Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

Gyanesh Kumar, Election Commission of India, ECI, Election Commissioner of India, Dr Sukhbir Singh Sandhu, Dr Vivek Joshi

Web Admin

Web Admin

5 Dariya News

ਨਵੀਂ ਦਿੱਲੀ , 22 Jan 2026

Last updated on: Jan 23, 2026, 12:54 IST

ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਕਾਨਫਰੰਸ (ਆਈਆਈਸੀਡੀਈਐਮ) 2026 ਵਿਖੇ ਚੋਣਾਂ ਨਾਲ ਸਬੰਧਤ ਸਾਰੀਆਂ ਜਾਣਕਾਰੀਆਂ ਅਤੇ ਸੇਵਾਵਾਂ ਲਈ ਆਪਣਾ ਵਨ-ਸਟਾਪ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਲਾਂਚ ਕੀਤਾ ਹੈ। ਇਹ ਤਿੰਨ ਰੋਜ਼ਾ ਕਾਨਫਰੰਸ 21-23 ਜਨਵਰੀ, 2026 ਤੱਕ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਜਾ ਰਹੀ ਹੈ।

ਈਸੀਆਈ-ਨੈੱਟ ਦਾ ਵਿਚਾਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀ) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੁਆਰਾ ਕੀਤਾ ਗਿਆ ਸੀ ਅਤੇ ਇਸਨੂੰ ਡਿਜ਼ਾਈਨ ਕਰਨ ਦਾ ਐਲਾਨ ਮਈ, 2025 ਵਿੱਚ ਕੀਤਾ ਗਿਆ। ਈਸੀਆਈ-ਨੈੱਟ ਦੇ ਲਾਂਚ ਮੌਕੇ ਬੋਲਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਇਸ ਪਲੇਟਫਾਰਮ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਆਰ ਕੀਤਾ ਗਿਆ ਹੈ ਅਤੇ ਇਹ 22 ਭਾਸ਼ਾਵਾਂ ਅਤੇ ਅੰਗਰੇਜ਼ੀ ਵਿੱਚ ਉਪਲਬਧ ਹੈ। 

ਉਨ੍ਹਾਂ ਨੇ ਦੁਨੀਆ ਭਰ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਨੂੰ ਆਪਣੇ ਦੇਸ਼ਾਂ ਲਈ ਕਾਨੂੰਨਾਂ ਦੀ ਪਾਲਣਾ ਤਹਿਤ ਆਪਣੀਆਂ ਸਬੰਧਤ ਭਾਸ਼ਾਵਾਂ ਵਿੱਚ ਅਜਿਹੇ ਹੀ ਡਿਜੀਟਲ ਪਲੇਟਫਾਰਮ ਵਿਕਸਿਤ ਕਰਨ ਲਈ ਭਾਰਤ ਨਾਲ ਸਹਿਯੋਗ ਕਰਨ ਦੀ ਪੇਸ਼ਕਸ਼ ਕੀਤੀ ਹੈ। ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਨੇ ਕਿਹਾ ਕਿ ਈਸੀਆਈ-ਨੈੱਟ ਚੋਣ ਪ੍ਰਬੰਧਨ ਸੰਸਥਾਵਾਂ ਪ੍ਰਤੀ ਭਰੋਸੇ ਨੂੰ ਕਾਇਮ ਕਰਨ ਲਈ ਇੱਕ ਬਹੁਤ ਵਧੀਆ ਟੂਲ ਹੈ ਕਿਉਂਕਿ ਇਹ ਵਧੇਰੇ ਪਾਰਦਰਸ਼ਤਾ ਲਿਆਉਣ ਅਤੇ ਸਮੁੱਚੇ ਕਾਰਜਾਂ ਦੀ ਨਿਗਰਾਨੀ ਦੇ ਨਾਲ-ਨਾਲ ਜਲਦ ਫੈਸਲਾ ਲੈਣ ਅਤੇ ਜਾਣਕਾਰੀ ਦੇ ਪ੍ਰਸਾਰ ਵਿੱਚ ਮਦਦ ਕਰਦਾ ਹੈ। 

ਚੋਣ ਕਮਿਸ਼ਨਰ ਡਾ. ਵਿਵੇਕ ਜੋਸ਼ੀ ਨੇ ਕਿਹਾ ਕਿ ਇਹ ਕਾਨਫਰੰਸ ਈ.ਐਮ.ਬੀਜ਼ (ਚੋਣ ਪ੍ਰਬੰਧਨ ਸੰਸਥਾਵਾਂ) ਨੂੰ ਤਕਨਾਲੋਜੀ ਅਤੇ ਡਿਜੀਟਲ ਨਵੀਨਤਾਵਾਂ ਨੂੰ ਅਪਣਾਉਣ ਸਬੰਧੀ ਵਿਸ਼ਵਵਿਆਪੀ ਅਭਿਆਸਾਂ ਤੋਂ ਸਿੱਖਣ ਦਾ ਮੌਕਾ ਪ੍ਰਦਾਨ ਕਰੇਗੀ। ਆਪਣੀ ਪੇਸ਼ਕਾਰੀ ਦੌਰਾਨ ਡਾਇਰੈਕਟਰ ਜਨਰਲ ਸੂਚਨਾ ਤਕਨਾਲੋਜੀ ਡਾ. ਸੀਮਾ ਖੰਨਾ ਨੇ ਕਿਹਾ ਕਿ ਸਾਈਬਰ ਸੁਰੱਖਿਆ ਈਸੀਆਈ-ਨੈੱਟ ਦੇ ਮੁੱਖ ਥੰਮ੍ਹਾਂ ਵਿੱਚੋਂ ਇੱਕ ਹੈ। 

ਉਨ੍ਹਾਂ ਕਿਹਾ ਕਿ ਤਕਨਾਲੋਜੀ ਹੁਣ ਮਹਿਜ਼ ਇੱਕ ਸਹਾਇਤਾ ਕਾਰਕ ਨਾ ਰਹੇ ਕੇ ਇੱਕ ਰਣਨੀਤਕ ਸਾਧਨ ਬਣ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਈਸੀਆਈ-ਨੈੱਟ ਚੋਣਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ, ਭਰੋਸੇਯੋਗਤਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਵਧਾਉਣ ਲਈ ਇੱਕ ਅਹਿਮ ਪਹਿਲਕਦਮੀ ਹੈ।

ਈਸੀਆਈ-ਨੈੱਟ ਦੁਨੀਆ ਦਾ ਸਭ ਤੋਂ ਵੱਡਾ ਚੋਣ ਸੇਵਾ ਪਲੇਟਫਾਰਮ ਹੈ ਜੋ ਭਾਰਤ ਦੇ ਚੋਣ ਕਮਿਸ਼ਨ ਦੇ 40 ਤੋਂ ਵੱਧ ਐਪਸ ਅਤੇ ਪੋਰਟਲਾਂ ਨੂੰ ਏਕੀਕ੍ਰਿਤ ਕਰਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਸਾਰੀਆਂ ਚੋਣ ਸੇਵਾਵਾਂ ਨੂੰ ਇੱਕ ਸਹਿਜ ਅਨੁਭਵ ਵਿੱਚ ਇੱਕਜੁਟ ਕਰਦਾ ਹੈ। ਇਹ ਪਲੇਟਫਾਰਮ ਭਾਰਤ ਦੇ ਸੰਵਿਧਾਨ, ਲੋਕ ਪ੍ਰਤੀਨਿਧਤਾ ਐਕਟ, 1950 ਅਤੇ 1951, ਵੋਟਰ ਰਜਿਸਟ੍ਰੇਸ਼ਨ ਨਿਯਮ, 1960 ਅਤੇ ਕੰਡਕਟ ਆਫ਼ ਇਲੈਕਸ਼ਨ ਰੂਲਜ਼, 1961 ਦੀ ਸਖ਼ਤੀ ਨਾਲ ਪਾਲਣਾ ਤਹਿਤ ਵਿਕਸਤ ਕੀਤਾ ਗਿਆ ਹੈ।

ਈਸੀਆਈ-ਨੈੱਟ ਨਾਗਰਿਕਾਂ, ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਚੋਣ ਅਧਿਕਾਰੀਆਂ ਨੂੰ ਇੱਕ ਥਾਂ ‘ਤੇ ਜੋੜ ਕੇ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਸਬੰਧੀ ਸਰਚ, ਅਰਜ਼ੀ ਨੂੰ ਟਰੈਕ ਕਰਨ, ਆਪਣੇ ਉਮੀਦਵਾਰ ਨੂੰ ਜਾਣਨ, ਚੋਣ ਅਧਿਕਾਰੀਆਂ ਨਾਲ ਜੁੜਨ, ਬੀ.ਐਲ.ਓਜ਼ਨ ਨਾਲ ਨਾਲ ਕਾਲ ਦਾ ਸਮਾਂ ਤੈਅ ਕਰਨ, ਈ-ਐਪਿਕ ਦੀ ਡਾਊਨਲੋਡਿੰਗ, ਪੋਲਿੰਗ ਰੁਝਾਨ, ਸ਼ਿਕਾਇਤ ਨਿਵਾਰਣ ਵਰਗੀਆਂ ਮੁੱਖ ਸੇਵਾਵਾਂ ਨੂੰ ਇੱਕ ਸੁਰੱਖਿਅਤ ਪਲੇਟਫਾਰਮ 'ਤੇ ਉਪਲੱਬਧ ਕਰਵਾਉਂਦਾ ਹੈ।

ਇਸ ਪਲੇਟਫਾਰਮ ਦਾ ਬੀਟਾ ਵਰਜ਼ਨ 2025 ਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਅਤੇ ਵਿਸ਼ੇਸ਼ ਸੰਖੇਪ ਸੋਧ (ਐਸ.ਆਈ.ਆਰ.) ਦੌਰਾਨ ਸਫ਼ਲਤਾਪੂਰਵਕ ਲਾਂਚ ਕੀਤਾ ਗਿਆ ਸੀ, ਜਿਸ ਨਾਲ ਚੋਣ ਕਮਿਸ਼ਨ ਨੂੰ ਹੋਰ ਬਿਹਤਰ ਢੰਗ ਨਾਲ ਨਾਗਰਿਕ-ਕੇਂਦਰਿਤ ਚੋਣ ਸੇਵਾਵਾਂ ਪ੍ਰਦਾਨ ਕਰਨ ਅਤੇ ਇੱਕ ਬਟਨ ਦੇ ਕਲਿੱਕ 'ਤੇ ਚੋਣਾਂ ਨਾਲ ਸਬੰਧਤ ਸਾਰੀ ਜਾਣਕਾਰੀ ਉਪਲੱਬਧ ਕਰਾਉਣ ਦੇ ਸਮਰੱਥ ਬਣਾਇਆ ਗਿਆ ਸੀ। ਇਸਦੇ ਲਾਂਚ ਤੋਂ ਪਹਿਲਾਂ ਪਲੇਟਫਾਰਮ ਨੂੰ ਅੰਤਿਮ ਰੂਪ ਦੇਣ ਸਮੇਂ ਨਾਗਰਿਕਾਂ ਤੋਂ ਸੁਝਾਅ ਵੀ ਮੰਗੇ ਗਏ ਸਨ।

ਬੀਟਾ ਵਰਜ਼ਨ ਦੇ ਰਿਲੀਜ਼ ਤੋਂ ਬਾਅਦ ਈਸੀਆਈ-ਨੈੱਟ ਨੇ ਹੁਣ ਤੱਕ 10 ਕਰੋੜ ਤੋਂ ਵੱਧ ਰਜਿਸਟ੍ਰੇਸ਼ਨ ਫਾਰਮਾਂ ਦਾ ਨਿਬੇੜਾ ਕੀਤਾ ਹੈ, ਜੋ ਔਸਤਨ 2.7 ਲੱਖ ਫਾਰਮ ਪ੍ਰਤੀ ਦਿਨ ਬਣਦਾ ਹੈ। ਇਸ ਪਲੇਟਫਾਰਮ 'ਤੇ 11 ਲੱਖ ਤੋਂ ਵੱਧ ਬੂਥ ਲੈਵਲ ਅਫਸਰ (ਬੀਐਲਓ) ਰਜਿਸਟਰਡ ਹਨ। 

ਐਸ.ਆਈ.ਆਰ. ਦੀ ਪ੍ਰਕਿਰਿਆ ਦੌਰਾਨ ਹੁਣ ਤੱਕ ਇਸ ਪਲੇਟਫਾਰਮ ਰਾਹੀਂ 150 ਕਰੋੜ ਤੋਂ ਵੱਧ ਦਸਤਾਵੇਜਾਂ ਨੂੰ ਡਿਜੀਟਾਈਜ਼ ਕੀਤਾ ਗਿਆ ਹੈ। ਈਸੀਆਈ-ਨੈੱਟ ਜ਼ਮੀਨੀ ਪੱਧਰ ‘ਤੇ ਕਰਮਚਾਰੀਆਂ ਦੀ ਨਿਗਰਾਨੀ ਲਈ ਇੱਕ ਸਹਿਜ ਵਿਧੀ ਵੀ ਪ੍ਰਦਾਨ ਕਰਦਾ ਹੈ।

 

Tags: Gyanesh Kumar , Election Commission of India , ECI , Election Commissioner of India , Dr Sukhbir Singh Sandhu , Dr Vivek Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD