Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

ਇਹ ਟਰਮੀਨਲ ਅੰਤਰ-ਰਾਜੀ ਸੰਪਰਕ ਵਿੱਚ ਵਾਧਾ ਕਰਕੇ ਪੇਂਡੂ ਅਤੇ ਸ਼ਹਿਰੀ ਆਬਾਦੀ ਲਈ ਮਹੱਤਵਪੂਰਨ ਕੇਂਦਰ ਵਜੋਂ ਨਿਭਾਉਣਗੇ ਭੂਮਿਕਾ: ਲਾਲਜੀਤ ਸਿੰਘ ਭੁੱਲਰ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 17 Jan 2026

Last updated on: Jan 19, 2026, 15:30 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਯਾਤਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸਦਾ ਉਦੇਸ਼ ਕੁਸ਼ਲਤਾ, ਸੁਰੱਖਿਆ, ਪਹੁੰਚਯੋਗਤਾ ਅਤੇ ਬਿਹਤਰ ਸੇਵਾ ਪ੍ਰਦਾਨ ਕਰਨਾ ਹੈ।

ਇਹ ਬੱਸ ਟਰਮੀਨਲ ਪੇਂਡੂ ਅਤੇ ਸ਼ਹਿਰੀ ਆਬਾਦੀ ਦੋਵਾਂ ਲਈ ਮਹੱਤਵਪੂਰਨ ਆਵਾਜਾਈ ਕੇਂਦਰ ਵਜੋਂ ਕੰਮ ਕਰਦੇ ਹਨ ਅਤੇ ਕਾਮਿਆਂ, ਵਿਦਿਆਰਥੀਆਂ, ਵਪਾਰੀਆਂ, ਸੈਲਾਨੀਆਂ ਅਤੇ ਉਦਯੋਗਿਕ ਮਜ਼ਦੂਰਾਂ ਨੂੰ ਰੋਜ਼ਾਨਾ ਆਉਣ-ਜਾਣ ਦੀ ਸਹੂਲਤ ਪ੍ਰਦਾਨ ਕਰਦੇ ਹਨ।ਮੰਤਰੀ ਨੇ ਅੱਗੇ ਦੱਸਿਆ ਕਿ ਇਹ ਟਰਮੀਨਲ ਅੰਤਰ-ਰਾਜੀ ਸੰਪਰਕ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਸਮੇਤ ਗੁਆਂਢੀ ਸੂਬਿਆਂ ਵਿੱਚ ਆਉਣ-ਜਾਣ ਦੀ ਸਹੂਲਤ ਦਿੰਦੇ ਹਨ।

ਇਸ ਤੋਂ ਇਲਾਵਾ, ਲੁਧਿਆਣਾ ਅਤੇ ਜਲੰਧਰ ਬੱਸ ਟਰਮੀਨਲ ‘ਤੇ ਰੋਜ਼ਾਨਾ 75,000 ਤੋਂ ਇੱਕ ਲੱਖ ਯਾਤਰੀਆਂ ਦੀ ਆਮਦ ਹੁੰਦੀ ਹੈ, ਜਦੋਂ ਕਿ ਪਟਿਆਲਾ ਅਤੇ ਬਠਿੰਡਾ ਵਿੱਚ ਰੋਜ਼ਾਨਾ ਲਗਭਗ 50,000 ਯਾਤਰੀ ਆਉਂਦੇ ਹਨ, ਜੋ ਪੰਜਾਬ ਦੇ ਗਤੀਸ਼ੀਲਤਾ ਵਾਲੇ ਈਕੋਸਿਸਟ ਵਿੱਚ ਇਹਨਾਂ ਸਹੂਲਤਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹਨ।ਮੰਤਰੀ ਨੇ ਕਿਹਾ ਕਿ ਪੱਛਮ ਵਿੱਚ ਬਠਿੰਡਾ ਤੋਂ ਦੋਆਬਾ ਖੇਤਰ ਵਿੱਚ ਜਲੰਧਰ ਤੱਕ, ਲੁਧਿਆਣਾ ਤੋਂ ਸੰਗਰੂਰ ਅਤੇ ਮਾਲਵਾ ਵਿੱਚ ਪਟਿਆਲਾ ਤੱਕ, ਅਸੀਂ ਬੱਸ ਟਰਮੀਨਲਾਂ ਨੂੰ ਅਪਗ੍ਰੇਡ ਕਰ ਰਹੇ ਹਾਂ ਜਿਹਨਾਂ ਵਿੱਚ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੰਜਾਬ ਦੇ ਨਾਗਰਿਕ ਰੋਜ਼ਾਨਾ ਸਫ਼ਰ ਕਰਦੇ ਹਨ।

ਪੀਪੀਪੀ ਮਾਡਲ ਰਾਹੀਂ, ਇਹਨਾਂ ਪੰਜ ਟਰਮੀਨਲਾਂ ਨੂੰ ਲੋਕਾਂ ਦੇ ਰੋਜ਼ਾਨਾ ਸਫ਼ਰ ਨੂੰ ਪ੍ਰਭਾਵਿਤ ਕੀਤੇ ਬਿਨਾਂ ਸੁਰੱਖਿਅਤ ਥਾਵਾਂ, ਬਿਹਤਰ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਇਹ ਵਿਕਾਸ ਪੰਜਾਬ ਦੇ ਹਰ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਕਾਮਿਆਂ, ਵਿਦਿਆਰਥੀਆਂ ਤੇ ਹਰ ਵਰਗ ਦੇ ਸਫ਼ਰ ਨੂੰ ਹੋਰ ਸੁਖਾਲਾ ਬਣਾਏਗਾ।ਉਨ੍ਹਾਂ ਕਿਹਾ ਕਿ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਸਬੰਧੀ ਇਹ ਪਹਿਲਕਦਮੀ ਮੌਜੂਦਾ ਬੱਸ ਟਰਮੀਨਲਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਬੁਨਿਆਦੀ ਢਾਂਚੇ ਦੇ ਪਾੜੇ, ਕਾਰਜਸ਼ੀਲਤਾ ਸਬੰਧੀ ਅਸਮਰੱਥਾਵਾਂ ਅਤੇ ਨਾਕਾਫ਼ੀ ਯਾਤਰੀ ਸਹੂਲਤਾਂ ਨੂੰ ਦੂਰ ਕਰਨ ਲਈ ਤਿਆਰ ਕੀਤੀ ਗਈ ਹੈ। 

ਪ੍ਰੋਜੈਕਟਾਂ ਨੂੰ ਡਿਜ਼ਾਈਨ-ਬਿਲਡ-ਫਾਈਨਾਂਸ-ਓਪਰੇਟ-ਟ੍ਰਾਂਸਫਰ ਜਾਂ ਬਿਲਡ-ਓਪਰੇਟ-ਟ੍ਰਾਂਸਫਰ ਮਾਡਲਾਂ ਦੀ ਵਰਤੋਂ ਕਰਕੇ ਲਾਗੂ ਕੀਤਾ ਜਾਵੇਗਾ ਅਤੇ ਸਥਿਰਤਾ, ਗੁਣਵੱਤਾ ਵਾਲੀਆਂ ਸੇਵਾਵਾਂ, ਬਿਹਤਰ ਆਵਾਜਾਈ ਸਹੂਲਤਾਂ ਅਤੇ ਸ਼ਹਿਰੀ ਆਵਾਜਾਈ ਪ੍ਰਣਾਲੀਆਂ ਨਾਲ ਬਿਹਤਰ ਏਕੀਕਰਨ ਦੇ ਨਾਲ ਨਾਲ ਸੂਬੇ ਲਈ ਵਿੱਤੀ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ।ਸ. ਭੁੱਲਰ ਨੇ ਕਿਹਾ ਕਿ ਯੋਜਨਾਬੱਧ ਢੰਗ ਨਾਲ ਨਵੀਨੀਕਰਨ ਦੇ ਹਿੱਸੇ ਵਜੋਂ, ਯਾਤਰੀਆਂ ਲਈ ਸਹੂਲਤਾਂ ਅਤੇ ਸੰਚਾਲਨ ਪ੍ਰਬੰਧਨ ਨੂੰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। 

ਇਸ ਵਿੱਚ ਬਿਹਤਰ ਉਡੀਕ ਖੇਤਰ, ਅੱਪਗ੍ਰੇਡ ਕੀਤੀਆਂ ਸੈਨੀਟੇਸ਼ਨ ਸਹੂਲਤਾਂ, ਬਿਹਤਰ ਰੋਸ਼ਨੀ ਅਤੇ ਸੰਕੇਤ, ਸੰਗਠਿਤ ਬੋਰਡਿੰਗ ਪ੍ਰਬੰਧ ਅਤੇ ਢਾਂਚਾਗਤ ਪਾਰਕਿੰਗ ਪ੍ਰਣਾਲੀਆਂ ਸ਼ਾਮਲ ਹਨ। ਭੀੜ-ਭੜੱਕੇ ਵਾਲੇ ਘੰਟਿਆਂ ਅਤੇ ਯਾਤਰੀਆਂ ਦੀ ਵੱਧ ਆਮਦ ਵਾਲੇ ਸਮੇਂ ਦੌਰਾਨ ਸੁਚਾਰੂ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਰਕੂਲੇਸ਼ਨ, ਸੁਰੱਖਿਆ ਅਤੇ ਭੀੜ ਪ੍ਰਬੰਧਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਸ ਪ੍ਰੋਜੈਕਟ ਵਿੱਚ ਸਾਰੇ ਵਰਗਾਂ ਦੀਆਂ  ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਬਜ਼ੁਰਗ ਨਾਗਰਿਕਾਂ ਅਤੇ ਅਪਾਹਜ ਵਿਅਕਤੀਆਂ ਲਈ ਨਿਰਵਿਘਨ ਪਹੁੰਚ ਅਤੇ ਆਵਾਜਾਈ ਦੀ ਸੌਖ ਲਈ ਪ੍ਰਬੰਧ ਸ਼ਾਮਲ ਕੀਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਜਨਤਕ ਆਵਾਜਾਈ ਬੁਨਿਆਦੀ ਢਾਂਚਾ ਸਮਾਜ ਦੇ ਸਾਰੇ ਵਰਗਾਂ ਲਈ ਪਹੁੰਚਯੋਗ ਅਤੇ ਸਨਮਾਨਜਨਕ ਹੋਵੇ।

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ, "ਆਵਾਜਾਈ ਸਬੰਧੀ ਸਹੂਲਤਾਂ ਤੋਂ ਇਲਾਵਾ, ਆਧੁਨਿਕ ਬੱਸ ਟਰਮੀਨਲਾਂ ਨੂੰ ਏਕੀਕ੍ਰਿਤ ਸ਼ਹਿਰੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ। ਲਾਗੂ ਨਿਯਮਾਂ ਅਤੇ ਯੋਜਨਾਬੰਦੀ ਸਬੰਧੀ ਨਿਯਮਾਂ ਅਧੀਨ, ਟਰਮੀਨਲ ਕੰਪਲੈਕਸ ਵਿੱਚ ਵਪਾਰਕ ਅਤੇ ਹੋਰ ਜਨਤਕ ਸਹੂਲਤਾਂ ਜਿਵੇਂ ਕਿ ਪ੍ਰਚੂਨ ਦੀਆਂ ਦੁਕਾਨਾਂ, ਦਫਤਰਾਂ, ਕੰਮਕਾਜੀ ਸਥਾਨਾਂ ਅਤੇ ਲੌਜਿਸਟਿਕਸ ਸਹਾਇਤਾ ਸਬੰਧੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। 

ਇਹ ਏਕੀਕ੍ਰਿਤ ਪਹੁੰਚ ਸੰਭਾਵੀ ਤੌਰ ‘ਤੇ ਯਾਤਰੀਆਂ ਦੀ ਸਹੂਲਤ ਵਿੱਚ ਵਾਧਾ ਕਰੇਗੀ, ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਵੇਗੀ ਅਤੇ ਟਰਮੀਨਲਾਂ ਦੀ ਲੰਬੇ ਸਮੇਂ ਦੀ ਵਿੱਤੀ ਸਥਿਰਤਾ ਵਿੱਚ ਯੋਗਦਾਨ ਪਾਵੇਗੀ।”ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ, "ਇਸ ਪਹਿਲਕਦਮੀ ਰਾਹੀਂ, ਪੰਜਾਬ ਸਰਕਾਰ ਦਾ ਉਦੇਸ਼ ਰੋਜ਼ਾਨਾ ਵਰਤੋਂ ਵਾਲੇ ਜਨਤਕ ਬੁਨਿਆਦੀ ਢਾਂਚੇ ਨੂੰ ਬਿਹਤਰ ਢੰਗ ਨਾਲ ਅਪਗ੍ਰੇਡ ਕਰਨਾ, ਲੱਖਾਂ ਨਾਗਰਿਕਾਂ ਦੇ ਰੋਜ਼ਾਨਾ ਸਫ਼ਰ ਨੂੰ ਬਿਹਤਰ ਬਣਾਉਣਾ ਅਤੇ ਸੂਬੇ ਵਿੱਚ ਆਧੁਨਿਕ, ਕੁਸ਼ਲ ਅਤੇ ਲੋਕ ਪੱਖੀ ਬੱਸ ਟਰਮੀਨਲਾਂ ਲਈ ਇੱਕ ਨਵਾਂ ਮਾਪਦੰਡ ਸਥਾਪਤ ਕਰਨਾ ਹੈ।"

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD