ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਡਕੈਤੀਆਂ, ਫਿਰੌਤੀਆਂ ਤੇ ਮਿੱਥ ਕੇ ਕਤਲ ਕਰਨ ਦੇ ਗੁੰਡਾਤੰਤਰ ਨੁੰ ਖ਼ਤਮ ਕਰਨ ਲਈ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਕਰਨ ਜਾਂ ਫਿਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ।ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਪਾਰਟੀ ਦੇ ਵਫਦ ਨੇ ਅੱਜ ਸਾਬਕਾ ਐਡਵੋਕੇਟ ਜਨਰਲ ਕ੍ਰਿਸ਼ਨ ਕੁਮਾਰ ਗੋਇਲ ਦੀ ਰਿਹਾਇਸ਼ ’ਤੇ ਪੁੱਜ ਕੇ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਤਾ ਕੀਤਾ ਕਿ ਕਿਵੇਂ ਉਹਨਾਂ ਦੀ ਧਰਮ ਪਤਨੀ ਦਾ 29 ਦਸੰਬਰ ਨੂੰ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਪੀੜਤ ਪਰਿਵਾਰ ਨੂੰ ਪਾਰਟੀ ਦੇ ਵਫਦ ਨੂੰ ਦੱਸਿਆ ਕਿ ਸ਼ਹਿਰ ਵਿਚ ਲੁੱਟਾਂ ਖੋਹਾਂ, ਡਕੈਤੀਆਂ ਤੇ ਕਤਲਾਂ ਵਿਚ ਵਾਧੇ ਕਾਰਨ ਦਹਿਸ਼ਤ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਸੀਨੀਅਰ ਸਿਟੀਜ਼ਨ ਇਹ ਮਹਿਸੂਸ ਕਰਦੇ ਹਨ ਕਿ ਲੋਕ ਹੁਣ ਆਪਣੇ ਨੇੜਲੇ ਪਾਰਕਾਂ ਵਿਚ ਜਾਣ ਤੋਂ ਕਤਰਾ ਰਹੇ ਹਨ ਕਿਉਂਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ।
ਡਾ. ਚੀਮਾ ਨੇ ਕਿਹਾ ਕਿ ਲੋਕਾਂ ਵਿਚ ਬਹੁਤ ਰੋਸ ਹੈ ਕਿਉਂਕਿ ਕਿਸੇ ਵੀ ਮੰਤਰੀ ਜਾਂ ਸੀਨੀਅਰ ਅਧਿਕਾਰੀ ਨੇ ਉਹਨਾਂ ਤੱਕ ਪਹੁੰਚ ਕਰ ਕੇ ਇਹ ਜਾਨਣ ਦਾ ਯਤਨ ਨਹੀਂ ਕੀਤਾ ਕਿ ਕਤਲ ਕਿਵੇਂ ਤੇ ਕਿਉਂ ਹੋਇਆ। ਉਹਨਾਂ ਕਿਹਾ ਕਿ ਇਹ ਸਰਕਾਰ ਦੀ ਲੋਕਾਂ ਪ੍ਰਤੀ ਉਦਾਸੀਨਤਾ ਦਾ ਸੰਕੇਤ ਹੈ ਜਿਸ ਨਾਲ ਲੋਕਾਂ ਦਾ ਸਰਕਾਰ ਤੇ ਪ੍ਰਸ਼ਾਸਨ ਵਿਚ ਵਿਸ਼ਵਾਸ ਖ਼ਤਮ ਹੁੰਦਾ ਜਾ ਰਿਹਾ ਹੈ।
ਇਸ ਮੌਕੇ ਸੀਨੀਅਰ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਬੀਬੀ ਕੁਲਦੀਪ ਕੌਰ ਕੰਗ ਅਤੇ ਕੰਵਲਜੀਤ ਸਿੰਘ ਰੂਬੀ ਵੀ ਹਾਜ਼ਰ ਸਨ। ਉਹਨਾਂ ਨੇ ਪਰਿਵਾਰ ਨੂੰ ਵਿਸ਼ਵਾਸ ਦੁਆਇਆ ਕਿ ਅਕਾਲੀ ਦਲ ਉਹਨਾਂ ਦੀ ਹਰ ਲੋੜ ਵਿਚ ਮਦਦ ਕਰੇਗਾ।