Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਟੀ ਬੈਨਿਥ ਨੇ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ

ਫ਼ਾਰਮਰ ਰਜ਼ਿਸਟਰੀ ਤਹਿਤ ਕਿਸਾਨਾਂ ਨੂੰ ਰਜ਼ਿਸਟ੍ਰੇਸ਼ਨ ਕਰਵਾਉਣ ਦੀ ਕੀਤੀ ਅਪੀਲ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 17 Jan 2026

Last updated on: Jan 19, 2026, 15:22 IST

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਲੱਕੀ ਡਰਾਅ (ਪਰਾਲੀ) ਦੇ ਛੇਵੇਂ ਅਤੇ ਸੱਤਵੇਂ ਡਰਾਅ ਤਹਿਤ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ ਗਏ।ਇਸ ਦੌਰਾਨ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਭਾਗ ਲਿਆ। ਇਸ ਲੱਕੀ ਡਰਾਅ ਵਿੱਚ ਪਹਿਲਾਂ ਇਨਾਮ 20,000/- ਰੁਪਏ, ਦੂਸਰਾ ਇਨਾਮ 15,000/- ਰੁਪਏ, ਤੀਸਰਾ ਇਨਾਮ 10,000/- ਰੁਪਏ ਅਤੇ ਬਾਕੀ 22 ਕਿਸਾਨਾਂ ਨੂੰ 2500/- , 2500/- ਰੁਪਏ ਦਿੱਤੇ ਗਏ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ 7 ਲੱਕੀ ਡਰਾਅ (ਪਰਾਲੀ) ਰੱਖੇ ਗਏ ਸਨ, ਜਿਨ੍ਹਾਂ ਦੇ ਡਰਾਅ ਕੱਢੇ ਜਾ ਚੁੱਕੇ ਹਨ ਤੇ 175 ਕਿਸਾਨਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਇਨਾਮੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਤਜ਼ੁਰਬੇ ਸਾਂਝੇ ਕੀਤੇ ਗਏ ਅਤੇ ਦੱਸਿਆ ਕਿ ਪਰਾਲੀ ਨੂੰ ਨਾ ਸਾੜ ਕੇ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧ ਕਰਨ ਨਾਲ ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ, ਖੇਤੀਬਾੜੀ ਖਰਚਿਆਂ ਵਿੱਚ ਕਮੀ ਅਤੇ ਵਾਤਾਵਰਣ ਦੀ ਸੁਰੱਖਿਆ ਹੁੰਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਾਲ 2026 ਵਿੱਚ ਪਰਾਲੀ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਕਿਸਾਨਾਂ ਤੋਂ ਕੀਮਤੀ ਸੁਝਾਅ ਮੰਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਦੀ ਮੁਹਿੰਮ ਭਵਿੱਖ ਵਿੱਚ ਵੀ ਪੂਰੀ ਗੰਭੀਰਤਾ ਨਾਲ ਜਾਰੀ ਰਹੇਗੀ। ਉਨ੍ਹਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਿਸਾਨ ਹੋਰਨਾ ਕਿਸਾਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਹਨ ਅਤੇ ਸਾਂਝੇ ਉਪਰਾਲਿਆਂ ਨਾਲ ਹੀ ਸਾਫ਼ ਵਾਤਾਵਰਣ ਅਤੇ ਟਿਕਾਊ ਖੇਤੀ ਸੰਭਵ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਐਗਰੀਸਟੈਕ ਫ਼ਾਰਮਰ ਰਜ਼ਿਸਟਰੀ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਹਰ ਕਿਸਾਨ ਲਈ ਇੱਕ ਯੂਨੀਕ ਫ਼ਾਰਮਰ ਆਈ.ਡੀ ਤਿਆਰ ਕੀਤੀ ਜਾ ਰਹੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਸਰਕਾਰੀ ਸਕੀਮਾਂ, ਸਬਸਿਡੀਆਂ, ਫ਼ਸਲ ਬੀਮਾ ਅਤੇ ਹੋਰ ਖੇਤੀਬਾੜੀ ਦੇ ਲਾਭ ਸਿੱਧੇ ਅਤੇ ਪਾਰਦਰਸ਼ੀ ਢੰਗ ਨਾਲ ਮਿਲਣਗੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਉਣ ਅਤੇ ਇਸ ਮਹੱਤਵਪੂਰਨ ਪਹਿਲ ਦਾ ਪੂਰਾ ਲਾਭ ਉਠਾਉਣ।ਇਸ ਮੌਕੇ ਡਾ. ਅਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ, ਸੁਨੀਤਾ ਰਾਣੀ, ਨੋਡਲ ਅਫ਼ਸਰ ਪਰਾਲੀ, ਅਮਨਦੀਪ ਕੌਰ ਏ ਐਸ ਆਈ, ਮਨਦੀਪ ਸਿੰਘ ਏ ਈ ਓ, ਸਤਨਾਮ ਸਿੰਘ, ਕੁਲਵੀਰ ਸਿੰਘ ਏ ਟੀ ਐਮ ਤੋਂ ਇਲਾਵਾ ਕਿਸਾਨ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD