Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਨੂੰ ਮੌਜੂਦਾ ਚੁਣੌਤੀਆਂ ਤੋਂ ਬਚਾਉਣ ਤੇ ਸੂਬੇ ਦਾ ਭਵਿੱਖ ਸੁਰੱਖਿਤ ਕਰਨ ਲਈ ਕਾਂਗਰਸ ਨੂੰ ਸੱਤਾ ਚ ਲਿਆਉਣਾ ਜਰੂਰੀ : ਮਨੀਸ਼ ਤਿਵਾੜੀ

ਗੁਰੂ ਅਮਰਦਾਸ ਨਗਰ ਵਿਖੇ ਸਮਾਗਮ ਚ ਕੀਤੀ ਸ਼ਿਰਕਤ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਲੁਧਿਆਣਾ , 21 Jan 2026

Last updated on: Jan 21, 2026, 17:34 IST

ਸੀਨੀਅਰ ਕਾਂਗਰਸੀ ਆਗੂ, ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਨੂੰ ਮੌਜੂਦਾ ਚੁਣੌਤੀਆਂ ਤੋਂ ਬਚਾਉਣ ਅਤੇ ਸੂਬੇ ਦਾ ਭਵਿੱਖ ਸੁਰੱਖਿਤ ਕਰਨ ਲਈ ਕਾਂਗਰਸ ਨੂੰ ਸੱਤਾ ਵਿੱਚ ਲਿਆਉਣਾ ਬਹੁਤ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਸੂਬੇ ਅੰਦਰ ਨਸ਼ੇ ਅਤੇ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦੇ ਹਾਲਾਤ ਕਿਸੇ ਤੋਂ ਲੁੱਕੇ ਨਹੀਂ ਹਨ। 

ਤਿਵਾੜੀ ਲੁਧਿਆਣਾ ਦੇ ਗੁਰੂ ਅਮਰਦਾਸ ਨਗਰ ਵਿਖੇ ਟ੍ਰੇਡ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਵੱਲੋਂ ਆਯੋਜਿਤ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਜਿਲਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਅਤੇ ਸੀਨੀਅਰ ਕਾਂਗਰਸੀ ਆਗੂ ਕੇ.ਕੇ. ਬਾਵਾ ਵੀ ਮੌਜੂਦ ਰਹੇ। ਐਮ.ਪੀ. ਤਿਵਾੜੀ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ ਪ੍ਰਤੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਨਸ਼ੇ, ਕਾਨੂੰਨ ਵਿਵਸਥਾ, ਵਿਕਾਸ ਵਰਗੇ ਅਹਿਮ ਵਿਸ਼ਿਆਂ ਉੱਪਰ ਸੂਬੇ ਦੀ ਸਥਿਤੀ ਕਿਸੇ ਤੋਂ ਲੁਕੀ ਨਹੀਂ ਹੈ। 

ਉਹਨਾਂ ਨੇ ਕਿਹਾ ਕਿ ਪੰਜਾਬ ਬਾਕੀ ਸੂਬਿਆਂ ਨਾਲੋਂ ਪਿਛੜ ਰਿਹਾ ਹੈ ਅਤੇ ਸੂਬੇ ਨੂੰ ਮੌਜੂਦਾ ਹਾਲਾਤਾਂ ਤੋਂ ਕਾਂਗਰਸ ਪਾਰਟੀ ਹੀ ਕੱਢ ਸਕਦੀ ਹੈ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੀ ਨੁਮਾਇੰਦਗੀ ਕਰਦੇ ਹਨ ਅਤੇ ਉਹਨਾਂ ਨੂੰ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਭਵਿੱਖ ਦੀ ਚਿੰਤਾ ਹੈ। ਇਸ ਤੋਂ ਇਲਾਵਾ, ਉਹਨਾਂ ਨੇ ਲੁਧਿਆਣਾ ਨਾਲ ਜੁੜੀਆਂ ਆਪਣੀਆਂ ਯਾਦਾਂ ਨੂੰ ਵੀ ਤਾਜ਼ਾ ਕੀਤਾ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ, ਤਿਵਾੜੀ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਦੋਸ਼ਬਾਜੀ ਦੀ ਸਿਆਸਤ ਤੋਂ ਉੱਪਰ ਉੱਠਣਾ ਪਵੇਗਾ। ਉਹਨਾਂ ਨੇ ਕਿਹਾ ਕਿ ਆਰੋਪ ਲਗਾਉਣ ਨਾਲ ਸਮੱਸਿਆਵਾਂ ਦਾ ਹੱਲ ਨਹੀਂ ਨਿਕਲਦਾ, ਬਲਕਿ ਇਸ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਸ ਦੌਰਾਨ ਟਰੇਡ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ, ਕਿਹਾ ਕਿ ਕਰਮਚਾਰੀ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਪਰੇਸ਼ਾਨ ਹਨ। 

ਉਹਨਾਂ ਨੇ ਕਿਹਾ ਕਿ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਹੀਂ ਮਿਲ ਰਹੀ ਹੈ ਅਤੇ ਸਰਕਾਰੀ ਦਫਤਰਾਂ ਵਿੱਚ ਧੱਕੇ ਖਾਣੇ ਪੈਂਦੇ ਹਨ। ਇਸੇ ਤਰ੍ਹਾਂ, ਸਰਕਾਰ ਵੱਲੋਂ ਚੋਣਾਂ ਵੇਲੇ ਕੀਤਾ ਕੋਈ ਵੀ ਵਾਧਾ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ, ਸੰਸਦ ਮੈਂਬਰ ਵੱਲੋਂ ਲੋੜਵੰਦਾਂ ਨੂੰ ਕੰਬਲ ਵੀ ਵੰਡੇ ਗਏ। ਜਿੱਥੇ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ, ਸੁਸ਼ੀਲ ਮਲਹੋਤਰਾ, ਕੁਲਬੀਰ ਸਿੰਘ ਨੀਟਾ, ਬੀਐਮ ਕਾਲੀਆ, ਡਾ. ਰਾਜੇਸ਼ ਅਰੋੜਾ, ਸੁਖਵੰਤ ਕੌਰ, ਮਨਜਿੰਦਰ ਸਿੰਘ ਵੀ ਮੌਜੂਦ ਰਹੇ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD