Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕੰਮਾਂ ਸਬੰਧੀ ਗੁਰਜੀਤ ਸਿੰਘ ਔਜਲਾ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਸ਼ਹਿਰ ਦੀ ਸਾਫ਼ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਕਰਨ ਲਈ ਦਿੱਤੇ ਨਿਰਦੇਸ਼

Gurjeet Singh Aujla, Gurjit Singh Aujla, Punjab, Congress, Amritsar, Punjab Congress, Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 21 Jan 2026

Last updated on: Jan 22, 2026, 17:47 IST

ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ  ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਸ਼ਹਿਰ ਵਿੱਚ ਸਾਫ਼ ਸਫ਼ਾਈ ਦੀ ਵਿਵਸਥਾ ਨੂੰ ਹੋਰ ਬਿਹਤਰ ਕੀਤਾ ਜਾਵੇ। ਉਨਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂ ਅੰਮ੍ਰਿਤਸਰ ਆਉਂਦੇ ਹਨ ਅਤੇ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਸ਼ਹਿਰ ਦੀ ਸਾਫ ਸਫ਼ਾਈ ਵਿਵਸਥਾ ਚੰਗੀ ਹੋਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। 

ਮੀਟਿੰਗ ਦੌਰਾਨ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ ਨੇ ਧਿਆਨ ਵਿੱਚ ਲਿਆਂਦਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੀ ਸਾਫ਼ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਇਆ ਗਿਆ ਹੈ ਅਤੇ ਘਰਾਂ ਵਿਚੋਂ ਡੋਰ ਟੂ ਡੋਰ ਕੂੜੇ ਦੀ ਕਲੈਕਸ਼ਨ ਕੀਤੀ ਜਾ ਰਹੀ ਹੈ ਅਤੇ ਡੰਪ ਵਾਲੇ ਸਥਾਨ ਤੇ ਬਾਇਓਰੈਮਡੀਏਸ਼ਨ ਵਿੱਚ ਤੇਜੀ ਲਿਆਂਦੀ ਗਈ ਹੈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ: ਔਜਲਾ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿਚ ਬਣਦੇ ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੀ ਪ੍ਰਕ੍ਰਿਆ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਜਿਨਾਂ ਦੇ ਮਕਾਨ ਹੜ੍ਹਾਂ ਦੌਰਾਨ ਢਹਿ ਗਏ ਹਨ। ਉਨਾਂ ਨੂੰ ਵੱਧ ਤੋਂ ਵੱਧ ਆਰਥਿਕ ਮਦਦ ਪ੍ਰਦਾਨ ਕੀਤੀ ਜਾਵੇ।

ਸ: ਔਜਲਾ ਨੇ ਅਧਿਕਾਰੀਆਂ ਨੂੰ ਕਿਹਾ ਵੱਖ-ਵੱਖ ਵਿਭਾਗਾਂ ਵਿੱਚ ਆਪਸੀ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਸਕੇ। ਉਨਾਂ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਮੈਰਿਜ ਪੈਲੇਸਾਂ ਵਾਲੇ ਦੇਰ ਰਾਤ ਤੱਕ ਡੀ.ਜੇ. ਸਿਸਟਮ ਚਲਾਉਂਦੇ ਹਨ, ਜਿਸ ਨਾਲ ਲੋਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਹੈ। 

ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਡੀ.ਜੇ. ਦੀ ਆਵਾਜ਼ ਨਿਯਮਾਂ ਅਨੁਸਾਰ ਰੱਖੀ ਜਾਵੇ ਅਤੇ ਡੀ.ਜੇ ਵਜਾਉਣ ਦਾ ਸਮਾਂ ਜੋ ਨਿਰਧਾਰਿਤ ਕੀਤਾ ਗਿਆ ਹੈ ਉਸ ਤੋਂ ਬਾਅਦ ਨਾ ਚੱਲੇ। ਉਨਾਂ ਐਕਸੀਐਨ ਪੀਡਬਲਯੂਡੀ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ  ਕਿਹਾ ਕਿ ਸੜ੍ਹਕਾਂ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਹੜ੍ਹਾਂ ਦੌਰਾਨ ਜਿਨਾਂ ਸੜ੍ਹਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ, ਉਨਾਂ ਦੀ ਰਿਪੇਅਰ ਜਲਦ ਤੋਂ ਜਲਦ ਕੀਤੀ ਜਾਵੇ। 

ਸ: ਔਜਲਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜ੍ਹਕਾਂ ਦੇ ਨਾਜਾਇਜ ਕਬਜ਼ੇ ਤੁਰੰਤ ਹਟਾਏ ਜਾਣ ਅਤੇ ਕਬਜ਼ੇ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ,ਆਜੀਵਕਾ ਮਿਸ਼ਨ, ਪ੍ਰਧਾਨ ਕੌਸ਼ਲ ਵਿਕਾਸ ਯੋਜਨਾ, ਸਾਇਲ ਹੈਲਥ ਕਾਰਡ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜਾਓ ਅਤੇ ਹੋਰ ਵੱਖ ਵੱਖ ਚੱਲ ਰਹੀਆਂ ਸਕੀਮਾਂ ਦਾ ਜਾਇਜਾ ਵੀ ਲਿਆ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ ਨੇ ਮਾਨਯੋਗ ਚੇਅਰਮੈਨ ਸ: ਔਜਲਾ ਦੇ ਧਿਆਨ ਵਿੱਚ ਲਿਆਂਦਾ ਕਿ ਵੱਖ-ਵੱਖ ਵਿਭਾਗਾਂ ਦੇ ਵਿੱਚ ਆਪਸੀ ਤਾਲਮੇਲ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ ਅਤੇ ਵਿਭਾਗਾਂ ਦੀਆਂ ਮੀਟਿੰਗਾਂ ਦੌਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ਕਿ ਜਿਨਾਂ ਵਿਭਾਗਾਂ ਦੇ ਆਪਸੀ ਤਾਲਮੇਲ ਵਿੱਚ ਕੋਈ ਕਮੀ ਹੈ ਉਸ ਨੂੰ ਦੂਰ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਵੱਖ ਵੱਖ ਵਿਭਾਗਾਂ ਦੇ ਚੱਕਰ ਨਾ ਮਾਰਨੇ ਪੈਣ।

ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਜੀਤ ਕੌਰ, ਐਸ ਡੀ ਐਮ ਅਜਨਾਲਾ ਸ਼੍ਰੀ ਰਵਿੰਦਰ ਸਿੰਘ, ਐਸ.ਡੀ.ਐਮ. ਲਪੋਕੇ ਸ: ਖੁਸ਼ਪ੍ਰੀਤ ਸਿੰਘ, ਮੁੱਖ ਪ੍ਰਸ਼ਾਸ਼ਕ ਪੁੱਡਾ ਸ੍ਰੀਮਤ ਇਨਾਇਤ ਗੁਪਤਾ, ਡੀ.ਸੀ.ਪੀ. ਸਿਟੀ ਸ: ਜਗਜੀਤ ਸਿੰਘ ਵਾਲੀਆ, ਐਕਸੀਐਲ ਪੀਡਬਲਯੂਡੀ ਸ: ਦਿਲਬਾਗ ਸਿੰਘ ਅਤੇ ਕੁਸ਼ਲਦੀਪ ਸਿੰਘ ਰੰਧਾਵਾ, ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਸ਼ਰਮਾ,  ਸਿਹਤ ਅਫ਼ਸਰ ਨਗਰ ਨਿਗਮ ਡਾ. ਰਮਾ, ਡਾ. ਕਿਰਨ ਕੁਮਾਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress , Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD