Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜੱਥੇ ਵੱਲੋਂ ਸ਼ਬਦ ਗਾਇਨ

Aman Arora, Harpal Singh Cheema, Baltej Singh Pannu, Gurmeet Singh Khudian, Hardip Singh Mundian, Information And Public Relations, DIPR Punjab, Director Information and Public Relations Department Punjab

Web Admin

Web Admin

5 Dariya News

ਚੰਡੀਗੜ੍ਹ , 20 Jan 2026

Last updated on: Jan 21, 2026, 12:14 IST

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਕਰਵਾਏ ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਦੇ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ, ਸ. ਗੁਰਮੀਤ ਸਿੰਘ ਖੁੱਡੀਆਂ ਤੇ ਸ. ਹਰਦੀਪ ਸਿੰਘ ਮੁੰਡੀਆਂ, ਆਪ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਸਿੰਘ ਪੰਨੂ, ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਆਮ ਰਾਜ ਪ੍ਰਬੰਧ ਦੇ ਸਕੱਤਰ ਸ੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ, ਸਪੈਸ਼ਲ ਡੀਜੀਪੀ ਸ. ਅਮਰਦੀਪ ਸਿੰਘ ਰਾਏ, ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਤੇ ਡਾਇਰੈਕਟਰ ਮੀਡੀਆ ਕਮਿਊਨੀਕੇਸ਼ਨ ਸ੍ਰੀ ਅਨਿਲ ਸੈਣੀ, ਲੋਕ ਸੰਪਰਕ ਦੇ ਡਾਇਰੈਕਟਰ ਡਾ ਅਕਸ਼ਿਤਾ ਗੁਪਤਾ, ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ ਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ, ਆਮ ਰਾਜ ਪ੍ਰਬੰਧ ਦੇ ਸੰਯੁਕਤ ਸਕੱਤਰ ਸ੍ਰੀ ਤੇਜਦੀਪ ਸਿੰਘ ਸੈਣੀ, ਏਡੀਓ-1 ਸੁਖਵਿੰਦਰ ਸਿੰਘ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਤੇ ਡਾ ਨਿਰਮਲ ਜੌੜਾ ਨੇ ਵਿਸ਼ੇਸ਼ ਤੌਰ ਉਤੇ ਹਾਜ਼ਰੀ ਭਰੀ।

ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2, ਸੀ.ਆਈ.ਐਸ.ਐਫ. ਅਤੇ ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਲੋਕ ਸੰਪਰਕ ਵਿਭਾਗ ਦੇ ਮੌਜੂਦਾ ਤੇ ਸੇਵਾ ਮੁਕਤ ਅਧਿਕਾਰੀਆਂ ਅਤੇ ਮੀਡੀਆ ਕਰਮੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਵਿਭਾਗ ਦੇ ਸਮੂਹ ਸਟਾਫ ਵੱਲੋਂ ਲੰਗਰ ਦੀ ਸੇਵਾ ਖੁਦ ਕੀਤੀ ਗਈ।

*ਦਸਤਾਰਾਂ ਦਾ ਲੰਗਰ ਲਗਾਇਆ*

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੀ ਖਾਸ ਗੱਲ ਇਹ ਰਹੀ ਕਿ ਇਸ ਮੌਕੇ ਦਸਤਾਰਾਂ ਦਾ ਲੰਗਰ ਵਿਸ਼ੇਸ਼ ਤੌਰ ਉੱਤੇ ਲਗਾਇਆ ਗਿਆ। ਵਿਭਾਗ ਦੇ ਸਾਬਕਾ ਮੁਲਾਜ਼ਮ ਅਤੇ ਪ੍ਰਵਾਸੀ ਪੰਜਾਬੀ ਆਲੀਸ਼ਾਨ ਨਰੂਲਾ ਵੱਲੋਂ ਉਚੇਚੇ ਤੌਰ ਉੱਤੇ ਦਸਤਾਰਾਂ ਦੀ ਸੇਵਾ ਨਿਭਾਈ ਗਈ ਅਤੇ ਧਾਰਮਿਕ ਸਮਾਗਮ ਦੌਰਾਨ ਸਮੂਹ ਸਟਾਫ ਨੇ ਰੰਗ-ਬਿਰੰਗੀਆਂ ਦਸਤਾਰਾਂ ਸਜਾ ਕੇ ਸੇਵਾ ਕੀਤੀ।

 

Tags: Aman Arora , Harpal Singh Cheema , Baltej Singh Pannu , Gurmeet Singh Khudian , Hardip Singh Mundian , Information And Public Relations , DIPR Punjab , Director Information and Public Relations Department Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD