Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Ludhiana

Web Admin

Web Admin

5 Dariya News

ਲੁਧਿਆਣਾ , 20 Jan 2026

Last updated on: Jan 21, 2026, 11:37 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ  ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸੀਵਰਮੈਨ ਨੇ ਸ਼ਿਕਾਇਤਕਰਤਾ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਬਦਲੇ 150000 ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿੱਚ ਲਈ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੇ ਪੈਸੇ ਲੈਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ ਸੀ। ਜ਼ਿਕਰਯੋਗ ਹੈ ਕਿ ਮੁਲਜ਼ਮ ਬਹਾਦਰ ਸਿੰਘ ਨੇ ਸ਼ਿਕਾਇਤਕਰਤਾ ਤੋਂ ਢਾਈ ਸਾਲ ਸੀਵਰੇਜ ਦੀ ਸਫਾਈ ਦਾ ਕੰਮ ਵੀ ਕਰਵਾਉਂਦਾ ਰਿਹਾ ਪਰ  ਉਸਨੂੰ ਇਸ ਕੱਮ ਲਈ ਕੋਈ ਤਨਖਾਹ ਨਹੀਂ ਦਿੱਤੀ ਗਈ।

 ਬੁਲਾਰੇ ਨੇ ਅੱਗੇ ਕਿਹਾ ਕਿ ਜੇਕਰ ਜਾਂਚ ਦੌਰਾਨ ਇਸ ਮਾਮਲੇ ਵਿਚ ਨਗਰ ਨਿਗਮ ਲੁਧਿਆਣਾ ਦੇ ਕਿਸੇ ਹੋਰ ਅਧਿਕਾਰੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਤਫਤੀਸ਼ ਦੌਰਾਨ ਉਕਤ ਦੋਸ਼ ਸਹੀ ਪਾਏ ਗਏ ਹਨ। ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ  ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ  ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD