Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਜੋਤ ਸਿੰਘ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ 'ਆਪ੍ਰੇਸ਼ਨ ਪ੍ਰਹਾਰ' ਦੀ ਕੀਤੀ ਸ਼ਲਾਘਾ

ਇਹ ਕੋਈ ਆਮ ਕਾਰਵਾਈ ਨਹੀਂ, ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ : ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gangstran Te Vaar

Web Admin

Web Admin

5 Dariya News

ਚੰਡੀਗੜ੍ਹ , 20 Jan 2026

Last updated on: Jan 21, 2026, 12:41 IST

ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਅਪਰਾਧਿਕ ਤਾਕਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਅਤੇ ਸਪੱਸ਼ਟ ਰੁਖ਼ ਅਪਣਾਉਂਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ 'ਆਪ੍ਰੇਸ਼ਨ ਪ੍ਰਹਾਰ' ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ਲਾਘਾ ਕੀਤੀ। ਇਹ ਆਪ੍ਰੇਸ਼ਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅੱਤਵਾਦ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦਾ ਹੈ।

ਸ. ਬੈਂਸ ਨੇ ਕਿਹਾ. "ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸ਼ਾਨ ਅਤੇ ਸੁਰੱਖਿਆ ਲਈ ਜੰਗ ਦਾ ਆਗਾਜ਼ ਹੋ ਗਿਆ ਹੈ।" ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ਼ ਕਾਰਵਾਈ ਲਈ 2,000 ਟੀਮਾਂ, ਜਿਨ੍ਹਾਂ ਵਿੱਚ 12,000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਹਨ, ਨਾਲ ਮਿਸਾਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪੂਰੀ ਫੋਰਸ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਜੜੋਂ ਖਤਮ ਕਰਨ ਵਿੱਚ ਜੁਟੀ ਹੋਈ ਹੈ।

ਪੰਜਾਬ ਪੁਲਿਸ ਦੇ ਜਜ਼ਬੇ ਅਤੇ ਵਚਨਬੱਧਤਾ ਨੂੰ ਸਲਾਮ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਬੀਤੀ ਦੇਰ ਰਾਤ ਸ਼ੁਰੂ ਹੋਏ ਅਤੇ 72 ਘੰਟੇ ਚੱਲਣ ਵਾਲੇ ਇਸ ਆਪ੍ਰੇਸ਼ਨ ਦੌਰਾਨ ਪੂਰੇ ਤਾਲਮੇਲ ਨਾਲ ਗੈਂਗਸਟਰਾਂ ਨੂੰ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨਿੱਜੀ ਤੌਰ 'ਤੇ ਇਸ ਆਪ੍ਰੇਸ਼ਨ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਆਮ ਕਾਰਵਾਈ ਨਹੀਂ ਹੈ ਸਗੋਂ ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ।

ਸਿੱਖਿਆ ਮੰਤਰੀ ਨੇ ਅੰਮ੍ਰਿਤਸਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੋਏ ਪੁਲਿਸ ਮੁਕਾਬਲਿਆਂ ਦੀਆਂ ਸ਼ੁਰੂਆਤੀ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਇਸ ਆਪ੍ਰੇਸ਼ਨ ਦੇ ਦ੍ਰਿੜ ਇਰਾਦੇ ਅਤੇ ਤੁਰੰਤ ਕਾਰਵਾਈ ਨੂੰ ਸਬੂਤ ਵਜੋਂ ਪੇਸ਼ ਕੀਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਨਾਲ ਸਾਡੇ ਖੂਬਸੂਰਤ ਸੂਬੇ ਅਤੇ ਮਹਾਨ ਦੇਸ਼ ਵਿੱਚ ਅਸਥਿਰਤਾ ਫੈਲਾਉਣ ਦੀਆਂ ਸਾਜ਼ਿਸਾਂ ਨਾਕਾਮ ਹੋਣਗੀਆਂ। ਉਨ੍ਹਾਂ ਕਿਹਾ, "ਅਸੀਂ ਆਪਣੀ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। 

ਮੈਂ ਹਰ ਨਾਗਰਿਕ, ਸਾਡੇ ਸਮਾਜ ਦੇ ਹਰ ਮੈਂਬਰ ਨੂੰ ਇਸ ਅਹਿਮ ਮਿਸ਼ਨ 'ਆਪ੍ਰੇਸ਼ਨ ਪ੍ਰਹਾਰ' ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਦਾ ਸੱਦਾ ਦਿੰਦਾ ਹਾਂ। ਸਿਰਫ਼ ਇਕਜੁੱਟ ਹੋ ਕੇ ਹੀ ਅਸੀਂ ਸੂਬੇ ਨੂੰ ਗੈਂਗਸਟਰ-ਮੁਕਤ ਬਣਾ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਪੰਜਾਬ ਸਰਕਾਰ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਸਮਾਜ-ਵਿਰੋਧੀ ਅਨਸਰਾਂ ਦਾ ਮੁਕੰਮਲ ਸਫਾਇਆ ਨਹੀਂ ਹੋ ਜਾਂਦਾ।"

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gangstran Te Vaar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD