Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ 'ਤੇ ਕਾਰਵਾਈ ਸ਼ੁਰੂ : ਬਲਤੇਜ ਪੰਨੂ

ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ

5 Dariya News

5 Dariya News

5 Dariya News

ਚੰਡੀਗੜ੍ਹ , 20 Jan 2026

Last updated on: Jan 20, 2026, 21:32 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਰਸਮੀ ਤੌਰ 'ਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ, ਜੋ ਸੂਬੇ ਵਿੱਚ ਸੰਗਠਿਤ ਅਪਰਾਧ ਵਿਰੁੱਧ ਇੱਕ ਨਿਰਣਾਇਕ ਅਤੇ ਵੱਡੇ ਪੱਧਰ ਦੀ ਜੰਗ ਦਾ ਆਗਾਜ਼ ਹੈ।ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਪੁੱਟਣ ਲਈ ਮਾਨ ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ।

ਪੰਨੂ ਨੇ ਕਿਹਾ ਕਿ 'ਨਸ਼ਿਆਂ ਵਿਰੁੱਧ ਜੰਗ' ਦੀ ਸਫਲਤਾ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਆਪਣਾ ਧਿਆਨ ਸੰਗਠਿਤ ਅਪਰਾਧ ਵੱਲ ਮੋੜਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਈ ਵੱਡੇ-ਛੋਟੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਸਪਲਾਈ ਚੇਨ ਤੇ ਸਟ੍ਰੀਟ ਲੈਵਲ ਨੈੱਟਵਰਕ ਨੂੰ ਕਾਫ਼ੀ ਹੱਦ ਤੱਕ ਤੋੜ ਦਿੱਤਾ ਗਿਆ ਹੈ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਸਰਹੱਦ ਪਾਰੋਂ ਨਸ਼ੇ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਸਰਕਾਰ ਨੇ ਐਂਟੀ-ਡਰੋਨ ਸਿਸਟਮ ਲਗਾ ਕੇ ਕਰਾਰਾ ਜਵਾਬ ਦਿੱਤਾ ਹੈ।

ਉਨ੍ਹਾਂ ਕਿਹਾ ਕਿ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਡੂੰਘੀ ਯੋਜਨਾਬੰਦੀ ਅਤੇ ਮੁਲਾਂਕਣ ਤੋਂ ਬਾਅਦ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਹੈ। ਇਹ ਦੇਸ਼ ਵਿੱਚ ਗੈਂਗਸਟਰਵਾਦ ਵਿਰੁੱਧ ਸਭ ਤੋਂ ਵੱਡੀ ਅਤੇ ਗੰਭੀਰ ਕਾਰਵਾਈਆਂ ਵਿੱਚੋਂ ਇੱਕ ਹੈ। ਮੰਗਲਵਾਰ ਸਵੇਰ ਤੋਂ ਹੀ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਕਈ ਛਾਪੇਮਾਰੀ ਕੀਤੀ ਗਈ, ਜਿਸ ਦੇ ਸ਼ੁਰੂਆਤੀ ਨਤੀਜੇ ਸਾਹਮਣੇ ਆਏ ਹਨ ਅਤੇ ਅਗਲੇ 72 ਘੰਟਿਆਂ ਵਿੱਚ ਹੋਰ ਅਹਿਮ ਨਤੀਜੇ ਆਉਣ ਦੀ ਉਮੀਦ ਹੈ।

ਬਲਤੇਜ ਪੰਨੂ ਨੇ ਕਿਹਾ ਕਿ "ਗੈਂਗਸਟਰ" ਸ਼ਬਦ ਪੰਜਾਬ ਦੀ ਸ਼ਬਦਾਵਲੀ ਵਿੱਚ ਸਿਰਫ਼ 15-18 ਸਾਲ ਪਹਿਲਾਂ ਹੀ ਆਇਆ ਸੀ। ਇਸ ਤੋਂ ਪਹਿਲਾਂ ਛੋਟੇ ਅਪਰਾਧੀਆਂ ਨੂੰ ਮਹਿਜ਼ 'ਬਦਮਾਸ਼' ਕਿਹਾ ਜਾਂਦਾ ਸੀ। ਉਨ੍ਹਾਂ ਕਿਹਾ ਕਿ 2007 ਤੋਂ 2017 ਦੇ ਦਰਮਿਆਨ ਜਾਣਬੁੱਝ ਕੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕੀਤਾ ਗਿਆ, ਨੌਜਵਾਨਾਂ ਨੂੰ ਇਸ ਕਲਚਰ ਵਿੱਚ ਧੱਕਿਆ ਗਿਆ ਅਤੇ ਉਸ ਦੌਰਾਨ ਹਿੰਸਾ ਦੀਆਂ ਘਟਨਾਵਾਂ ਸਿਖਰ 'ਤੇ ਸਨ। ਉਨ੍ਹਾਂ ਨੇ ਨਾਭਾ ਜੇਲ੍ਹ ਬ੍ਰੇਕ ਅਤੇ ਪੁਲਿਸ ਮੁਲਾਜ਼ਮਾਂ 'ਤੇ ਹਮਲਿਆਂ ਵਰਗੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਉਸ ਦੌਰ ਨੂੰ ਪੰਜਾਬ ਦਾ ਕਾਲਾ ਦੌਰ ਦੱਸਿਆ।

ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੇਲੇ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਕੋਈ ਅਸਲ ਕਾਰਵਾਈ ਨਹੀਂ ਕੀਤੀ ਗਈ। ਇਸ ਦੀ ਬਜਾਏ, ਉੱਤਰ ਪ੍ਰਦੇਸ਼ ਦੇ ਇੱਕ ਗੈਂਗਸਟਰ ਨੂੰ ਸਿਆਸੀ ਸਰਪ੍ਰਸਤੀ ਹੇਠ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ, ਜਿਸ ਦੀ ਕਸਟਡੀ ਵਾਪਸ ਲੈਣ ਲਈ ਯੂਪੀ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਜਾਣਾ ਪਿਆ। ਪੰਨੂ ਨੇ ਕਿਹਾ ਕਿ ਇਹ ਕੋਈ ਲੁਕੀ ਹੋਈ ਗੱਲ ਨਹੀਂ ਹੈ ਕਿ ਕਿਵੇਂ ਰਵਾਇਤੀ ਸਿਆਸੀ ਪਾਰਟੀਆਂ ਨੇ ਨਿੱਜੀ ਹਿੱਤਾਂ ਲਈ ਗੈਂਗਸਟਰਾਂ ਨੂੰ ਪਾਲਿਆ।

ਤਰਨਤਾਰਨ ਜਿਮਨੀ ਚੋਣ ਦਾ ਜ਼ਿਕਰ ਕਰਦਿਆਂ ਪੰਨੂ ਨੇ ਕਿਹਾ ਕਿ ਗੈਂਗਸਟਰ ਦੇ ਪਰਿਵਾਰਕ ਮੈਂਬਰ ਨੂੰ ਟਿਕਟ ਦੇਣਾ ਗੈਂਗਸਟਰ ਕਲਚਰ ਨੂੰ ਹੱਲਾਸ਼ੇਰੀ ਦੇਣ ਤੋਂ ਇਲਾਵਾ ਕੁਝ ਨਹੀਂ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਇਸ ਖ਼ਤਰੇ ਤੋਂ ਮੁਕਤ ਕਰਨ ਲਈ ਦ੍ਰਿੜ ਹੈ।ਮੰਗਲਵਾਰ ਦੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੰਨੂ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰੀ ਦੀ ਕੋਸ਼ਿਸ਼ ਦੌਰਾਨ ਪੁਲਿਸ 'ਤੇ ਗੋਲੀਬਾਰੀ ਕਰਨ ਵਾਲੇ ਗੈਂਗਸਟਰ ਮਨੀ ਪ੍ਰਿੰਸ ਨੂੰ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਗਿਆ। ਇਹ ਆਪ੍ਰੇਸ਼ਨ ਕਈ ਘੰਟੇ ਚੱਲਿਆ। 

ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ (ਫ਼ਤਿਹਗੜ੍ਹ ਸਾਹਿਬ) ਵਿੱਚ ਹੋਏ ਇੱਕ ਹੋਰ ਮੁਕਾਬਲੇ ਵਿੱਚ ਪੁਲਿਸ 'ਤੇ ਗੋਲੀ ਚਲਾਉਣ ਵਾਲੇ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸ ਦਾ ਇਲਾਜ ਚਲ ਰਿਹਾ ਹੈ। ਉਸ 'ਤੇ ਲੁੱਟ-ਖੋਹ ਅਤੇ ਐਨਡੀਪੀਐਸ ਐਕਟ ਦੇ ਕਰੀਬ 9 ਪਰਚੇ ਦਰਜ ਹਨ।ਪੰਨੂ ਨੇ ਚੇਤਾਵਨੀ ਦਿੱਤੀ ਕਿ ਧਮਕੀਆਂ ਦੇਣ ਵਾਲੇ ਜਾਂ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਜੇਕਰ ਕੋਈ ਗੈਂਗਸਟਰ ਗੋਲੀਆਂ ਚਲਾਏਗਾ, ਤਾਂ ਉਸ ਨੂੰ ਗੋਲੀਆਂ ਨਾਲ ਹੀ ਜਵਾਬ ਦਿੱਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਸਬੰਧੀ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਹੀ ਹੈ ਅਤੇ ਉਨ੍ਹਾਂ ਦੀ ਹਵਾਲਗੀ ਲਈ ਪੂਰੀ ਤਿਆਰੀ ਹੈ। ਦੋਸ਼ੀਆਂ ਦੇ ਡੋਜ਼ੀਅਰ ਤਿਆਰ ਕਰਕੇ ਸਾਂਝੇ ਕੀਤੇ ਗਏ ਹਨ ਅਤੇ ਪੰਜਾਬ ਪੁਲਿਸ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਅਪਰਾਧੀਆਂ ਦਾ ਪਿੱਛਾ ਕਰੇਗੀ।ਪੰਨੂ ਨੇ ਪੰਜਾਬੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਗੈਂਗਸਟਰਾਂ ਵਿਰੁੱਧ ਸਹੀ ਜਾਣਕਾਰੀ ਦੇਣ ਵਾਲਿਆਂ ਨੂੰ ਉਚਿਤ ਇਨਾਮ ਦਿੱਤਾ ਜਾਵੇਗਾ। ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਵਾਦ ਅਤੇ ਨਸ਼ਾ ਪਿਛਲੀਆਂ ਸਰਕਾਰਾਂ ਵੱਲੋਂ ਬੀਜੇ ਗਏ ਜ਼ਹਿਰੀਲੇ ਬੂਟੇ ਹਨ। ਮਾਨ ਸਰਕਾਰ ਪੰਜਾਬ ਨੂੰ ਇਨ੍ਹਾਂ ਕੰਡਿਆਂ ਤੋਂ ਮੁਕਤ ਕਰਨ ਲਈ ਵਚਨਬੱਧ ਹੈ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab , Gangstara Te War

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD