Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਬਜੀਤ ਝਿੰਜਰ ਨੇ ਪਟਿਆਲਾ ਵਿਖੇ ਆਊਟਸੋਰਸ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਹੱਕਾਂ ਦੀਆਂ ਮੰਗਾਂ ਲਈ ਜਤਾਇਆ ਸਮਰਥਨ

ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮਾਂ ਦੇ ਹੱਕਾਂ ਲਈ ਡੱਟ ਕੇ ਖੜਿਆ ਹੈ: ਝਿੰਜਰ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

Web Admin

Web Admin

5 Dariya News

ਪਟਿਆਲਾ , 19 Jan 2026

Last updated on: Jan 20, 2026, 15:14 IST

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਅੱਜ ਪਟਿਆਲਾ ਵਿਖੇ ਆਊਟਸੋਰਸ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਹੱਕਾਂ ਦੀਆਂ ਮੰਗਾਂ ਲਈ ਸਮਰਥਨ ਜਤਾਇਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਵੀ ਮੌਜੂਦ ਸਨ।ਮੀਡੀਆ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਪੜ੍ਹਾ-ਲਿਖਾ ਕੇ ਵਧੀਆ ਨੌਕਰੀਆਂ ਉੱਤੇ ਦੇਖਣਾ ਚਾਹੁੰਦੇ ਹਨ। ਪਰ ਪੰਜਾਬ ਸਰਕਾਰ ਨੇ ਹਾਲਾਤ ਕੁੱਝ ਹੋਰ ਹੀ ਬਣਾ ਦਿੱਤੇ ਹਨ। ਪਿਛਲੇ 33 ਦਿਨਾਂ ਤੋਂ ਆਊਟਸੋਰਸ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ਉੱਤੇ ਬੈਠੇ ਹੋਏ ਹਨ। ਪਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਇਨ੍ਹਾਂ ਦੀ ਸਾਰ ਨਹੀਂ ਲਈ।

ਉਦਾਹਰਨ ਦਿੰਦਿਆਂ ਝਿੰਜਰ ਨੇ ਕਿਹਾ ਕਿ ਸਰਕਾਰ ਤੋਂ ਠੇਕੇਦਾਰ 20 ਤੋਂ 25 ਹਜ਼ਾਰ ਰੁਪਏ ਲੈ ਰਹੇ ਹਨ, ਪਰ ਮੁਲਾਜ਼ਮਾਂ ਨੂੰ ਸਿਰਫ 5 ਤੋਂ 7 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ। ਇਹ ਸਿੱਧੇ ਤੌਰ ਉੱਤੇ ਮੁਲਾਜ਼ਮਾਂ ਨਾਲ ਠੱਗੀ ਮਾਰੀ ਜਾ ਰਹੀ ਹੈ। ਝਿੰਜਰ ਨੇ ਇਸ ਮਾਮਲੇ ਵਿੱਚ ਸਰਕਾਰ ਅਤੇ ਠੇਕੇਦਾਰਾਂ ਨੂੰ ਗੰਭੀਰਤਾ ਨਾਲ ਧਿਆਨ ਦੇਣ ਦੀ ਮੰਗ ਕੀਤੀ।ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਸਿਰਫ਼ ਗੱਲਾਂ ਕਰਨ ਨਾਲ ਕੰਮ ਨਹੀਂ ਬਣਦੇ, ਜ਼ਮੀਨੀ ਪੱਧਰ ਉੱਤੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਯੂਥ ਨਾਲ ਵੱਡੀ ਧੋਖਾਧੜੀ ਕੀਤੀ ਹੈ।

ਝਿੰਜਰ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਆਪਣੇ ਹਲਕੇ ਵਿੱਚ ਖ਼ਜ਼ਾਨੇ ਭਰਨ ਵਿੱਚ ਲੱਗੇ ਹੋਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੇ ਝਾੜੂ ਪਾਰਟੀ ਦੇ ਕਿਸੇ ਵੀ ਵਿਧਾਇਕ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇਣਾ। ਲੋਕਾਂ ਨਾਲ ਧੋਖਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਝਿੰਜਰ ਨੇ ਕੜੀ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ 2022 ਵਿੱਚ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਚੁੱਕਦੀ ਰਹੀ। 

ਉਹ ਵਾਅਦੇ ਕਰਦੇ ਰਹੇ ਕਿ ਸਰਕਾਰ ਬਣਨ ਮਗਰੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਪਰ ਚਾਰ ਸਾਲ ਬੀਤਣ ਦੇ ਬਾਵਜੂਦ, ਅਸਲ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਮੁਲਾਜ਼ਮ ਅਜੇ ਵੀ ਉਚਿਤ ਤਨਖ਼ਾਹ ਤੋਂ ਬਿਨਾਂ ਜੂਝ ਰਹੇ ਹਨ। ਝਿੰਜਰ ਨੇ ਕਿਹਾ ਕਿ ਇਹ ਸਿਰਫ਼ ਧੋਖਾਧੜੀ ਹੀ ਨਹੀਂ, ਬਲਕਿ ਲੋਕਾਂ ਦੇ ਹੱਕਾਂ ਤੇ ਜ਼ਜਬਾਤਾਂ ਨਾਲ ਖੇਡਣ ਦਾ ਸਬੂਤ ਹੈ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਖਾਲੀ ਸ਼ਬਦਾਂ ਤੱਕ ਸੀਮਿਤ ਕਰ ਦਿੱਤਾ ਹੈ। 

ਇਸ ਕਾਰਨ, ਮੁਲਾਜ਼ਮਾਂ ਵਿੱਚ ਨਿਰਾਸ਼ਾ ਅਤੇ ਗੁੱਸਾ ਦੋਵੇਂ ਵਧ ਰਹੇ ਹਨ, ਅਤੇ ਲੋਕਾਂ ਦਾ ਭਰੋਸਾ ਸਰਕਾਰ ਤੋਂ ਉੱਠ ਚੁੱਕਿਆ ਹੈ।ਸਰਬਜੀਤ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 105 ਸਾਲ ਪੁਰਾਣੀ ਸੰਘਰਸ਼ ਤੋਂ  ਬਣੀ ਪਾਰਟੀ ਹੈ ਅਤੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਲਈ ਖੜੀ ਹੈ। ਝਿੰਜਰ ਨੇ ਕਿਹਾ, "ਅਸੀਂ ਮੁਲਾਜ਼ਮਾਂ ਦੇ ਹੱਕਾਂ ਲਈ ਉਨ੍ਹਾਂ ਦੇ ਨਾਲ ਖੜੇ ਹਾਂ ਅਤੇ ਸਾਡੇ ਆਗੂ ਵੀ ਹਮੇਸ਼ਾ ਤੁਹਾਡੇ ਨਾਲ ਖੜੇ ਹੋਣਗੇ।"

ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਨਹੀਂ ਗਈਆਂ ਜਾਂ ਉਨ੍ਹਾਂ ਕੰਟਰੈਕਟ ਜਾਂ ਪੱਕਾ ਨਾ ਕੀਤਾ ਗਿਆ ਤਾਂ ਨਤੀਜੇ ਬਹੁਤ ਗੰਭੀਰ ਹੋਣਗੇ। ਉਨ੍ਹਾਂ ਨੇ ਯਕੀਨ ਦਿਵਾਇਆ ਕਿ 2027 ਵਿੱਚ ਸਰਕਾਰ ਬਣਨ ਉੱਤੇ ਸ਼੍ਰੋਮਣੀ ਅਕਾਲੀ ਦਲ ਇਹ ਸਾਰੇ ਮਸਲੇ ਤੁਰੰਤ ਹੱਲ ਕਰੇਗਾ। ਝਿੰਜਰ ਨੇ ਕਿਹਾ, “ਸ. ਸੁਖਬੀਰ ਸਿੰਘ ਬਾਦਲ ਨੇ ਜੋ ਕਿਹਾ, ਉਹ ਕਰ ਕੇ ਵੀ ਦਿਖਾਇਆ।

ਅਕਾਲੀ ਦਲ ਮੁਲਾਜ਼ਮਾਂ ਦੇ ਹੱਕਾਂ ਲਈ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਹਰ ਪੱਧਰ ’ਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ।ਝਿੰਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ 2022 ਵਿੱਚ ਸਰਕਾਰ ਬਣਨ ਤੋਂ ਪਹਿਲਾਂ ਮੁਲਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਆਵਾਜ਼ ਚੁੱਕਦੇ ਰਹੇ ਪਰ ਚਾਰ ਬੀਤ ਜਾਣ ਮਗਰੋਂ ਵੀ ਇਨ੍ਹਾਂ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD