Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਡਿਪਟੀ ਕਮਿਸ਼ਨਰ ਨੇ ਸੜਕੀ ਨਿਯਮਾਂ ਦੀ ਪਾਲਣਾ ਨੂੰ ਦਰਸ਼ਾਉਂਦਾ ਪੌਸਟਰ ਕੀਤਾ ਰਿਲੀਜ

31 ਜਨਵਰੀ 2026 ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਮਹੀਨਾ

Amarpreet Kaur Sandhu, DC Fazilka, Fazilka, Deputy Commissioner Fazilka

5 Dariya News

5 Dariya News

5 Dariya News

ਫਾਜ਼ਿਲਕਾ , 19 Jan 2026

Last updated on: Jan 20, 2026, 14:14 IST

31 ਜਨਵਰੀ 2026 ਤੱਕ ਮਨਾਏ ਜਾ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸੜਕੀ ਨਿਯਮਾ ਦੀ ਪਾਲਣਾ ਨੁੰ ਦਰਸ਼ਾਉਂਦਾ ਜਾਗਰੂਕਤਾ ਪੋਸਟਰ ਰਿਲੀਜ ਕੀਤਾ। ਉਨ੍ਹਾਂ ਕਿਹਾ ਕਿ ਸੜਕ *ਤੇ ਚੱਲਦੇ ਸਮੇਂ ਨਿਯਮਾਂ ਦੀ ਪਾਲਣਾ ਕਰਕੇ ਨਾਗਰਿਕ ਖੁਦ ਦੇ ਨਾਲ-ਨਾਲ ਹੋਰਨਾ ਲੋਕਾਂ ਦੀ ਵੀ ਜਾਨ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮਾਰਫਤ 31 ਜਨਵਰੀ ਤੱਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜ਼ੋ ਸੜਕੀ ਹਾਦਸਿਆਂ ਨੂੰ ਪੂਰੀ ਤਰ੍ਹਾਂ ਠਲ ਪਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਜਨਤਕ ਥਾਵਾਂ, ਬਜਾਰਾਂ, ਕਾਲਜਾਂ, ਸਕੂਲਾਂ ਵਿਚ ਜਨਤਕ ਕੈਂਪ ਲਗਾਏ ਜਾਣਗੇ ਅਤੇ ਪੋਸਟਰ/ਬੈਨਰਾਂ ਦੀ ਵੰਡ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੜਕ ਸੁਰੱਖਿਆ ਪ੍ਰਤੀ ਨਾਗਰਿਕਾਂ ਨੂੰ ਜਾਗਰੂਕ ਕਰਦਿਆਂ ਆਨਲਾਈਨ ਕੁਇਜ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਧੁੰਦ ਦੇ ਮੌਸਮ ਦੌਰਾਨ ਵਾਹਨ ਦੀ ਸਪੀਡ ਘੱਟ ਰੱਖਣ, ਵਹੀਕਲ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ, ਰੈਡ ਲਾਈਟ ਸਮੇਂ ਰੁਕਣਾ, ਸੀਟ ਬੈਲਟ ਦੀ ਵਰਤੋਂ ਕਰਨ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ, ਗੱਡੀ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ, 18 ਸਾਲ ਦੀ ਉਮਰ ਤੋਂ ਬਾਅਦ ਹੀ ਵਹੀਕਲ ਦੀ ਵਰਤੋਂ ਤੇ ਲਾਇਸੰਸ ਬਣਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਜਾਵੇਗਾ।

ਉਨ੍ਹਾਂ ਵਿਭਾਗੀ ਅਧਿਕਾਰੀਆਂ ਨੁੰ ਹਦਾਇਤ ਕਰਦਿਆਂ ਕਿਹਾ ਕਿ ਗੱਡੀਆਂ ਦੇ ਪਿੱਛੇ ਰਿਫਲੈਟਰ ਵੀ ਲਗਾਏ ਜਾਣ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਪੂਰੀ ਸਾਵਧਾਨੀ ਵਰਤੀ ਜਾਵੇ ਤਾਂ ਜੋ ਸੜਕੀ ਹਾਦਸਿਆਂ ਦੀ ਦਰ ਨੂੰ ਜੀਰੋ ਕੀਤਾ ਜਾ ਸਕੇ।ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਏ.ਟੀ.ਓ ਸੁਖਚਰਨ ਸਿੰਘ ਆਦਿ ਮੌਜੂਦ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD