Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ

 

“ਆਪ” ਸਰਕਾਰ ਸਦਕਾ ਪਿੰਡ ਗੁਮਟਾਲਾ ਵਿੱਚ 70 ਸਾਲਾਂ ’ਚ ਪਹਿਲੀ ਵਾਰ ਪਹੁੰਚੇਗਾ ਪੀਣ ਵਾਲਾ ਸਰਕਾਰੀ ਪਾਣੀ : ਜਸਬੀਰ ਸਿੰਘ ਸੰਧੂ

Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 18 Jan 2026

Last updated on: Jan 20, 2026, 10:20 IST

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਭਾਟੀਆ ਵੱਲੋਂ ਵਾਰਡ ਨੰਬਰ 2 ਅਧੀਨ ਪੈਂਦੇ ਪਿੰਡ ਗੁਮਟਾਲਾ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਾਰਡ ਕੌਂਸਲਰ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਨੂੰ ਆਜ਼ਾਦ ਹੋਏ 70 ਸਾਲ ਹੋ ਗਏ ਹਨ ਪਰ ਪਿੰਡ ਗੁਮਟਾਲਾ ਵਰਗਾ ਇਲਾਕਾ ਅਜੇ ਤੱਕ ਸਰਕਾਰੀ ਪੀਣ ਵਾਲੇ ਪਾਣੀ ਦੀ ਸਹੂਲਤ ਤੋਂ ਵਾਂਝਾ ਰਿਹਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਬੁਨਿਆਦੀ ਮੁੱਦੇ ਵੱਲ ਧਿਆਨ ਨਹੀਂ ਦਿੱਤਾ ਪਰ “ਆਪ” ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 70 ਸਾਲਾਂ ਬਾਅਦ ਪਹਿਲੀ ਵਾਰ ਪਿੰਡ ਵਿੱਚ ਪਾਣੀ ਦੀਆਂ ਪਾਈਪਾਂ ਪਾਈਆਂ ਗਈਆਂ ਹਨ ਅਤੇ ਜਲਦ ਹੀ ਇਨ੍ਹਾਂ ਨੂੰ ਟਿਊਬਵੈਲ ਨਾਲ ਜੋੜ ਕੇ ਸਰਕਾਰੀ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਪਿੰਡ ਗੁਮਟਾਲਾ ਦੇ ਲੋਕਾਂ ਦੀ ਇਹ ਬਹੁਤ ਪੁਰਾਣੀ ਮੰਗ ਸੀ, ਜਿਸਨੂੰ ਹੁਣ “ਆਪ” ਸਰਕਾਰ ਨੇ ਪੂਰਾ ਕਰਕੇ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਾਫ਼ ਤੇ ਸੁੱਧ ਪੀਣ ਵਾਲਾ ਪਾਣੀ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਨਗਰ ਨਿਗਮ ਵੱਲੋਂ ਇਸ ਪ੍ਰਾਜੈਕਟ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਟਿਊਬਵੈਲ ਨਾਲ ਜੋੜਨ ਤੋਂ ਬਾਅਦ ਪਿੰਡ ਦੇ ਹਰ ਘਰ ਤੱਕ ਨਿਯਮਿਤ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਅੰਤ ਵਿੱਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ “ਆਪ” ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਨ੍ਹਾਂ ਦੇ ਦਰਵਾਜ਼ੇ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਣੀ, ਸੜਕਾਂ, ਸਿਵਰੇਜ ਅਤੇ ਸਫ਼ਾਈ ਵਰਗੇ ਮਸਲਿਆਂ ਨੂੰ ਹੋਰ ਵੀ ਪ੍ਰਾਥਮਿਕਤਾ ਦਿੱਤੀ ਜਾਵੇਗੀ। 

ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ “ਆਪ” ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰੀ ਇਮਾਨਦਾਰੀ ਨਾਲ ਪੂਰਾ ਕਰੇਗੀ।ਇਸ ਮੌਕੇ ਮੇਰੇ ਨਾਲ ਹਲਕਾ ਪੱਛਮੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਬੇਦੀ ,ਬਲਾਕ ਪ੍ਰਧਾਨ ਜਨਕ ਰਾਜ ਜੋਸ਼ੀ ,ਤਰਸੇਮ ਕਲਿਆਣ ,ਲਾਡੀ ਸਹੋਤਾ ,ਪੀ ਏ ਮਾਧਵ ਸ਼ਰਮਾ ਆਦਿ ਹਾਜ਼ਰ ਸਨ ।

 

Tags: Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD