Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ 'ਸਰਕਾਰ-ਏ-ਖਾਲਸਾ' ਐਵਾਰਡ ਨਾਲ ਸਨਮਾਨਿਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ, ਸੰਤ ਬਾਬਾ ਗੁਰਜੀਤ ਸਿੰਘ ਜੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦਿੱਤਾ ਗਿਆ ਵੱਕਾਰੀ ਐਵਾਰਡ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, CGC University Mohali, Sant Balbir Singh Seechewal, Arsh Dhaliwal, Jathedar Giani Kuldeep Singh Garhgaj, Sant Baba Gurjeet Singh

Web Admin

Web Admin

5 Dariya News

ਮੋਹਾਲੀ , 21 Jan 2026

Last updated on: Jan 21, 2026, 17:54 IST

ਸੀਜੀਸੀ ਯੂਨੀਵਰਸਿਟੀ ਮੋਹਾਲੀ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ  ਅਰਸ਼ ਧਾਲੀਵਾਲ ਨੂੰ ਸਿੱਖਿਆ ਅਤੇ ਰਾਸ਼ਟਰ ਨਿਰਮਾਣ ਦੇ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਵੱਕਾਰੀ 'ਸਰਕਾਰ-ਏ-ਖਾਲਸਾ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਲੁਧਿਆਣਾ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਹ ਸਨਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ, ਸੰਤ ਬਾਬਾ ਗੁਰਜੀਤ ਸਿੰਘ ਜੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ,ਮੈਂਬਰ ਪਾਰਲੀਮੈਂਟ ਵੱਲੋਂ ਪ੍ਰਦਾਨ ਕੀਤਾ ਗਿਆ।  

ਜ਼ਿਕਰਯੋਗ ਹੈ ਕਿ  ਅਰਸ਼ ਧਾਲੀਵਾਲ ਨੂੰ ਇਹ ਐਵਾਰਡ ਉਨ੍ਹਾਂ ਦੀ ਦੂਰਅੰਦੇਸ਼ੀ ਅਗਵਾਈ ਅਤੇ ਭਾਰਤ ਵਿੱਚ ਆਧੁਨਿਕ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਲਈ ਦਿੱਤਾ ਗਿਆ ਹੈ। ਉਹਨਾਂ ਨੇ ਹਮੇਸ਼ਾ ਅਕਾਦਮਿਕ ਉੱਤਮਤਾ, ਤਕਨੀਕੀ ਸੁਮੇਲ ਅਤੇ ਮੁੱਲ-ਅਧਾਰਿਤ ਸਿੱਖਿਆ 'ਤੇ ਜ਼ੋਰ ਦਿੱਤਾ ਹੈ। ਉਹਨਾਂ ਦੀ ਅਗਵਾਈ ਹੇਠ ਸੀ ਜੀ ਸੀ ਯੂਨੀਵਰਸਿਟੀ ਅੱਜ ਦੇ ਤੇਜ਼ੀ ਨਾਲ ਬਦਲਦੇ ਵਿਸ਼ਵ ਪੱਧਰ 'ਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲਾ ਇੱਕ ਪ੍ਰਮੁੱਖ ਕੇਂਦਰ ਬਣ ਕੇ ਉਭਰੀ ਹੈ।

ਇਸ ਮੌਕੇ ਸਮਾਗਮ ਦੌਰਾਨ ਅਰਸ਼ ਧਾਲੀਵਾਲ ਦੀ ਸ਼ਖ਼ਸੀਅਤ ਨੂੰ ਸਾਂਝਾ ਕਰਦੇ ਹੋਏ ਦੱਸਿਆਂ ਗਿਆਕਿ   ਅਰਸ਼ ਧਾਲੀਵਾਲ ਦੀ ਸੋਚ ਅਜੋਕੀ ਪੀੜ੍ਹੀ (Gen Z) ਦੀਆਂ ਲੋੜਾਂ ਨੂੰ ਬਾਖੂਬੀ ਸਮਝਦੀ ਹੈ। ਉਹਨਾਂ ਨੇ ਰਵਾਇਤੀ ਪੜ੍ਹਾਈ ਦੀ ਥਾਂ 'ਤੇ ਪ੍ਰੈਕਟੀਕਲ ਸਿੱਖਿਆ, ਉੱਦਮਤਾ ਅਤੇ ਗਲੋਬਲ ਐਕਸਪੋਜ਼ਰ ਨੂੰ ਉਤਸ਼ਾਹਿਤ ਕੀਤਾ ਹੈ। ਉਹਨਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ ਨੌਕਰੀ ਲੱਭਣ ਵਾਲੇ ਹੀ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। 

ਇਸ ਤਰਾਂ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਸੂਬਿਆਂ ਤੇ ਅਲੱਗ ਅਲੱਗ ਦੇਸ਼ਾਂ ਦੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਅਰਸ਼ ਧਾਲੀਵਾਲ ਇਕ ਚਾਨਣ ਮੁਨਾਰੇ ਵਜੋਂ ਉੱਭਰੇ ਹਨ । ਇੱਥੇ ਇਹ ਵੀ ਵਰਨਣਯੋਗ ਹੈ ਕਿ  ਨੌਜਵਾਨ ਐੱਮ ਡੀ ਅਰਸ਼ ਧਾਲੀਵਾਲ ਨੇ ਉੱਚ ਸਿੱਖਿਆ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡੇਟਾ ਸਾਇੰਸ ਵਰਗੀਆਂ ਨਵੀਂਆਂ ਤਕਨੀਕਾਂ ਨੂੰ ਅਪਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। 

ਉਹਨਾਂ ਦਾ ਮੰਨਣਾ ਹੈ ਕਿ ਤਕਨੀਕੀ ਤਰੱਕੀ ਸਮਾਜਿਕ ਜ਼ਿੰਮੇਵਾਰੀ ਦੇ ਨਾਲ ਹੋਣੀ ਚਾਹੀਦੀ ਹੈ। ਇਹ ਐਵਾਰਡ ਸਿਰਫ਼ ਇੱਕ ਵਿਅਕਤੀ ਦਾ ਸਨਮਾਨ ਨਹੀਂ ਹੈ, ਸਗੋਂ ਸਿੱਖਿਆ ਦੇ ਖੇਤਰ ਵਿੱਚ ਆਈ ਇੱਕ ਨਵੀਂ ਕ੍ਰਾਂਤੀ ਦਾ ਪ੍ਰਤੀਕ ਹੈ। ਫਾਦਰ ਆਫ਼ ਐਜੂਕੇਸ਼ਨ ਦੇ ਕੌਮਾਂਤਰੀ ਐਵਾਰਡ ਨਾਲ ਸਨਮਾਨੇ ਜਾ ਚੁੱਕੇ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ  ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਅਰਸ਼ ਧਾਲੀਵਾਲ ਦੀ ਅਗਵਾਈ ਵਿਚ  ਸੀ ਜੀ ਸੀ ਯੂਨੀਵਰਸਿਟੀ ਨੇ  ਉਦਯੋਗ-ਅਕਾਦਮਿਕ ਭਾਈਚਾਰਕ ਸਾਂਝ, ਲਾਗੂ ਖੋਜ, ਸਟਾਰਟਅੱਪ ਸੰਸਕ੍ਰਿਤੀ ਅਤੇ ਯੁਵਾ ਸਸ਼ਕਤੀਕਰਨ ਵਿੱਚ ਉਨ੍ਹਾਂ ਦਾ ਯੋਗਦਾਨ ਖੇਤਰੀ ਵਿਕਾਸ ਲਈ ਮੀਲ ਪੱਥਰ ਸਾਬਤ ਹੋ ਰਿਹਾ ਹੈ। 

ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ  ਕਿ ‘ਸਰਕਾਰ-ਏ-ਖਾਲਸਾ ਐਵਾਰਡ’ ਸਿਰਫ਼ ਇੱਕ ਵਿਅਕਤੀਗਤ ਸਨਮਾਨ ਨਹੀਂ, ਸਗੋਂ ਪ੍ਰਗਤੀਸ਼ੀਲ ਸਿੱਖਿਆ ਦੀ ਉਸ ਲਹਿਰ ਦੀ ਪਛਾਣ ਹੈ ਜੋ ਪਰੰਪਰਾ ਨੂੰ ਬਦਲਾਅ ਨਾਲ ਅਤੇ ਗਿਆਨ ਨੂੰ ਰਾਸ਼ਟਰ-ਨਿਰਮਾਣ ਨਾਲ ਜੋੜਦੀ ਹੈ। ਇਹ ਉਸ ਨੇਤਾ ਦਾ ਸਨਮਾਨ ਹੈ ਜੋ ਕਲਾਸਰੂਮਾਂ ਨੂੰ ਨਵੀਨਤਾ ਦੀਆਂ ਲੈਬੋਰਟਰੀਆਂ, ਕੈਂਪਸਾਂ ਨੂੰ ਇਨਕਿਊਬੇਸ਼ਨ ਹੱਬ ਅਤੇ ਵਿਦਿਆਰਥੀਆਂ ਨੂੰ ਭਾਰਤ ਦੇ ਡਿਜ਼ੀਟਲ ਭਵਿੱਖ ਦੇ ਨਿਰਮਾਤਾ ਵਜੋਂ ਦੇਖਦਾ ਹੈ। ਇਸ ਮੌਕੇ ਤੇ ਸੀ ਜੀ ਸੀ ਯੂਨੀਵਰਸਿਟੀ ਦੇ ਸਮੁੱਚੇ ਸਟਾਫ਼ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , CGC University Mohali , Sant Balbir Singh Seechewal , Arsh Dhaliwal , Jathedar Giani Kuldeep Singh Garhgaj , Sant Baba Gurjeet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD