Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਵਿੱਚ ਵੋਟਾਂ ਦੀ ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਅਨਿੰਦਿਤਾ ਮਿੱਤਰਾ

Anindita Mitra, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 22 Jan 2026

Last updated on: Jan 23, 2026, 12:21 IST

ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ । ਹਰ ਵੋਟ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਗਿਣਤੀ  ਯਕੀਨੀ ਬਣਾਉਣਾ ਹੀ ਭਾਰਤ ਦੇ ਚੋਣ ਲੋਕਤੰਤਰੀ ਢਾਂਚੇ ਦਾ ਆਧਾਰ ਰਿਹਾ ਹੈ। ਨਵੀਂ ਦਿੱਲੀ ਵਿੱਚ ਲੋਕਤੰਤਰ ਅਤੇ ਚੋਣ ਪ੍ਰਬੰਧਨ ’ਤੇ ਅੰਤਰਰਾਸ਼ਟਰੀ ਕਾਨਫਰੰਸ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਚੋਣ ਪ੍ਰਕਿਰਿਆ ਦੇ ਅਹਿਮ ਪੜਾਅ ਵਜੋਂ ਵੋਟ  ਗਿਣਤੀ ਦੀ ਮਹੱਤਤਾ ਬਾਰੇ ਬੋਲਦਿਆਂ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਦੀ ਵੋਟਾਂ ਦੀ ਗਿਣਤੀ ਇੱਕ ਮਜ਼ਬੂਤ ਸੰਵਿਧਾਨਕ ਫ਼ਤਵੇ ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ਼ ਇਲੈਕਸ਼ਨ ਰੂਲਜ਼, 1961 ਤਹਿਤ ਵਿਆਪਕ ਕਾਨੂੰਨੀ ਢਾਂਚੇ ਦੁਆਰਾ ਕੀਤੀ ਜਾਂਦੀ ਹੈ। 

ਇਹ ਵਿਵਸਥਾਵਾਂ ਦੇਸ਼ ਭਰ ਵਿੱਚ ਚੋਣ ਨਤੀਜਿਆਂ ਦੀ ਘੋਸ਼ਣਾ ਦੌਰਾਨ ਇਕਸਾਰਤਾ, ਨਿਰੰਤਰਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦੀਆਂ ਹਨ। ਭਾਰਤ ਦਾ ਪੇਪਰ ਬੈਲਟ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼), ਜੋ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਪ੍ਰਣਾਲੀਆਂ ਨਾਲ ਲੈਸ ਹਨ, ਵੱਲ ਤਬਦੀਲ ਹੋਣ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਵੋਟਰ ਵਿਸ਼ਵਾਸ  ਵਧਿਆ ਹੈ। 

ਵੋਟਾਂ ਦੀ ਗਿਣਤੀ ਇੱਕ ਬਹੁਤ ਹੀ ਨਿਯੰਤ੍ਰਿਤ ਮਾਹੌਲ ਵਿੱਚ ਕੀਤੀ ਜਾਂਦੀ ਹੈ ਜਿਸ ਵਿੱਚ ਗਿਣਤੀ ਕੇਂਦਰਾਂ ਦੀ ਸੁਚੱਜੀ ਯੋਜਨਾਬੰਦੀ, ਗਿਣਤੀ ਲਈ ਗਿਣੀਆਂ-ਮਿੱਥੀਆਂ ਮੇਜ਼ਾਂ ਅਤੇ ਉਮੀਦਵਾਰਾਂ ਜਾਂ ਉਨ੍ਹਾਂ ਦੇ ਅਧਿਕਾਰਤ ਗਿਣਤੀ ਏਜੰਟਾਂ ਦੀ ਲਾਜ਼ਮੀ ਮੌਜੂਦਗੀ ਯਕੀਨੀ ਬਣਾਈ ਜਾਂਦੀ ਹੈ। ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਪ੍ਰਧਾਨਗੀ ਹੇਠ ਹੋਏ ਇੱਕ ਸੈਸ਼ਨ ਦੌਰਾਨ ਬੋਲਦਿਆਂ ਉਨ੍ਹਾਂ ਦੱਸਿਆ ਕਿ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਦੀ ਸੁਰੱਖਿਆ ਬਹੁ-ਪੱਧਰੀ ਪ੍ਰਬੰਧਾਂ ਦੁਆਰਾ ਯਕੀਨੀ ਬਣਾਈ ਜਾਂਦੀ ਹੈ, ਜਿਸ ਵਿੱਚ ਸੁਰੱਖਿਅਤ ਆਵਾਜਾਈ, ਸੀਲਿੰਗ ਪ੍ਰੋਟੋਕੋਲ, ਚੌਵੀ ਘੰਟੇ ਸੀਸੀਟੀਵੀ ਨਿਗਰਾਨੀ ਅਤੇ ਸਟਰਾਂਗ ਰੂਮਾਂ ਵਿੱਚ ਕੇਂਦਰੀ ਅਤੇ ਰਾਜ ਸੁਰੱਖਿਆ ਬਲਾਂ ਦੀ ਤਾਇਨਾਤੀ ਸ਼ਾਮਲ ਹੈ। 

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਨਿਰੀਖਕ ਪੂਰੀ ਨਿਰਪੱਖਤਾ ਅਤੇ ਨਿਯਮਾਂ ਦੀ ਸਖ਼ਤੀ  ਪਾਲਣਾ ਨੂੰ ਯਕੀਨੀ ਬਣਾਉਣ ਲਈ ਸਾਰੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਦੇ ਹਨ। ‘ਹਰ ਵੋਟ ਮਾਇਨੇ ਰੱਖਦੀ ਹੈ’ ’ਤੇ ਜ਼ੋਰ ਦਿੰਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਕਿਹਾ ਕਿ ਵੋਟਾਂ ਦੀ ਆਜ਼ਾਦ ਅਤੇ ਨਿਰਪੱਖ ਗਿਣਤੀ ਚੁਣੀ ਹੋਈ ਸਰਕਾਰ ਦੀ ਸਮਾਨਤਾ, ਸਮਾਵੇਸ਼ ਅਤੇ ਜਾਇਜ਼ਤਾ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਦੀ ਹੈ। 

ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਂਦੇ ਹਨ ਕਿ ਬਜ਼ੁਰਗ ਵੋਟਰਾਂ, ਦਿਵਿਆਂਗਜਨਾ ਅਤੇ ਹਾਸ਼ੀਏ ’ਤੇ ਧੱਕੇ ਹੋਰ ਸਮੂਹਾਂ ਦਾ ਫ਼ਤਵਾ ਵੀ ਅੰਤਿਮ ਨਤੀਜੇ ਵਿੱਚ ਵਾਜਿਬ ਢੰਗ ਨਾਲ ਸ਼ਾਮਲ ਹੋਵੇ। ਜ਼ਿਕਰਯੋਗ ਹੈ ਕਿ ਗ਼ਲਤ ਜਾਣਕਾਰੀ, ਲੰਬੇ ਸਮੇਂ ਤੱਕ ਗਿਣਤੀ ਕਰਨ ਦੌਰਾਨ ਸਟਾਫ ਦੀ ਥਕਾਵਟ, ਤਕਨੀਕੀ ਦਿੱਕਤਾਂ ਅਤੇ ਮੌਸਮ ਦੀ ਖ਼ਰਾਬੀ  ਵਰਗੀਆਂ ਅਚਨਚੇਤ ਚੁਣੌਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਚੋਣ ਕਮਿਸ਼ਨ, ਗਿਣਤੀ ਪ੍ਰਕਿਰਿਆ ਦੀ ਮਜ਼ਬੂਤੀ ਨੂੰ ਬਣਾਈ ਰੱਖਣ ਲਈ ਸਿਖਲਾਈ, ਲੌਜਿਸਟਿਕਸ ਅਤੇ ਤਕਨੀਕੀ ਸੁਰੱਖਿਆ ਨੂੰ ਲਗਾਤਾਰ ਮਜ਼ਬੂਤ ਕਰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਿਰਫ਼ ਇੱਕ ਪ੍ਰਕਿਰਿਆਤਮਕ ਅਭਿਆਸ ਨਹੀਂ  ਸਗੋਂ ਇੱਕ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ ਹੈ, ਜੋ ਲੋਕਤੰਤਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ। ਚੋਣ ਕਮਿਸ਼ਨ ਹਰ ਨਾਗਰਿਕ ਨੂੰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਸ ਦੀ ਵੋਟ ਸੁਰੱਖਿਅਤ, ਮੁੱਲਵਾਨ ਹੈ ਅਤੇ ਪੂਰੀ ਇਮਾਨਦਾਰੀ  ਨਾਲ ਗਿਣੀ ਜਾਂਦੀ ਹੈ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD