Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾ ਤਸਕਰਾਂ ਤੋਂ ਬਾਅਦ ਹੁਣ ਗੈਂਗਸਟਰਾਂ 'ਤੇ ਸਖ਼ਤ ਮਾਨ ਸਰਕਾਰ, 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ : ਵਿਧਾਇਕ ਕੁਲਵੰਤ ਸਿੰਘ

ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਗੈਂਗਸਟਰਵਾਦ ਨੂੰ ਉਤਸ਼ਾਹਿਤ ਕੀਤਾ, ਉਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਦਿੱਤੀ, ਮਾਨ ਸਰਕਾਰ ਉਨ੍ਹਾਂ ਨੂੰ ਫੜ ਕੇ ਜੇਲ੍ਹ ਭੇਜ ਰਹੀ ਹੈ: ਕੁਲਵੰਤ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 20 Jan 2026

Last updated on: Jan 21, 2026, 11:25 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਕਰਨ ਦੇ ਸੰਕਲਪ ਨੂੰ ਦੁਹਰਾਉਂਦੇ ਹੋਏ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਤੋਂ ਕਰੀਬ 325 ਦਿਨ ਪਹਿਲਾਂ ਨਸ਼ਿਆਂ ਵਿਰੁੱਧ ਫੈਸਲਾਕੁੰਨ 'ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪੁਲਿਸ ਨੇ ਇਤਿਹਾਸਕ ਕਾਰਵਾਈ ਕਰਦਿਆਂ 32 ਹਜ਼ਾਰ ਨਸ਼ਾ ਤਸਕਰਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਅਤੇ ਹਜ਼ਾਰਾਂ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਿਆ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਸਰਕਾਰ ਨੇ ਨਾ ਸਿਰਫ਼ ਤਸਕਰਾਂ ਨੂੰ ਫੜਿਆ, ਸਗੋਂ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਸਰਕਾਰੀ ਮਦਦ ਦੇ ਕੇ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ। ਇਸ ਦੇ ਲਈ ਵੱਖ-ਵੱਖ ਸ਼ਹਿਰਾਂ ਵਿੱਚ 100-100 ਬੈੱਡਾਂ ਦੇ ਵਿਸ਼ੇਸ਼ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਉਸੇ ਤਰਜ਼ 'ਤੇ ਹੁਣ 'ਆਪ' ਸਰਕਾਰ ਨੇ ਗੈਂਗਸਟਰ ਕਲਚਰ ਨੂੰ ਜੜ੍ਹੋਂ ਖ਼ਤਮ ਕਰਨ ਲਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਸ਼ੁਰੂ ਕੀਤੀ ਹੈ।

ਵਿਧਾਇਕ ਸਿੱਧੂ ਨੇ ਪਿਛਲੀਆਂ ਸਰਕਾਰਾਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਨਾ ਸਿਰਫ਼ ਗੈਂਗਸਟਰਵਾਦ ਨੂੰ ਬੜਾਵਾ ਦਿੱਤਾ ਸਗੋਂ ਉਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਵੀ ਦਿੱਤੀ। ਪਰ 'ਆਪ' ਸਰਕਾਰ ਨੇ ਗੈਂਗਸਟਰਾਂ 'ਤੇ ਨਕੇਲ ਕਸੀ ਹੈ। ਅੱਜ ਸਥਿਤੀ ਇਹ ਹੈ ਕਿ ਪੰਜਾਬ ਪੁਲਿਸ ਵੱਲੋਂ ਰੋਜ਼ਾਨਾ ਗੈਂਗਸਟਰਾਂ ਦੇ ਐਨਕਾਊਂਟਰ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ 'ਆਪ' ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਗੈਂਗਸਟਰਾਂ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਪੰਜਾਬ ਦੀ ਅਮਨ-ਸ਼ਾਂਤੀ ਨਾਲ ਖਿਲਵਾੜ ਕਰਨ ਵਾਲਿਆਂ ਕੋਲ ਸਿਰਫ਼ ਦੋ ਹੀ ਰਸਤੇ ਬਚੇ ਹਨ-ਜਾਂ ਤਾਂ ਉਹ ਪੰਜਾਬ ਛੱਡ ਦੇਣ ਜਾਂ ਫਿਰ ਜੇਲ੍ਹ ਜਾਣ ਅਤੇ ਪੁਲਿਸ ਦੀ ਗੋਲੀ ਖਾਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿੱਚ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਸਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD