Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਵਿਸ਼ੇਸ਼ ਧੰਨਵਾਦ

ਕਿਹਾ! ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਤੱਕ ਕੈਸ਼ਲੈਸ ਇਲਾਜ ਲੋਕਾਂ ਲਈ ਵਰਦਾਨ ਸਿੱਧ ਹੋਵੇਗਾ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 22 Jan 2026

Last updated on: Jan 23, 2026, 11:45 IST

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਹੁਣ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ, ਜੋ ਲੋਕਾਂ ਲਈ ਵਰਦਾਨ ਸਿੱਧ ਹੋਵੇਗੀ। ਜ਼ਿਕਰਯੋਗ ਹੈ ਕਿ ਮੋਹਾਲੀ ਵਿਖੇ ਵਰਚੂਅਲੀ ਤੌਰ 'ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਲੋਕ ਪੱਖੀ ਸਕੀਮ ਦਾ ਰਸਮੀ ਆਗਾਜ ਕੀਤਾ ਗਿਆ। 

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਆਪਣੇ ਦਫਤਰ ਵਿੱਚ ਸਕਰੀਨ ਲਗਾਕੇ ਹਲਕਾ ਸਾਹਨੇਵਾਲ ਦੇ ਵਸਨੀਕਾਂ ਨਾਲ ਪ੍ਰੋਗਰਾਮ ਦਾ ਹਿੱਸਾ ਬਣੇ। ਉਨ੍ਹਾਂ ਪੰਜਾਬ ਦੇ ਸਮੂਹ ਵਸਨੀਕਾਂ ਨੂੰ ਮੁਬਾਰਕਾਂ ਦਿੰਦਿਆਂ ਹੈ ਕਿਹਾ ਕਿ ਜਦੋਂ ਦੇਸ਼ ਦੇ ਲੀਡਰਾਂ ਦੀ ਨੀਅਤ ਸਾਫ ਹੋਵੇ ਤਾਂ ਕੋਈ ਵੀ ਕੰਮ ਅਧੂਰਾ ਨਹੀਂ ਰਹਿ ਸਕਦਾ। 

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਲੋਕਾਂ ਦੀ ਸਿਹਤ ਵਾਰੇ ਵੱਡੇ-ਵੱਡੇ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਹੋਵੇ। ਹੁਣ ਹਰ ਪੰਜਾਬੀ ਆਪਣਾ ਸਿਹਤ ਬੀਮਾ ਕਾਰਡ ਦਿਖਾ ਕੇ ਮੁਫ਼ਤ ਇਲਾਜ ਦੀ ਸਹੂਲਤ ਲੈ ਸਕਦਾ ਹੈ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ ,ਜਿਸ ਦਾ ਸਾਰੇ ਵਰਗਾਂ ਨੂੰ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਹੁਣ ਤੱਕ ਹੋਰਨਾਂ ਸਰਕਾਰਾਂ ਨੇ ਜੋ ਸੋਚਿਆ ਵੀ ਨਹੀਂ ਸੀ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਕਰ ਦਿਖਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਭਾਰਤ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ ਅਤੇ ਇਸ ਯੋਜਨਾ ਦੇ ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀਆਂ ਕੈਸ਼ਲੈੱਸ (ਨਕਦ ਰਹਿਤ) ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। 

ਸੂਬੇ ਵਿੱਚ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 9,000 ਕੈਂਪ ਲਗਾ ਕੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾਣਗੇ। ਸਿਹਤ ਵਿਭਾਗ ਨੇ ਅਗਲੇ 2-3 ਮਹੀਨਿਆਂ ਦੇ ਅੰਦਰ ਸਾਰੇ ਪਰਿਵਾਰਾਂ ਦੇ ਕਾਰਡ ਬਣਾਉਣ ਦਾ ਟੀਚਾ ਮਿੱਥਿਆ ਹੈ। ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਿੱਚ ਵੀ ਇਲਾਜ ਦੀ ਸਹੂਲਤ ਹੋਵੇਗੀ ਜਿਸ ਵਿੱਚ ਕ੍ਰਿਟੀਕਲ ਕੇਅਰ, ਕੀਮੋਥੈਰੇਪੀ, ਡਿਲੀਵਰੀ ਅਤੇ ਹਰ ਤਰ੍ਹਾਂ ਦੀਆਂ ਐਡਵਾਂਸ ਸਰਜਰੀਆਂ ਸ਼ਾਮਲ ਹਨ। 

ਟੈਸਟ, ਦਵਾਈਆਂ ਅਤੇ ਸਰਜਰੀ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਇਸ ਯੋਜਨਾ ਬਾਰੇ ਹਰ ਪਰਿਵਾਰ ਤੱਕ ਵਿਆਪਕ ਤੌਰ 'ਤੇ ਜਾਣਕਾਰੀ ਪਹੁੰਚਾਈ ਜਾਵੇ ਤਾਂ ਜੋ ਹਰ ਯੋਗ ਨਾਗਰਿਕ ਇਸਦਾ ਪੂਰਾ ਲਾਭ ਲੈ ਸਕੇ। 

ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ, ਮਜ਼ਦੂਰ ਵਰਗ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗੀ, ਕਿਉਂਕਿ ਮਹਿੰਗੇ ਇਲਾਜ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਵਧਦੇ ਡਾਕਟਰੀ ਖਰਚੇ ਆਮ ਆਦਮੀ ਨੂੰ ਪਰੇਸ਼ਾਨ ਕਰ ਰਹੇ ਸਨ, ਪਰ ਹੁਣ ਇਸ ਯੋਜਨਾ ਰਾਹੀਂ ਲੋਕ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਣਗੇ। 

ਇਹ ਫੈਸਲਾ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਦਰਵਾਜ਼ਿਆਂ ਤੱਕ ਪਹੁੰਚਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜ ਇਹ ਸਿੱਧ ਕਰਦੇ ਹਨ ਕਿ ਆਮ ਆਦਮੀ ਪਾਰਟੀ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਹਰ ਖੇਤਰ ਵਿੱਚ ਜ਼ਮੀਨੀ ਕੰਮ ਕਰਕੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਸੂਬੇ ਦੇ ਹਰ ਪਰਿਵਾਰ ਨੂੰ ਡਾਕਟਰੀ ਦੇਖਭਾਲ ਦੇ ਮਾਮਲੇ ਵਿੱਚ ਵਿਸ਼ਵਾਸ, ਸੁਰੱਖਿਆ ਅਤੇ ਵਿੱਤੀ ਆਜ਼ਾਦੀ ਪ੍ਰਦਾਨ ਕਰੇਗੀ।

ਆਨਲਾਈਨ ਪ੍ਰੋਗਰਾਮ ਦੌਰਾਨ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ, ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ, ਬਲਾਕ ਪ੍ਰਧਾਨ ਕੁਲਦੀਪ ਐਰੀ, ਪ੍ਰਧਾਨ ਗੁਰਦੀਪ ਸਿੰਘ ਕੌਲ, ਸਤਵਿੰਦਰ ਸਿੰਘ ਹੈਪੀ, ਅਜਮੇਰ ਸਿੰਘ ਧਾਲੀਵਾਲ, ਨਰੇਸ਼ ਗੋਇਲ, ਰਛਪਾਲ ਸਿੰਘ (ਪੀਏ ਕੈਬਨਿਟ ਮੰਤਰੀ ਮੁੰਡੀਆਂ), ਇਕਬਾਲ ਸਿੰਘ ਜੰਡਿਆਲੀ (ਪੀਏ ਕੈਬਨਿਟ ਮੰਤਰੀ ਮੁੰਡੀਆਂ), ਪ੍ਰਧਾਨ ਲਾਲੀ ਹਰਾ, ਕਰਮਜੀਤ ਸਿੰਘ ਖਾਂਸੀ, ਹਰਪ੍ਰੀਤ ਕੌਰ ਗਰੇਵਾਲ, ਕੌਂਸਲਰ ਜਸਪਾਲ ਸਿੰਘ, ਜਸਪ੍ਰੀਤ ਸਿੰਘ ਪੰਧੇਰ, ਦਲਜੀਤ ਸਿੰਘ ਚੌਹਾਨ, ਅਮਰਦੀਪ ਸਿੰਘ ਗਿੱਲ, ਦਰਸ਼ਨ ਸਿੰਘ ਮਾਹਲਾ, ਸੁਰਜੀਤ ਸਿੰਘ,ਜਸਵੰਤ ਸਿੰਘ, ਗੁਰਮੀਤ ਸਿੰਘ ਪੱਪੂ ਤਲਵਾੜਾ, ਗੁਰਪ੍ਰੀਤ ਸਿੰਘ ਉੱਪਲ, ਦਲਜੀਤ ਕੌਰ, ਓਮਪ੍ਰਕਾਸ਼ ਗੋਇਲ, ਕੁਲਦੀਪ ਸਿੰਘ ਸੀੜਾ, ਰੁਪਿੰਦਰ ਕੌਰ, ਪਲਵਿੰਦਰ ਸਿੰਘ ਗਰੇਵਾਲ,ਦੇਬੀ ਮਾਨਗੜ੍ਹ,ਗਗਨ ਜੰਡਿਆਲੀ ਅਤੇ ਵੱਡੀ   ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD