Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਹਿਰਾਸਤ ‘ਚ ਲਏ

2000 ਤੋਂ ਵੱਧ ਪੁਲਿਸ ਟੀਮਾਂ ਨੇ ਵਿਦੇਸ਼-ਅਧਾਰਤ 60 ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ

Gangstran Te Vaar, Crime News Punjab, Punjab Police, Police, Crime News

Web Admin

Web Admin

5 Dariya News

ਚੰਡੀਗੜ੍ਹ , 20 Jan 2026

Last updated on: Jan 21, 2026, 11:58 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ "ਗੈਂਗਸਟਰਾਂ ਤੇ ਵਾਰ" ਮੁਹਿੰਮ ਵਿੱਢਣ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਅੱਜ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪਡ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਭਰ ਵਿੱਚ "ਆਪ੍ਰੇਸ਼ਨ ਪ੍ਰਹਾਰ" ਅਧੀਨ 72 ਘੰਟਿਆਂ ਦੀ ਵਿਆਪਕ ਕਾਰਵਾਈ ਪਹਿਲਾਂ ਹੀ ਜਾਰੀ ਹੈ।

ਆਪ੍ਰੇਸ਼ਨ ਦੇ ਪੈਮਾਨੇ ਬਾਰੇ ਗੱਲ ਕਰਦਿਆਂ ਡੀਜੀਪੀ ਨੇ ਦੱਸਿਆ ਕਿ "ਆਪ੍ਰੇਸ਼ਨ ਪ੍ਰਹਾਰ" ਦੇ ਹਿੱਸੇ ਵਜੋਂ 12,000 ਪੁਲਿਸ ਕਰਮੀਆਂ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਵਿਦੇਸ਼-ਅਧਾਰਤ 60 ਗੈਂਗਸਟਰਾਂ ਦੇ ਸਹਿਯੋਗੀਆਂ/ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ਼ਡ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਰਾਜ ਭਰ ਵਿੱਚ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1314 ਸਹਿਯੋਗੀਆਂ/ਸਾਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਨਾਗਰਿਕਾਂ ਨੂੰ ਸੰਗਠਿਤ ਅਪਰਾਧ ਵਿਰੁੱਧ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਦੇ ਸਕਦੇ ਹਨ।

 

Tags: Gangstran Te Vaar , Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD