Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੋਹਲ ਜਾਗੀਰ ਨੇੜੇ ਪੁਲਿਸ ਮੁਕਾਬਲਾ: ਗੋਲੀਬਾਰੀ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਜ਼ਖਮੀ

ਗੈਰ-ਕਾਨੂੰਨੀ ਹਥਿਆਰ ਤੇ ਅਪਰਾਧ ’ਚ ਵਰਤਿਆ ਮੋਟਰਸਾਈਕਲ ਬਰਾਮਦ, ਵਿਦੇਸ਼ੀ ਸਾਜ਼ਿਸ਼ ਦਾ ਪਰਦਾਫਾਸ਼

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 20 Jan 2026

Last updated on: Jan 21, 2026, 11:51 IST

ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 11 ਜਨਵਰੀ, 2026 ਨੂੰ ਪਿੰਡ ਸੋਹਲ ਜਗੀਰ ਦੇ ਰਹਿਣ ਵਾਲੇ ਸੁਖਚੈਨ ਸਿੰਘ ਪੁੱਤਰ ਲਾਲ ਸਿੰਘ ਦੇ ਘਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇਸ ਘਟਨਾ ਦੇ ਸਬੰਧ ਵਿੱਚ ਭਾਰਤੀ ਨਿਆਂ ਸੰਘਤਾ (ਬੀ.ਐਨ.ਐਸ.) ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25/27-54-59 ਤਹਿਤ ਥਾਣਾ ਸ਼ਾਹਕੋਟ ਵਿਖੇ ਐਫ.ਆਈ.ਆਰ. ਨੰਬਰ 14 ਮਿਤੀ 13-01-2026 ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।

ਅਪਰਾਧ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ । ਇਹ ਕਾਰਵਾਈ ਡੀ.ਐਸ.ਪੀ. ਸੁਖਪਾਲ ਸਿੰਘ ਸਬ ਡਵੀਜ਼ਨ ਸ਼ਾਹਕੋਟ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਵਿੱਚ ਇੰਸਪੈਕਟਰ ਬਲਵਿੰਦਰ ਸਿੰਘ, ਅਫ਼ਸਰ ਸ਼ਾਹਕੋਟ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਕੰਮ ਕਰ ਰਹੀਆਂ ਸਨ।ਜਾਂਚ ਦੌਰਾਨ, ਪੁਲਿਸ ਨੂੰ ਭਰੋਸੇਯੋਗ ਗੁਪਤ ਸੂਚਨਾ ਮਿਲੀ ਕਿ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਦੋਸ਼ੀ ਹਥਿਆਰਬੰਦ ਹੋ ਕੇ ਸੋਹਲ ਜਗੀਰ ਦੇ ਨੇੜੇ ਘੁੰਮ ਰਹੇ ਹਨ ਅਤੇ ਇੱਕ ਹੋਰ ਅਪਰਾਧਿਕ ਕਾਰਵਾਈ ਕਰਨ ਦੀ ਫਿਰਾਕ ਵਿੱਚ ਹਨ। 

ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ। ਨਾਕਾਬੰਦੀ ਦੌਰਾਨ ਦੋ ਸ਼ੱਕੀ ਇੱਕ ਮੋਟਰਸਾਈਕਲ 'ਤੇ ਆਏ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਰੁਕਣ ਦੀ ਬਜਾਏ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਨਾਲ ਜਨਤਕ ਸੁਰੱਖਿਆ ਅਤੇ ਪੁਲਿਸ ਕਰਮਚਾਰੀਆਂ ਲਈ ਗੰਭੀਰ ਖ਼ਤਰਾ ਪੈਦਾ ਹੋ ਗਿਆ। ਜਵਾਬ ਵਿੱਚ ਪੁਲਿਸ ਨੇ ਸੰਜਮ ਵਰਤਿਆ ਅਤੇ ਸਵੈ-ਰੱਖਿਆ ਵਿੱਚ ਸਖ਼ਤੀ ਨਾਲ ਜਵਾਬੀ ਕਾਰਵਾਈ ਕੀਤੀ।

ਗੋਲੀਬਾਰੀ ਦੌਰਾਨ ਮੁਲਜ਼ਮ ਕਰਨਵੀਰ ਵਾਸੀ ਪਿੰਡ ਮਰਹਾਣਾ, ਜ਼ਿਲ੍ਹਾ ਤਰਨਤਾਰਨ ਦੇ ਪੱਟ ਵਿੱਚ ਗੋਲੀ ਲੱਗੀ ਅਤੇ ਉਸਨੂੰ ਤੁਰੰਤ ਡਾਕਟਰੀ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ, ਜਿੱਥੇ ਉਸਦਾ ਪੁਲਿਸ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ। ਦੂਜੇ ਮੁਲਜ਼ਮ ਅੰਗਰੇਜ਼ ਸਿੰਘ ਵਾਸੀ ਪਿੰਡ ਮਰਹਾਣਾ ਜ਼ਿਲ੍ਹਾ ਤਰਨਤਾਰਨ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। 

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਮੌਕੇ ’ਤੇ ਪੁਲਿਸ ਵੱਲੋਂ ਇੱਕ .30 ਬੋਰ ਪਿਸਤੌਲ, ਇੱਕ ਜ਼ਿੰਦਾ ਕਾਰਤੂਸ, ਇੱਕ ਖਾਲੀ ਕਾਰਤੂਸ ਦਾ ਖੋਲ ਤੋਂ ਇਲਾਵਾ ਅਪਰਾਧ ਵਿੱਚ ਵਰਤਿਆ ਗਿਆ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।ਐਸ.ਐਸ.ਪੀ. ਜਲੰਧਰ ਦਿਹਾਤੀ ਨੇ ਅੱਗੇ ਦੱਸਿਆ ਕਿ ਜਾਂਚ ਵਿੱਚ ਗੋਲੀਬਾਰੀ ਦੀ ਘਟਨਾ ਵਿਦੇਸ਼ ਤੋਂ ਰਚੀ ਗਈ ਇੱਕ ਅਪਰਾਧਿਕ ਸਾਜ਼ਿਸ਼ ਦਾ ਹਿੱਸਾ ਹੋਣ ਦਾ ਖੁਲਾਸਾ ਹੋਇਆ ਹੈ। 

ਮੁੱਖ ਸਾਜ਼ਿਸ਼ਕਰਤਾ ਬਲਵੰਤ ਸਿੰਘ ਉਰਫ਼ ਬੰਤਾ ਵਾਸੀ ਪਿੰਡ ਸੋਹਲ ਜਗੀਰ, ਜੋ ਮੌਜੂਦਾ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਸ਼ਿਕਾਇਤਕਰਤਾ ਦੇ ਮਾਮੇ ਦਾ ਮੁੰਡਾ ਹੈ। ਜਾਂਚ ਦੇ ਨਤੀਜਿਆਂ ਅਨੁਸਾਰ ਬਲਵੰਤ ਸਿੰਘ ਨੇ ਚਰਨਜੀਤ ਸਿੰਘ ਉਰਫ਼ ਚੰਨਾ, ਪੁੱਤਰ ਕੁਲਦੀਪ ਸਿੰਘ ਨਾਲ ਸੰਪਰਕ ਕੀਤਾ, ਜੋ ਇਸ ਸਮੇਂ ਫਿਲੀਪੀਨਜ਼ ਵਿੱਚ ਰਹਿ ਰਿਹਾ ਹੈ। ਚਰਨਜੀਤ ਸਿੰਘ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਲਈ ਅੰਗਰੇਜ਼ ਸਿੰਘ ਅਤੇ ਕਰਨਵੀਰ ਨੂੰ ਹਾਇਰ ਕੀਤਾ।

ਐਸ.ਐਸ.ਪੀ. ਜਲੰਧਰ ਦਿਹਾਤੀ ਨੇ ਦੱਸਿਆ ਕਿ ਵਿਦੇਸ਼ ਤੋਂ ਕਾਰਵਾਈ ਕਰ ਰਹੇ ਮੁਲਜ਼ਮਾਂ ਵਿਰੁੱਧ ਹਵਾਲਗੀ ਦੀ ਕਾਰਵਾਈ ਸ਼ੁਰੂ ਕਰਨ ਦੀ ਪ੍ਰਕਿਰਿਆ ਕਾਨੂੰਨ ਅਨੁਸਾਰ ਢੁਕਵੇਂ ਚੈਨਲਾਂ ਰਾਹੀਂ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਪੂਰੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD