Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਦਾ ਉਦੇਸ਼ ਗੈਂਗਸਟਰਵਾਦ ਨੂੰ ਜੜ੍ਹੋਂ ਖਤਮ ਕਰਨਾ : ਡੀਜੀਪੀ ਗੌਰਵ ਯਾਦਵ

Gaurav Yadav, Punjab Police, Police, Punjab Admin, Director General of Police Punjab, DGP Punjab, Gangstara Te War

Web Admin

Web Admin

5 Dariya News

ਚੰਡੀਗੜ੍ਹ , 20 Jan 2026

Last updated on: Jan 21, 2026, 11:48 IST

ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ।

ਇਸ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ 72 ਘੰਟੇ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।

ਅੱਜ ਇੱਥੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀਪੀਓਆਈ) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਜਿਨ੍ਹਾ ਦੇ ਨਾਲ  ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਅਤੇ ਆਈਜੀਪੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ , ਨੇ ਗੈਂਗਸਟਰਵਾਦ ਅਤੇ ਇਸਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਇੱਕ ਸੁਚੱਜੀ ਤੇ ਰਣਨੀਤੀਬੱਧ ਜੰਗ ਦਾ ਐਲਾਨ ਕੀਤਾ ਹੈ ਜਿਸਦਾ ਉਦੇਸ਼ ਗੈਂਗਸਟਰਵਾਦ ਦੇ ਪੂਰੇ ਵਾਤਾਵਰਣ- ਜਿਸ ਵਿੱਚ ਉਨ੍ਹਾਂ ਦੀ ਵਿੱਤ, ਲੌਜਿਸਟਿਕਸ, ਛੁਪਣਗਾਹਾਂ, ਹਥਿਆਰ ਸਪਲਾਈ ਚੇਨ ਅਤੇ ਸੰਚਾਰ ਨੈਟਵਰਕ ਸ਼ਾਮਲ ਹੈ, ਨੂੰ ਤਹਿਸ ਨਹਿਸ ਕਰਨਾ ਹੈ।ਉਨ੍ਹਾਂ ਨੇ ਵਿਦੇਸ਼ੀ ਗੈਂਗਸਟਰਾਂ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਹ ਵਿਦੇਸ਼ਾਂ ਵਿੱਚ ਸੁਰੱਖਿਅਤ ਮਹਿਸੂਸ ਨਾ ਕਰਨ, ਜਲਦੀ ਹੀ ਉਨ੍ਹਾਂ ਨੂੰ ਕਾਨੂੰਨੀ ਦਾ ਸਾਹਮਣਾ ਕਰਨ  ਲਈ ਪੰਜਾਬ ਲਿਆਂਦਾ ਜਾਵੇਗਾ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 60 ਅਜਿਹੇ ਗੈਂਗਸਟਰਾਂ ਦੀ ਪਛਾਣ ਕੀਤੀ ਹੈ, ਜੋ ਵਿਦੇਸ਼ਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ, ‘‘ਇਨ੍ਹਾਂ ਵਿਦੇਸ਼ੀ ਗੈਂਗਸਟਰਾਂ ਦੀ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ, ਡੀਆਈਜੀ ਕਾਊਂਟਰ ਇੰਟੈਲੀਜੈਂਸ ਆਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਇੱਕ ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਗਿਆ ਹੈ ਅਤੇ ਜਲਦੀ ਹੀ ਅਜਿਹੇ ਵਿਦੇਸ਼ੀ ਗੈਂਗਸਟਰਾਂ ਨੂੰ ਕਾਨੂੰਨ ਦਾ ਸਾਹਮਣਾ  ਕਰਨ ਲਈ ਪੰਜਾਬ ਲਿਆਂਦਾ ਜਾਵੇਗਾ’’।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ 60 ਵਿਦੇਸ਼ ਅਧਾਰਤ ਪਛਾਣੇ ਗਏ ਗੈਂਗਸਟਰਾਂ ਵਿਚੋਂ 23 ਨੂੰ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਗਏ ਹਨ ਜਾਂ ਕੀਤੇ ਜਾ ਰਹੇ ਹਨ। ਜਦੋਂ ਕਿ ਬਾਕੀ 37 ਗੈਂਗਸਟਰਾਂ ਲਈ ਆਰਸੀਐਨਜ਼ ਜਾਰੀ ਕਰਨ ਦੀ ਪ੍ਰਕਿਰਿਆ ਸਮਾਂਬੱਧ ਢੰਗ ਨਾਲ 3 ਮਹੀਨਿਆਂ ਵਿੱਚ ਪੂਰੀ ਕਰ ਲਈ ਜਾਵੇਗੀ।ਡੀਜੀਪੀ ਨੇ ਗੁੰਮਰਾਹ ਨੌਜਵਾਨਾਂ ਨੂੰ ਅਪਰਾਧ ਦਾ ਰਸਤਾ ਛੱਡਕੇ  ਮੁੱਖ ਧਾਰਾ ਵਿੱਚ ਵਾਪਸ ਪਰਤਣ ਦੀ ਅਪੀਲ ਕੀਤੀ । 

ਉਨ੍ਹਾਂ ਕਿਹਾ ,‘‘ ਮੈਂ  ਗੁੰਮਰਾਹ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਵਿਦੇਸ਼ੀ ਗੈਂਗਸਟਰਾਂ ਦੇ ਬਹਿਕਾਵੇ ਵਿੱਚ ਨਾ ਆਉਣ ਕਿਉਂਕਿ  ਜੋ ਖੁਦ ਵਿਦੇਸ਼ਾਂ ਵਿੱਚ ਪਨਾਹ ਲੈ ਕੇ ਬੈਠੇ ਹਨ, ਉਹ ਤੁਹਾਡੇ ਖ਼ੈਰ-ਖੁਆਹ ਨਹੀਂ ਹੋ ਸਕਦੇ ।’’ ਉਨ੍ਹਾਂ ਇਹ ਵੀ ਚੇਤਵਾਨੀ ਦਿੱਤੀ  ਕਿ ਜੋ ਨੌਜਵਾਨ ਅਪਰਾਧ ਦਾ ਇਹ ਰਸਤਾ ਨਹੀਂ ਛੱਡਣਗੇ ਉਹ ਸਖ਼ਤ ਕਾਨੂੰਨੀ ਕਾਰਵਾਈ  ਲਈ  ਤਿਆਰ ਰਹਿਣ।  

ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ  ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ - 93946-93946 ਵੀ ਸ਼ੁਰੂ ਕੀਤਾ, ਜਿੱਥੇ ਲੋਕ  ਅਪਰਾਧੀਆਂ/ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ  ਦੀ ਸੂਚਨਾ ਦੇ ਅਧਾਰ ਤੇ ਜੇਕਰ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

 ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਾਮ ਨੀਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਲਈ 10 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ । ਇਸ ਨੀਤੀ  ਤਹਿਤ, ਐਸਐਸਪੀਜ਼ ਨੂੰ 1 ਲੱਖ ਰੁਪਏ ਤੱਕ, ਸੀਪੀਜ਼/ਡੀਆਈਜੀਜ਼ ਰੇਂਜਜ਼ ਨੂੰ 1.5 ਲੱਖ ਰੁਪਏ ਤੱਕ, ਵਿੰਗ ਹੈੱਡਜ਼ ਨੂੰ 2 ਲੱਖ ਰੁਪਏ ਤੱਕ ਦੇ ਇਨਾਮ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਡੀਜੀਪੀ ਪੰਜਾਬ 2 ਲੱਖ ਰੁਪਏ ਤੋਂ ਵੱਧ ਦੇ ਇਨਾਮ ਮਨਜੂਰ ਕਰ ਸਕਦਾਾ। 

ਇਹ ਇਨਾਮ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਵੇਗਾ  ਜਿਨ੍ਹਾਂ ਦੀ  ਸਹਾਇਤਾ ਜਾਂ ਜਾਣਕਾਰੀ ਨਾਲ ਗ੍ਰਿਫ਼ਤਾਰੀਆਂ ਵਿੱਚ ਮਦਦ ਮਿਲੀ ਹੋਵੇ ਜਾਂ ਉਨ੍ਹਾਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤਾ ਜਾਵੇੇਗਾ ਜੋ ਐਨਡੀਪੀਐਸ ਐਕਟ ਅਧੀਨ ਜਾਂ ਗੈਂਗਸਟਰਾਂ ਵਿਰੁੱਧ ਅਸਾਧਾਰਨ ਕਾਰਵਾਈਆਂ ਕਰਨਗੇ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Gangstara Te War

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD