Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 'ਚ 'ਬੁੱਢੇ ਦਰਿਆ' ਦੀ ਰਿਟੇਨਿੰਗ ਵਾਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਪ੍ਰੋਜੈਕਟ ਤਹਿਤ ਕਰੀਬ 1.94 ਕਰੋੜ ਰੁਪਏ ਕੀਤੇ ਜਾਣਗੇ ਖਰਚ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 20 Jan 2026

Last updated on: Jan 21, 2026, 11:45 IST

ਬਰਸਾਤੀ ਮੌਸਮ ਦੌਰਾਨ ਗਲੀਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਦੇ ਨਿਪਟਾਰੇ ਲਈ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਵਾਰਡ ਨੰਬਰ 88 ਵਿਖੇ 'ਬੁੱਢੇ ਦਰਿਆ' ਦੀ ਰਿਟੇਨਿੰਗ ਵਾਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਜੈਨ ਨਗਰ, ਸ਼ਿਵਪੁਰੀ ਪੁਲ਼ੀ ਤੋਂ ਬਸੰਤ ਨਗਰ ਤੱਕ 'ਬੁੱਢੇ ਦਰਿਆ' ਦੇ ਕਿਨਾਰੇ ਰਿਟੇਨਿੰਗ ਵਾਲ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਪ੍ਰੋਜੈਕਟਾਂ 'ਤੇ ਕ੍ਰਮਵਾਰ 95 ਲੱਖ ਅਤੇ 99 ਲੱਖ ਰੁਪਏ ਖਰਚ ਕੀਤੇ ਜਾਣੇ ਹਨ।

ਵਿਧਾਇਕ ਬੱਗਾ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ, ਜੈਨ ਨਗਰ, ਬਸੰਤ ਨਗਰ, ਗਾਂਧੀ ਨਗਰ ਅਤੇ ਹੋਰ ਬੁੱਢੇ ਦਰਿਆ ਨੇੜਲੇ ਵਸਨੀਕਾਂ ਵੱਲੋਂ ਇਹ ਸ਼ਿਕਾਇਤ ਕੀਤੀ ਜਾਂਦੀ ਰਹੀ ਹੈ ਕਿ ਦਰਿਆ ਦਾ ਪਾਣੀ ਓਵਰਫਲੋ ਹੋ ਕੇ ਗਲੀਆਂ ਅਤੇ ਘਰਾਂ ਅੰਦਰ ਦਾਖ਼ਲ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਕਿਉਂਕਿ ਰਿਵਾਇਤੀ ਪਾਰਟੀਆਂ ਇਹ ਮਸਲਾ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਵਸਨੀਕਾਂ ਨਾਲ ਕੀਤੇ ਵਾਅਦੇ ਅਨੁਸਾਰ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਰਿਟੇਨਿੰਗ ਵਾਲ ਦਾ ਕੰਮ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਆਗਾਮੀ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਮੁਸ਼ਕਿਲ ਪੇਸ਼ ਨਾ ਆਵੇ।ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਦਰਿਆ ਦੇ ਕੰਢੇ ਰਿਟੇਨਿੰਗ ਵਾਲ ਦੇ ਨਿਰਮਾਣ ਕਾਰਜ਼ਾਂ ਤੋਂ ਬਾਅਦ ਇਲਾਕੇ ਵਿੱਚ ਢੁਕਵੀਂ ਰੋਸ਼ਨੀ ਨੂੰ ਯਕੀਨੀ ਬਣਾਉਣ ਲਈ ਨਵੀਆਂ ਸਟਰੀਟ ਲਾਈਟਾਂ ਵੀ ਲਗਾਈਆਂ ਜਾਣਗੀਆਂ।

ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕਾ ਲੁਧਿਆਣਾ ਉੱਤਰੀ ਲਈ ਗਰਾਂਟਾਂ ਦੇ ਗੱਫੇ ਜਾਰੀ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਮੁੰਕਮਲ ਹੋਣ ਕੰਢੇ ਹਨ ਅਤੇ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।ਇਸ ਮੌਕੇ ਕੌਂਸਲਰ ਨੀਰਜ ਅਹੂਜਾ, ਕੌਂਸਲਰ ਅਮਨ ਬੱਗਾ, ਸਬੰਧਤ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨl

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD