Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਣਤੰਤਰ ਦਿਵਸ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਸਰਗਰਮ

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਪ੍ਰਧਾਨਗੀ 'ਚ ਹੋਈ ਉੱਚ ਪੱਧਰੀ ਸਮੀਖਿਆ ਮੀਟਿੰਗ

Himanshu Jain, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 20 Jan 2026

Last updated on: Jan 21, 2026, 11:34 IST

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੇ ਖੇਡ ਮੈਦਾਨ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਨੂੰ ਮਾਣਮੱਤੇ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ 26 ਜਨਵਰੀ ਨੂੰ ਪੀ.ਏ.ਯੂ ਦੇ ਖੇਡ ਮੈਦਾਨ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਤਿਆਰ ਕੀਤੀਆਂ ਜਾਣਗੀਆਂ, ਜਿਸ ਲਈ ਸਬੰਧਤ ਵਿਭਾਗ ਲੋੜੀਂਦੀ ਤਿਆਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਮਾਗਮ ਸਥਾਨ ਉੱਤੇ 23 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਇਕ ਰਾਸ਼ਟਰੀ ਤਿਉਹਾਰ ਹੈ, ਜਿਸ ਨੂੰ ਪੂਰੇ ਅਨੁਸ਼ਾਸਨ, ਦੇਸ਼ ਭਗਤੀ ਦੀ ਭਾਵਨਾ ਅਤੇ ਉੱਚ ਮਿਆਰਾਂ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਪਰੇਡ ਰਿਹਰਸਲ, ਸੱਭਿਆਚਾਰਕ ਪ੍ਰੋਗਰਾਮ, ਸਟੇਜ ਪ੍ਰਬੰਧ, ਸੱਦੇ ਗਏ ਮਹਿਮਾਨਾਂ ਲਈ ਸਹੂਲਤਾਂ, ਟ੍ਰੈਫਿਕ ਪ੍ਰਬੰਧਨ, ਸਫ਼ਾਈ, ਸਿਹਤ ਸੇਵਾਵਾਂ, ਨਿਰਵਿਘਨ ਬਿਜਲੀ ਸਪਲਾਈ ਅਤੇ ਐਮਰਜੈਂਸੀ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। 

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ਦੇ ਨਿਰਦੇਸ਼ ਦਿੱਤੇ, ਜਦੋਂ ਕਿ ਸਿਹਤ ਵਿਭਾਗ ਨੂੰ ਐਂਬੂਲੈਂਸਾਂ ਅਤੇ ਮੈਡੀਕਲ ਸਟਾਫ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ ਅਤੇ ਆਲੇ ਦੁਆਲੇ 'ਤੇ ਸਾਫ਼-ਸਫ਼ਾਈ, ਸਜਾਵਟ, ਨਿਰਵਿਘਨ ਬਿਜਲੀ ਅਤੇ ਪਾਣੀ ਦੀ ਸਪਲਾਈ ਅਤੇ ਬੈਠਣ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ।‌ 

ਸੱਭਿਆਚਾਰਕ ਪ੍ਰੋਗਰਾਮਾਂ ਨੂੰ ਆਕਰਸ਼ਕ ਅਤੇ ਦੇਸ਼ ਭਗਤੀ ਨਾਲ ਭਰਪੂਰ ਬਣਾਉਣ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਜ਼ਿਲ੍ਹਾ ਪ੍ਰਸ਼ਾਸਨ ਦੀ ਤਸਵੀਰ ਨੂੰ ਦਰਸਾਉਂਦਾ ਹੈ, ਇਸ ਲਈ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਰੇ ਵਿਭਾਗ ਮਿਲ ਕੇ ਜ਼ਿੰਮੇਵਾਰੀ ਨਾਲ ਕੰਮ ਕਰਨਗੇ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫਲ ਬਣਾਉਣਗੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਡਾ. ਪੂਨਮਪ੍ਰੀਤ ਕੌਰ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD