ਆਮ ਆਦਮੀ ਪਾਰਟੀ ਦੇ ਅਟਾਰੀ ਹਲਕੇ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਪਿੰਡ ਰਾਮਪੁਰਾ ਆਬਾਦੀ ਅਤੇ ਖਾਪੜ ਖੇੜੀ ਵਿਖੇ ਦੋ ਨਵੇਂ ਬਣੇ ਆਂਗਣਵਾੜੀ ਸੈਂਟਰਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਦੋਵਾਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪ੍ਰਤੀ ਸੈਂਟਰ ਲਗਭਗ 9.5 ਲੱਖ ਰੁਪਏ ਦੀ ਲਾਗਤ ਆਈ ਹੈ ਅਤੇ ਕੁੱਲ 19 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰ ਬੱਚਿਆਂ ਦੇ ਪੋਸ਼ਣ, ਸਿਹਤ ਅਤੇ ਪ੍ਰਾਰੰਭਿਕ ਸਿੱਖਿਆ ਦੀ ਮਜ਼ਬੂਤ ਬੁਨਿਆਦ ਤਿਆਰ ਕਰਦੇ ਹਨ।
ਵਿਧਾਇਕ ਰਮਦਾਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਵਚਨਬੱਧ ਹੈ ਅਤੇ ਸਿੱਖਿਆ ਤੇ ਸਿਹਤ ਵਰਗੇ ਮੁੱਢਲੇ ਖੇਤਰਾਂ ਨੂੰ ਪਹਿਲ ਦੇ ਆਧਾਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਨਵੇਂ ਆਂਗਣਵਾੜੀ ਸੈਂਟਰਾਂ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ, ਖ਼ਾਸ ਕਰਕੇ ਛੋਟੇ ਬੱਚਿਆਂ ਅਤੇ ਮਹਿਲਾਵਾਂ ਨੂੰ ਵੱਡਾ ਲਾਭ ਮਿਲੇਗਾ।
ਇਸ ਮੌਕੇ ਬੀਡੀਪੀਓ ਬਲਾਕ ਵੇਰਕਾ ਬਿਕਰਮਜੀਤ ਸਿੰਘ, ਸੀਡੀਪੀਓ ਬਲਾਕ ਵੇਰਕਾ ਗਗਨਦੀਪ ਸਿੰਘ , ਬਲਾਕ ਪ੍ਰਧਾਨ ਸਤਨਾਮ ਸਿੰਘ, ਸਰਪੰਚ ਜਸਬੀਰ ਸਿੰਘ, ਲਖਬੀਰ ਸਿੰਘ (ਖਾਪੜ ਖੇੜੀ), ਧਰਮਬੀਰ ਸਿੰਘ (ਲੋਹਾਰਕਾ), ਬਲਬੀਰ ਸਿੰਘ (ਰਾਮ ਨਗਰ ਕਲੌਨੀ), ਮੇਜਰ ਸਿੰਘ, ਮਨੋਹਰ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ , ਹੋਰ ਸਬੰਧਤ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।