Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, SBS Nagar Police, SBS Nagar, Nawanshahr

Web Admin

Web Admin

5 Dariya News

ਐਸ.ਬੀ.ਐਸ. ਨਗਰ , 22 Jan 2026

Last updated on: Jan 23, 2026, 12:14 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 110000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ  ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਤਜਿੰਦਰਪਾਲ ਸਿੰਘ ਵਣ ਗਾਰਡ ਅਤੇ ਸ਼ਮਸ਼ੇਰ ਸਿੰਘ, ਦਿਹਾੜੀ ਮਜ਼ਦੂਰ ਨਾਲ ਮਿਲ ਕੇ ਸ਼ਿਕਾਇਤਕਰਤਾ ਮੁਹੰਮਦ ਸਲੀਮ, ਜੋ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਸੀ, ਦੀਆਂ ਤਿੰਨ ਗੱਡੀਆਂ (ਟਿੱਪਰ, ਜੇ.ਸੀ.ਬੀ. ਅਤੇ ਮੋਟਰਸਾਈਕਲ) ਜ਼ਬਤ ਕਰ ਲਈਆਂ ਅਤੇ ਉਸ ਦੀਆਂ ਗੱਡੀਆਂ ਜੰਗਲਾਤ ਵਿਭਾਗ ਦੇ ਦਫ਼ਤਰ, ਨਵਾਂਸ਼ਹਿਰ ਲੈ ਆਏ।

ਉਨ੍ਹਾਂ ਅੱਗੇ ਕਿਹਾ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਰਾਹੀਂ ਸ਼ਿਕਾਇਤਕਰਤਾ ਮੁਹੰਮਦ ਸਲੀਮ ਨੂੰ 600000 ਰੁਪਏ ਦਾ ਭਾਰੀ ਜੁਰਮਾਨਾ ਲਗਾਉਣ ਦੀ ਧਮਕੀ ਦਿੱਤੀ ਅਤੇ ਸ਼ਿਕਾਇਤਕਰਤਾ ਵਿਰੁੱਧ ਕਾਰਵਾਈ ਨਾ ਕਰਨ ਅਤੇ ਉਸ ਦੀਆਂ ਜ਼ਬਤ ਕੀਤੀਆਂ ਗੱਡੀਆਂ ਵੀ ਛੱਡਣ ਦੇ ਬਦਲੇ 150000 ਰੁਪਏ  ਰਿਸ਼ਵਤ ਮੰਗ ਕੀਤੀ। ਸ਼ਮਸ਼ੇਰ ਸਿੰਘ ਦੇ ਸਹਿਯੋਗੀ ਅਮਰਜੀਤ ਥਿੰਦ (ਚਾਹ ਵੇਚਣ ਵਾਲਾ) ਨੇ ਮੰਗੀ ਗਈ ਉਕਤ ਰਕਮ ਵਿੱਚੋਂ 70000 ਰੁਪਏ(45,000 ਰੁਪਏ ਨਕਦ ਅਤੇ 25,000 ਰੁਪਏ ਯੂਪੀਆਈ ਰਾਹੀਂ ) ਪ੍ਰਾਪਤ ਕੀਤੇ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੁਬਾਰਾ ਉਕਤ ਯੂ.ਪੀ.ਆਈ. ਖਾਤੇ ਵਿੱਚ 40,000 ਰੁਪਏ ਟ੍ਰਾਂਸਫਰ ਕੀਤੇ। ਇਸ ਤਰ੍ਹਾਂ, ਕੁੱਲ 110000 ਰੁਪਏ ਦੀ ਰਕਮ ਸ਼ਮਸ਼ੇਰ ਸਿੰਘ ਦੇ ਸਹਿਯੋਗੀ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ ਦਿੱਤੀ ਗਈ ਸੀ। ਇਸ ਤੋਂ ਬਾਅਦ, ਸ਼ਮਸ਼ੇਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਬਾਕੀ 40,000 ਰੁਪਏ ਦਾ ਭੁਗਤਾਨ ਕਰਨ ਲਈ ਕਿਹਾ, ਜੋ ਅਜੇ ਤੱਕ ਪ੍ਰਾਪਤ ਨਹੀਂ ਹੋਏ ਸਨ।

ਜਾਂਚ ਦੌਰਾਨ, ਉਕਤ ਕਰਮਚਾਰੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਜਿਸ ਨਾਲ ਵਿਜੀਲੈਂਸ ਬਿਊਰੋ ਯੂਨਿਟ ਐਸਬੀਐਸ ਨਗਰ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦਫ਼ਤਰ ਨਵਾਂਸ਼ਹਿਰ ਦੇ ਬਲਾਕ ਅਫਸਰ ਚਿਰਾਗ ਲਖੋਤਰਾ ਦੇ ਘਰ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ ਕਰਨ ਲਈ ਟੀਮਾਂ ਦਾ ਗਠਨ ਕੀਤਾ ਹੈ ਤਾਂ ਜੋ ਉਸਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾ ਸਕੇ। 

ਇਸ ਸਬੰਧ ਵਿੱਚ ਜੇਕਰ ਜੰਗਲਾਤ ਵਿਭਾਗ ਦੇ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਕੋਈ ਸਬੂਤ ਸਾਹਮਣੇ ਆਉਂਦਾ ਹੈ ਤਾਂ ਉਸ ਅਧਿਕਾਰੀ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , SBS Nagar Police , SBS Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD