ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਚੰੜੀਗੜ੍ਹ ਵਿਖੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਬਟਾਲਾ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨਾਲ ਬਟਾਲਾ ਸ਼ਹਿਰ ਅੰਦਰ ਹੋਰ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਵਿਧਾਇਕ ਸ਼ੈਰੀ ਕਲਸੀ ਨੂੰ ਭਰੋਸਾ ਦਿੱਤਾ ਗਿਆ ਕਿ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਜੋ ਵੀ ਮੰਗਾਂ ਦੱਸੀਆਂ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਲਈ ਸਰਬਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਗਿਆ ਹੈ।