Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਸਪੈਸ਼ਲ ਡੀਜੀਪੀ ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਦੇ ਰੀਜਨਲ ਅਫ਼ਸਰ ਰਾਕੇਸ਼ ਕੁਮਾਰ ਨੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ ਅਤੇ ਸੰਯੁਕਤ ਇਨਫੋਰਸਮੈਂਟ ਪ੍ਰਣਾਲੀ ਦੀ ਕੀਤੀ ਸਮੀਖਿਆ

AS Rai, Special Director General of Police, Special DGP Traffic and Road Safety Punjab, Police, Punjab Police, Punjab Admin

Web Admin

Web Admin

5 Dariya News

ਚੰਡੀਗੜ੍ਹ , 21 Jan 2026

Last updated on: Jan 22, 2026, 15:40 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ  ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਰੋਡ ਸੇਫਟੀ ਪੰਜਾਬ, ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਚੰਡੀਗੜ੍ਹ ਦੇ ਰੀਜਨਲ ਅਫਸਰ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੌਜੂਦਾ ਅਤੇ ਆਉਣ ਵਾਲੇ ਹਾਈਵੇਅ ਕੋਰੀਡੋਰਾਂ, ਜਿਸ ਵਿੱਚ ਨਵਾਂ ਚਾਲੂ ਕੀਤਾ ਗਿਆ ਕੁਰਾਲੀ-ਖਰੜ-ਮੋਹਾਲੀ ਬਾਈਪਾਸ ਵੀ ਸ਼ਾਮਲ ਹੈ, ’ਤੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ (ਏ.ਟੀ.ਐਮ.ਐਸ.) ਦੀ ਪ੍ਰਭਾਵੀ ਵਰਤੋਂ ’ਤੇ  ਵਿਚਾਰ ਚਰਚਾ ਕੀਤੀ ਗਈ ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਦੱਸਿਆ ਕਿ ਦੋਵਾਂ ਏਜੰਸੀਆਂ ਨੇ ਅਸਲ-ਸਮੇਂ ਦੀ ਨਿਗਰਾਨੀ, ਆਟੋਮੈਟਿਕ ਵਾਇਓਲੇਸ਼ਨ ਡਿਟੈਕਸ਼ਨ  ਅਤੇ ਦੁਰਘਟਨਾ ਵਾਲੀ ਥਾਂ ’ਤੇ ਫੌਰੀ ਪ੍ਰਤੀਕਿਰਿਆ ਲਈ ਏ.ਟੀ.ਐਮ.ਐਸ. ਡੇਟਾ ਨਾਲ ਇਨਫੋਰਸਮੈਂਟ ਪ੍ਰੋਟੋਕੋਲ ਨੂੰ ਏਕੀਕ੍ਰਿਤ ਕਰਨ ’ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਏਜੰਸੀਆਂ ਨੇ ਰੋਡ ਸਾਈਡ ਵਿਜ਼ੀਬਿਲਟੀ ਅਤੇ ਜਨਤਕ ਸਹਾਇਤਾ ਨੂੰ ਵਧਾਉਣ ਲਈ ਮੁੱਖ ਟੋਲ ਪਲਾਜ਼ਾ ਅਤੇ ਬਿਨਾਂ ਟੋਲ ਵਾਲੀਆਂ ਥਾਵਾਂ ’ਤੇ ਟ੍ਰੈਫਿਕ ਸਹਾਇਤਾ ਪੋਸਟਾਂ ਨੂੰ ਅਪਗ੍ਰੇਡ ਕਰਨ ’ਤੇ ਸਹਿਮਤੀ ਪ੍ਰਗਟਾਈ । 

ਉਨ੍ਹਾਂ ਇਹ ਵੀ  ਕਿਹਾ ਕਿ ਐਸ.ਐਸ.ਐਫ. ਯੂਨਿਟਾਂ ਅਤੇ ਐਨ.ਐਚ.ਏ.ਆਈ. ਟੀਮਾਂ ਵਿਚਕਾਰ  ਨਿਰਵਿਘਨ ਸੰਚਾਲਨ ਸੰਪਰਕ, ਮੁੱਖ ਕੋਰੀਡੋਰਾਂ ਵਿੱਚ ਫੌਰੀ ਤੇ ਸਰਗਰਮ ਸਹਾਇਤਾ ਨੂੰ ਯਕੀਨੀ ਬਣਾਏਗਾ। ਮੀਟਿੰਗ ਵਿੱਚ, ਦੁਰਘਟਨਾਵਾਂ ਸਮੇਂ ਸੁਚੱਜੇ ਢੰਗ ਨਾਲ ਨਜਿੱਠਣ ਲਈ ਐਂਬੂਲੈਂਸ ਸੇਵਾਵਾਂ, ਰਿਕਵਰੀ ਵੈਨਾਂ ਅਤੇ ਹਾਈਵੇਅ ਪੈਟਰੋÇਲੰਗ ਤੈਨਾਤੀ ਵਾਸਤੇ ਐਮਰਜੈਂਸੀ ਹੈਲਪਲਾਈਨਾਂ 1033 ਅਤੇ 112 ਦੇ ਏਕੀਕਰਨ ਬਾਰੇ ਵੀ ਸਮੀਖਿਆ ਕੀਤੀ ਗਈ ਤਾਂ ਜੋ ਸਰੋਤਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ।

ਇਸ ਦੌਰਾਨ ਚੰਡੀਗੜ੍ਹ ਅਤੇ ਰਾਜਪੁਰਾ ਰੋਡ ਤੇ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਵਿਚਾਰਿਆ ਗਿਆ ਅਤੇ  ਇਸ ਤੇ ਐਨ.ਐਚ.ਏ.ਆਈ. ਵੱਲੋਂ 2-3 ਮਹੀਨਿਆਂ ਦੇ ਅੰਦਰ ਲੋੜੀਂਦੇ ਸੁਧਾਰ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ  ਇਹ ਸਹਿਮਤੀ ਵੀ ਬਣੀ  ਕਿ ਬਲੈਕ ਸਪਾਟਾਂ ਦੀ ਨਿਯਮਿਤ ਪਛਾਣ ਅਤੇ ਮੁਲਾਂਕਣ ਸਾਂਝੇ ਤੌਰ ’ਤੇ ਕੀਤਾ ਜਾਵੇਗਾ ਅਤੇ ਜਿਸਦੇ ਡਾਟਾ ਵਿਸ਼ਲੇਸ਼ਣ ਲਈ ਪੀ.ਆਰ.ਐਸ.ਟੀ.ਆਰ.ਸੀ , ਜੋ ਪੰਜਾਬ ਪੁਲਿਸ ਦਾ ਖੋਜ ਵਿੰਗ ਹੈ , ਵੱਲੋਂ ਸਹਾਇਤਾ ਕੀਤੀ ਜਾਵੇਗੀ।

ਵਿਸ਼ੇਸ਼ ਡੀਜੀਪੀ ਏ.ਐਸ. ਰਾਏ ਨੇ ਐਨ.ਐਚ.ਏ.ਆਈ. ਨੂੰ ਪੂਰਨ ਭਰੋਸਾ ਦਿੰਦਿਆਂ ਕਿਹਾ, ‘‘ਆਪਾਂ ਇਕੱਠੇ ਕੰਮ ਕਰਾਂਗੇ ਤਾਂ ਜੋ ਰਾਜ ਵਿੱਚ ਸੜਕੀ ਆਵਾਜਾਈ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਸੁਰੱਖਿਆ ਅਤੇ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।’’  ਰੀਜਨਲ ਅਫ਼ਸਰ ਚੰਡੀਗੜ੍ਹ , ਰਾਕੇਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ, ‘‘ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੇ ਸੁਚੱਜੇ ਲਾਗੂਕਰਨ ਨਾਲ ਇੰਜੀਨੀਅਰਿੰਗ ਵਧੇਰੇ ਪ੍ਰਭਾਵਸ਼ਾਲੀ ਹੋਵੇਗੀ। 

ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਅਸੀਂ ਹਰ ਕੀਮਤੀ ਜਾਨ ਨੂੰ ਬਚਾਉਣ ਲਈ ਆਵਾਜਾਈ ਨੂੰ ਹੋਰ ਬਿਹਤਰ ਤੇ ਸੁਚਾਰੂ ਬਣਾਉਣ ਲਈ ਸਾਂਝੇ ਤੌਰ ’ਤੇ ਕੰਮ ਕਰ ਰਹੇ ਹਾਂ।’’ ਇਸ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਪੰਜਾਬ ਸਰਕਾਰ ਦੇ ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ,ਪ੍ਰੋਜੈਕਟ ਡਾਇਰੈਕਟਰ ਪੀਆਈਯੂ-ਚੰਡੀਗੜ੍ਹ ਆਸ਼ਿਮ ਬਾਂਸਲ ਅਤੇ ਡੀਐਸਪੀ ਟ੍ਰੈਫਿਕ ਅਤੇ ਸੜਕ ਸੁਰੱਖਿਆ ਗਣੇਸ਼ ਕੁਮਾਰ ਸ਼ਾਮਲ ਸਨ।

 

Tags: AS Rai , Special Director General of Police , Special DGP Traffic and Road Safety Punjab , Police , Punjab Police , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD