Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

'ਆਪ' ਸਰਕਾਰ ਦੀ 'ਗੈਂਗਸਟਰਾਂ ਤੇ ਵਾਰ' ਮੁਹਿੰਮ ਅਪਰਾਧੀਆਂ ਦੇ ਤਾਬੂਤ ਵਿੱਚ ਆਖਰੀ ਕਿੱਲ ਹੋਵੇਗੀ ਸਾਬਤ : ਪਵਨ ਟੀਨੂੰ

'ਆਪ' ਸਰਕਾਰ ਨੇ ਜੇਲ੍ਹਾਂ ਤੋਂ ਗੈਂਗ ਅਤੇ ਵਿਦੇਸ਼ਾਂ ਤੋਂ ਅਪਰਾਧ ਚਲਾਉਣ ਵਾਲਿਆਂ 'ਤੇ ਕੱਸਿਆ ਸ਼ਿਕੰਜਾ, ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਦਾ ਕੀਤਾ ਗਠਨ: ਟੀਨੂੰ

Pawan Kumar Tinu, Aam Aadmi Party, AAP Punjab, Aam Aadmi Party Punjab, Gangstara Te War, War On Gangster, Gangstran Te War, Gangsters Te War

Web Admin

Web Admin

5 Dariya News

ਜਲੰਧਰ , 20 Jan 2026

Last updated on: Jan 21, 2026, 12:18 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਸਫਲ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ “ਗੈਂਗਸਟਰਾਂ ਤੇ ਵਾਰ” ਮੁਹਿੰਮ ਦੀ ਸ਼ਲਾਘਾ ਕੀਤੀ ਹੈ।ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟੀਨੂੰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਅਤੇ ਸਖ਼ਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਪੰਜਾਬ ਨੂੰ ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਹੈ। 

ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਤਰਨਦੀਪ ਸਿੰਘ ਸੰਨੀ, ਜ਼ਿਲ੍ਹਾ ਮੀਡੀਆ ਇੰਚਾਰਜ ਸੰਜੀਵ ਭਗਤ, ਮੀਡੀਆ ਕੋਆਰਡੀਨੇਟਰ ਅਨਮੋਲ ਖੰਨਾ ਅਤੇ ਮੀਡੀਆ ਕੋਆਰਡੀਨੇਟਰ ਨਰੇਸ਼ ਕੁਮਾਰ ਵੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ 'ਆਪ' ਸਰਕਾਰ ਦੀ ਪਹਿਲ ਹੈ। ਜੋ ਕੋਈ ਵੀ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

'ਆਪ' ਆਗੂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਗੈਂਗਸਟਰਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਪਰ ਹੁਣ ਪੰਜਾਬ ਸਰਕਾਰ ਨੇ ਇਸ ਸ਼ਬਦ ਨੂੰ ਹੀ ਖ਼ਤਮ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ, ਹਜ਼ਾਰਾਂ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਅਤੇ ਉਨ੍ਹਾਂ ਦੀ ਨਜਾਇਜ਼ ਕਮਾਈ ਨਾਲ ਖੜ੍ਹੀਆਂ ਕੀਤੀਆਂ ਇਮਾਰਤਾਂ ਨੂੰ ਜ਼ਮੀਨਦੋਜ਼ ਕੀਤਾ ਗਿਆ, ਉਸੇ ਮਜ਼ਬੂਤੀ ਅਤੇ ਇੱਛਾ ਸ਼ਕਤੀ ਨਾਲ ਹੁਣ ਗੈਂਗਸਟਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹਾਂ ਵਿੱਚ ਬੈਠ ਕੇ ਗੈਂਗ ਚਲਾਉਣ ਵਾਲੇ ਗੈਂਗਸਟਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਬੈਠ ਕੇ ਫਿਰੌਤੀ, ਧਮਕੀਆਂ ਅਤੇ ਸੰਗਠਿਤ ਅਪਰਾਧ ਚਲਾਉਣ ਵਾਲੇ ਗੈਂਗਸਟਰਾਂ ਖ਼ਿਲਾਫ਼ ਵੀ ਪੰਜਾਬ ਪੁਲਿਸ ਨੇ ਇੱਕ ਠੋਸ ਅਤੇ ਵਿਆਪਕ ਐਕਸ਼ਨ ਪਲਾਨ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਵਾਲੇ ਲੋਕ ਚਾਹੇ ਉਹ ਫੰਡਿੰਗ ਕਰ ਰਹੇ ਹੋਣ, ਉਨ੍ਹਾਂ ਨੂੰ ਪਨਾਹ ਦੇ ਰਹੇ ਹੋਣ ਜਾਂ ਸੂਚਨਾ ਲੀਕ ਕਰ ਰਹੇ ਹੋਣ ਸਾਰਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਟੀਨੂੰ ਨੇ ਸਪੱਸ਼ਟ ਕੀਤਾ ਕਿ ਜੋ ਟ੍ਰੈਵਲ ਏਜੰਟ ਗੈਂਗਸਟਰਾਂ ਨੂੰ ਨਜਾਇਜ਼ ਤਰੀਕੇ ਨਾਲ ਵਿਦੇਸ਼ ਭੇਜਣ ਵਿੱਚ ਮਦਦ ਕਰ ਰਹੇ ਹਨ ਜਾਂ ਉਨ੍ਹਾਂ ਨੂੰ ਕਾਨੂੰਨ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਪੁਲਿਸ ਉਨ੍ਹਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਧੁਨਿਕ ਤਕਨੀਕ, ਇੰਟੈਲੀਜੈਂਸ ਨੈੱਟਵਰਕ ਅਤੇ ਹਾਈ-ਟੈਕ ਸਾਧਨਾਂ ਦੀ ਵਰਤੋਂ ਕਰਕੇ ਗੈਂਗਸਟਰਾਂ ਦੀ ਕਮਰ ਤੋੜਨ ਜਾ ਰਹੀ ਹੈ। ਇਹ ਦੇਸ਼ ਵਿੱਚ ਆਪਣੀ ਤਰ੍ਹਾਂ ਦੀ ਇੱਕ ਵਿਲੱਖਣ ਮੁਹਿੰਮ ਹੈ।

ਉਨ੍ਹਾਂ ਆਮ ਜਨਤਾ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਸੂਚਨਾ ਦੇਣ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 9394693946 ਜਾਰੀ ਕੀਤਾ ਗਿਆ ਹੈ। ਇਸ ਨੰਬਰ 'ਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਗੈਂਗਸਟਰਵਾਦ ਵਿਰੁੱਧ ਇਕਜੁੱਟ ਹੋ ਕੇ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ।

ਪਵਨ ਟੀਨੂੰ ਨੇ ਕਿਹਾ ਕਿ ਆਮ ਅਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਸੁਰੱਖਿਅਤ, ਸ਼ਾਂਤਮਈ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰ ਸੱਭਿਆਚਾਰ ਦਾ ਪੂਰੀ ਤਰ੍ਹਾਂ ਸਫਾਇਆ ਨਹੀਂ ਹੋ ਜਾਂਦਾ।

 

Tags: Pawan Kumar Tinu , Aam Aadmi Party , AAP Punjab , Aam Aadmi Party Punjab , Gangstara Te War , War On Gangster , Gangstran Te War , Gangsters Te War

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD