜ਼ਰ ਅਗਾਂਹਵਧੂ ਕਿਸਾਨਾਂ ਵੱਲੋਂ ਹੀ ਵੱਖ-ਵੱਖ ਸ਼੍ਰੈਣੀਆਂ ਅਧੀਨ ਕੰਪਿਊਟਰਾਈਜ਼ਡ ਡਰਾਅ ਕੱਢਣ ਲਈ ਕੰਪਿਊਟਰ ਉੱਪਰ ਖੁਦ ਬਟਨ ਦੱਬੇ ਗਏ। ਇਨ੍ਹਾਂ ਕਿਸਾਨਾਂ ਵਿੱਚ ਸ਼੍ਰੀ ਚਮਕੌਰ ਸਿੰਘ ਪੁੱਤਰ ਸ਼੍ਰੀ ਅਜਮੇਰ ਸਿੰਘ, ਪਿੰਡ ਬਾਲੀਆਂ, ਸ਼੍ਰੀ ਬਲਵਿੰਦਰ ਸਿੰਘ ਪੁੱਤਰ ਸ਼੍ਰੀ ਨਿਰਮਲ ਸਿੰਘ ਪਿੰਡ ਲੋਹਾਖੇੜਾ, ਸ਼੍ਰੀ ਕੁਲਵਿੰਦਰ ਸਿੰਘ ਪੁੱਤਰ ਸ਼੍ਰੀ ਤੇਜਾ ਸਿੰਘ ਪਿੰਡ ਖਿੱਲਰੀਆਂ, ਸ਼੍ਰੀ ਗੁਰਮੇਲ ਸਿੰਘ ਪੁੱਤਰ ਸ਼੍ਰੀ ਜੀਤ ਸਿੰਘ ਪਿੰਡ ਦੁੱਗਾਂ, ਸ਼੍ਰੀ ਅਕਾਸ਼ਦੀਪ ਸਿੰਘ ਪੁੱਤਰ ਸ਼੍ਰੀ ਪ੍ਰਿਤਪਾਲ ਸਿੰਘ ਪਿੰਡ ਬਹਾਦਰਪੁਰ, ਸ਼੍ਰੀ ਜਗਤਾਰ ਸਿੰਘ ਪੁੱਤਰ ਸ਼੍ਰੀ ਸੁਖਦੇਵ ਸਿੰਘ ਪਿੰਡ ਖਿੱਲਰੀਆਂ ਅਤੇ ਜਗਤਾਰ ਸਿੰਘ ਪੁੱਤਰ ਸ਼੍ਰੀ ਜਰਨੈਲ ਸਿੰਘ ਪਿੰਡ ਬਹਾਦਰਪੁਰ ਸ਼ਾਮਲ ਸਨ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਧਰਮਿੰਦਰਜੀਤ ਸਿੰਘ ਸਿੱਧੂ, ਐਸੋਸ਼ੀਏਟ ਡਾਇਰੈਕਟਰ ਕੇ.ਵੀ.ਕੇ. ਖੇੜੀ ਸ਼੍ਰੀ ਮਨਦੀਪ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਗੁਰਿੰਦਰ ਸਿੰਘ, ਖੇਤੀਬਾੜੀ ਅਫ਼ਸਰ ਸ਼੍ਰੀ ਅਮਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਸਵਿੰਦਰਜੀਤ ਸਿੰਘ, ਲੀਡ ਬੈਂਕ ਮੈਨੇਜਰ ਸ਼੍ਰੀ ਦਿਲੀਪ ਕੁਮਾਰ, ਜੂਨੀਅਰ ਤਕਨੀਸ਼ੀਅਨ ਸ਼੍ਰੀ ਸੁਖਜਿੰਦਰ ਸਿੰਘ ਸਮੇਤ ਅਗਾਂਹਵਧੂ ਕਿਸਾਨ ਹਾਜ਼ਰ ਸਨ।

 

Tags: Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD