Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਚੇਅਰਮੈਨ ਨੇ ਸੰਤ ਸਮਾਜ ਨੂੰ ਪਿੰਡ ਮਹਿੰਦਪੁਰ ਵਿਖੇ ਜ਼ਮੀਨ ਦੀ ਨਿਸ਼ਾਨਦੇਹੀ ਦਾ ਮਸਲਾ ਜਲਦ ਹੱਲ ਕਰਵਾਉਣ ਦਾ ਦਿਵਾਇਆ ਭਰੋਸਾ

ਪੰਜਾਬ ਸਰਕਾਰ ਦੇ ਧਿਆਨ ’ਚ ਲਿਆ ਕੇ ਮੁੱਦੇ ਦਾ ਢੁੱਕਵਾਂ ਹੱਲ ਕਰਵਾਇਆ ਜਾਵੇਗਾ : ਜਸਵੀਰ ਸਿੰਘ ਗੜ੍ਹੀ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 18 Jan 2026

Last updated on: Jan 20, 2026, 10:05 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੰਤ ਸਮਾਜ ਨੂੰ ਪਿੰਡ ਮਹਿੰਦਪੁਰ, ਤਹਿਸੀਲ ਨੰਗਲ ਜ਼ਿਲ੍ਹਾ ਰੂਪਨਗਰ ਵਿਖੇ 36 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਦਾ ਮਸਲਾ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਸੰਤ ਸਮਾਜ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਉਕਤ ਜ਼ਮੀਨ ਦੀ ਨਿਸ਼ਾਨਦੇਹੀ ਦੇ ਮਸਲੇ ਨੂੰ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ ਸੀ। 

ਜਿਸ ’ਤੇ ਸ਼੍ਰੀ ਗੜ੍ਹੀ ਇਥੇ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ, ਬਾਬੇ ਜੋੜੇ, ਰਾਏਪੁਰ ਰਸੂਲਪੁਰ ਵਿਖੇ ਪਹੁੰਚੇ ਸਨ, ਜਿਥੇ ਉਨ੍ਹਾਂ ਨਤਮਸਤਕ ਹੋਣ ਉਪਰੰਤ ਸੰਤ ਸਮਾਜ ਦੀ ਗੱਲ ਨੂੰ ਬੜੇ ਗਹੁ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਹ ਮਸਲਾ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿੱਚ ਸ਼ਾਮਲ ਕਰਕੇ ਜ਼ਮੀਨ ਦੀ ਨਿਸ਼ਾਨਦੇਹੀ ਸਬੰਧੀ ਸਾਰੀ ਕਾਰਵਾਈ ਜਲਦ ਤੋਂ ਜਲਦ ਪੂਰੀ ਕਰਵਾਈ ਜਾਵੇਗੀ। 

ਇਸ ਤੋਂ ਪਹਿਲਾਂ ਸ਼੍ਰੀ ਗੜ੍ਹੀ ਨੇ ਸੰਤ ਬਾਬਾ ਨਿਰਮਲ ਦਾਸ ਜੀ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਰਵਿਦਾਸ ਭਾਈਚਾਰੇ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਇਕਜੁੱਟ ਹੋਣ ਦਾ ਸੱਦਾ ਦਿੱਤਾ ਤਾਂ ਜੋ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਦੁਨੀਆ ਦੇ ਹਰ ਕੋਨੇ ਤੱਕ ਪ੍ਰਚਾਰ ਪਸਾਰ ਕੀਤਾ ਜਾ ਸਕੇ। ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਚੇਅਰਮੈਨ ਸੰਤ ਬਾਬਾ ਸਰਵਣ ਦਾਸ ਜੀ ਬੋਹਣ, ਜਨਰਲ ਸਕੱਤਰ ਸੰਤ ਬਾਬਾ ਇੰਦਰਦਾਸ, ਸੰਤ ਬਾਬਾ ਪਰਮਜੀਤ ਦਾਸ ਨਗਰ ਖ਼ਜ਼ਾਨਚੀ, ਸੰਤ ਪ੍ਰਸ਼ੋਤਮ ਦਾਸ, ਸੰਤ ਜਗੀਰ ਸਿੰਘ, ਸੰਤ ਧਰਮਪਾਲ, ਸੰਤ ਸਰਵਣ ਦਾਸ ਸਲੇਮ ਟਾਬਰੀ, ਸੰਤ ਬਾਬਾ ਰਮੇਸ਼ ਦਾਸ, ਸੰਤ ਬਾਬਾ ਰਾਮ ਸੇਵਕ, ਸੰਤ ਬਾਬਾ ਬਲਕਾਰ ਸਿੰਘ, ਸੰਤ ਬਾਬਾ ਕੁਲਦੀਪ ਸਿੰਘ, ਸੰਤ ਬਾਬਾ ਮਨਜੀਤ ਸਿੰਘ, ਸੰਤ ਬਾਬਾ ਮਨਹੋਰ ਦਾਸ, ਸੰਤ ਸੰਸਾਰ ਦਾਸ, ਭੈਣ ਸੰਤੋਸ਼ ਕੁਮਾਰੀ, ਸੰਤ ਸਤਵਿੰਦਰ ਸਿੰਘ ਹੀਰਾ ਪ੍ਰਧਾਨ ਆਦਿ ਧਰਮ ਮਿਸ਼ਨ ਸਮੇਤ ਸਾਧੂ ਸੰਪਰਦਾਇ ਦੇ ਸਮੂਹ ਮੈਂਬਰ ਸਹਿਬਾਨ, ਸਰਪੰਚ ਵਿਜੇ ਨੰਗਲ, ਜਥੇਦਾਰ ਸੰਤ ਮਾਨ ਸਿੰਘ, ਜਥੇਦਾਰ ਜਗਮੋਹਨ ਸਿੰਘ, ਗੁਰਲਾਲ ਸੈਲਾ ਆਦਿ ਵੀ ਮੌਜੂਦ ਸਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD