Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਧੂਰੀ ਦੇ ਵਾਰਡ ਨੰਬਰ 21 ’ਚ ਕਰੀਬ 01.36 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਮੀਤ ਹੇਅਰ ਅਤੇ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

75 ਸਾਲ ਦੀ ਤੁਲਨਾ ’ਚ 4 ਸਾਲ ’ਚ ਵੱਧ ਵਿਕਾਸ ਹੋਇਆ : ਗੁਰਮੀਤ ਸਿੰਘ ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Sukhvir Singh

Web Admin

Web Admin

5 Dariya News

ਧੂਰੀ , 20 Jan 2026

Last updated on: Jan 20, 2026, 18:36 IST

ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਧੂਰੀ ਸ਼ਹਿਰ ਦੇ ਵਾਰਡ ਨੰਬਰ 21 ਵਿੱਚ ਲਗਭਗ 01.36 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 03 ਕਿਲੋਮੀਟਰ ਬਣਨ ਵਾਲੀ ਸੜਕ ਅਤੇ ਸੜਕਾਂ ’ਤੇ ਲੱਗਣ ਵਾਲੀਆਂ ਐਲ.ਈ.ਡੀ. ਲਾਈਟਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਇਹ ਕੰਮ ਲਗਾਤਾਰ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 61 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ, 17 ਟੋਲ ਪਲਾਜ਼ੇ ਬੰਦ ਕਰ ਕੇ ਪੰਜਾਬੀਆਂ ਦੇ ਜੇਬ ’ਤੇ ਰੋਜ਼ ਵੱਜਦੇ ਡਾਕੇ ਨੂੰ ਰੋਕਿਆ ਹੈ। 

ਇਸ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ ਲਈ ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੇ ਨਾਲ-ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੈਂਕੜੇ ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਹੋਰ ਸਿਆਸੀ ਪਾਰਟੀਆਂ ’ਤੇ ਤਨਜ਼ ਕਸਦਿਆਂ ਕਿਹਾ ਕਿ ਜਦੋਂ ਹੋਰ ਪਾਰਟੀਆਂ ਆਪਣੀ ਸਿਆਸਤ ਬਚਾਉਣ ਵਿੱਚ ਲੱਗੀਆਂ ਹੋਈਆਂ ਹਨ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਨੂੰ ਬਚਾਉਣ ਅਤੇ ਅੱਗੇ ਵਧਾਉਣ ਵਿੱਚ ਜੁਟੇ ਹੋਏ ਹਨ। 

ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਜਿੰਨੇ ਵਿਕਾਸ ਕਾਰਜ ਕੀਤੇ ਹਨ, ਉਹ ਦੂਜੀਆਂ ਸਰਕਾਰਾਂ 75 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ। ਇਸ ਮੌਕੇ ਓ.ਐਸ.ਡੀ ਸੁਖਵੀਰ ਸਿੰਘ ਨੇ ਕਿਹਾ ਕਿ ਅੱਜ ਵਾਰਡ ਨੰਬਰ 21 ਵਿੱਚ ਲਗਭਗ 80 ਲੱਖ ਰੁਪਏ ਦੀ ਲਾਗਤ ਨਾਲ ਤਕਰੀਬਨ 03 ਕਿੱਲੋਮੀਟਰ ਸੜਕ ’ਤੇ ਬਲਾਕ ਟਾਈਲਾਂ ਲਗਾਈਆਂ ਜਾਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਸੜਕਾਂ ਦੀ ਚੌੜਾਈ 25 ਫੁੱਟ ਹੋਵੇਗੀ ਜਿਸ ਨਾਲ ਕਲੋਨੀ ਅੰਦਰ ਆਵਾਜਾਈ ਆਸਾਨ ਹੋਵੇਗੀ। ਇਸ ਦੇ ਨਾਲ ਹੀ 55 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਵਿੱਚ 125 ਆਧੁਨਿਕ ਐਲਈਡੀ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਰਾਤ ਸਮੇਂ ਰੌਸ਼ਨੀ ਦੀ ਸਮੱਸਿਆ ਦੂਰ ਹੋਵੇਗੀ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੰਮ ਜੰਗੀ ਪੱਧਰ ’ਤੇ ਜਾਰੀ ਹੈ।

ਇਸ ਦੌਰਾਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਓਐਸਡੀ ਸੁਖਵੀਰ ਸਿੰਘ ਵੱਲੋਂ ਬਾਬਾ ਬੰਸਰੀ ਵਾਲਾ ਮੰਦਰ ਵਿਖੇ ਨਤਮਸਤਕ ਹੋ ਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰੀ ਰਾਜਵੰਤ ਸਿੰਘ ਘੁੱਲੀ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਅਸ਼ੋਕ ਕੁਮਾਰ ਲੱਖਾ, ਮੈਂਬਰ ਫੂਡ ਕਮਿਸ਼ਨ ਸ੍ਰੀ ਜਸਵੀਰ ਸਿੰਘ ਜੱਸੀ ਸੇਖੋਂ, ਮੈਂਬਰ ਪੰਜਾਬ ਵਕਫ਼ ਬੋਰਡ ਡਾ. ਅਨਵਰ ਖ਼ਾਨ, ਡਾਇਰੈਕਟਰ ਅਨਿਲ ਮਿੱਤਲ, ਡਾਇਰੈਕਟਰ ਸ਼ੂਗਰ ਫੈਡ ਸ੍ਰੀ ਜਸਪਾਲ ਸਿੰਘ ਭੁੱਲਰ, ਭੁਪਿੰਦਰ ਸਿੰਘ, ਸੁਖਵੀਰ ਸਿੰਘ, ਕੁਲਵੰਤ ਸਿੰਘ, ਗੁਰਜੰਟ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Sukhvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD