Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

10000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 21 Jan 2026

Last updated on: Jan 22, 2026, 15:30 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ। ਇਸ ਸਬੰਧ ਵਿੱਚ ਦੋਸ਼ੀ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20000  ਰੁਪਏ  ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਅਤੇ ਬਾਕੀ ਰਹਿੰਦੀ ਰਕਮ ਦੀ ਮੰਗ ਕਰਦਾ ਰਿਹਾ। 

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਮੁਲਜ਼ਮ ਹੌਲਦਾਰ ਦੀ ਗੱਲਬਾਤ  ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD