Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

Anindita Mitra, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 19 Jan 2026

Last updated on: Jan 20, 2026, 13:47 IST

ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਸਾਲ 2007 ਦੇ ਆਈ.ਈ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਪ੍ਰਸ਼ਾਸਕੀ ਕਾਰਜਾਂ ਬਾਰੇ ਵਿਸ਼ਾਲ ਅਨੁਭਵ ਦੇ ਨਾਲ-ਨਾਲ ਸ਼ਾਸਨ ਦੇ ਸੰਸਥਾਗਤ ਕੰਮਕਾਜ ਬਾਰੇ ਚੰਗੀ ਜਾਣਕਾਰੀ ਅਤੇ ਤਜ਼ਰਬਾ ਰੱਖਦੇ ਹਨ।

ਪੰਜਾਬ ਦੇ ਸੀ.ਈ.ਓ. ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਰਾਜ ਵਿੱਚ ਸੰਵਿਧਾਨਕ ਅਤੇ ਜਮਹੂਰੀ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਸਮਾਵੇਸ਼ ਵਿੱਚ ਲਗਾਤਾਰ ਸੁਧਾਰ ਕਰਨ ਦੇ ਨਾਲ-ਨਾਲ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਯਕੀਨੀ ਬਣਾਇਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਦਫ਼ਤਰ, ਪੰਜਾਬ ਜਮਹੂਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਵੋਟਰ ਰਜਿਸਟ੍ਰੇਸ਼ਨ ਤੋਂ ਲੈ ਕੇ ਪੋਲਿੰਗ ਵਾਲੇ ਦਿਨ ਤੱਕ ਚੋਣ ਪ੍ਰਕਿਰਿਆ ਤੱਕ ਵੋਟਰ-ਪੱਖੀ ਪਹੁੰਚ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਨਾਲ ਕੰਮ ਕਰੇਗਾ। ਮਿੱਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਉੱਚਤਮ ਮਿਆਰਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਮੁੱਖ ਚੋਣ ਅਧਿਕਾਰੀ ਦਫ਼ਤਰ ਪਹੁੰਚਯੋਗਤਾ ਅਤੇ ਪਾਰਦਰਸ਼ਤਾ ਨੂੰ ਤਰਜੀਹ ਦੇਣਾ ਜਾਰੀ ਰੱਖੇਗਾ।ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ ਪਾਰਦਰਸ਼ਤਾ ਵਧਾਉਣ, ਵੋਟਰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਕੁਸ਼ਲ ਚੋਣ ਪ੍ਰਬੰਧਨ ਅਤੇ ਕਾਰਜਾਂ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦਾ ਅਹਿਮ ਯੋਗਦਾਨ ਰਹੇਗਾ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD