Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਰਕਾਰ ਵੱਲੋਂ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦਾ ਫ਼ੈਸਲਾ ਨੌਜਵਾਨਾਂ ਨਾਲ ਸਿੱਧਾ ਧੋਖਾ – ਸਰਬਜੀਤ ਸਿੰਘ ਝਿੰਜਰ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 22 Jan 2026

Last updated on: Jan 23, 2026, 12:59 IST

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਭਰ ਦੇ ਕਰੀਬ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦੇ ਫ਼ੈਸਲੇ ਦੀ ਕੜੀ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਨੌਜਵਾਨਾਂ ਦੀ ਪਿੱਠ ‘ਚ ਛੁਰੀ ਮਾਰਨ ਦੇ ਬਰਾਬਰ ਹੈ। ਝਿੰਜਰ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ ਕਰੀਬ 14 ਹਜ਼ਾਰ ਯੂਥ ਕਲੱਬ ਮੌਜੂਦ ਹਨ, ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। 

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪੰਜ ਸਾਲਾਂ ਅਤੇ ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਦੌਰਾਨ ਨੌਜਵਾਨਾਂ ਨਾਲ ਸਿਰਫ਼ ਵਾਅਦੇ ਹੀ ਕੀਤੇ ਗਏ, ਪਰ ਅਸਲ ਵਿੱਚ ਕੋਈ ਬਦਲਾਅ ਨਹੀਂ ਆਇਆ। ਦੋਵੇਂ ਸਰਕਾਰਾਂ ਹਰ ਪੱਖੋਂ ਪੰਜਾਬ ਵਿੱਚ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੱਸਣ ਕਿ ਪਿਛਲੇ ਚਾਰ ਸਾਲਾਂ ਵਿੱਚ ਯੂਥ ਕਲੱਬਾਂ ਨੂੰ ਕਿੰਨੀ ਗ੍ਰਾਂਟ ਦਿੱਤੀ ਗਈ? 

ਕਿੰਨੇ ਕਲੱਬਾਂ ਨੂੰ ਖੇਡ ਕਿੱਟਾਂ, ਜਿੰਮ ਦਾ ਸਮਾਨ ਜਾਂ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ? ਜੇ ਸਰਕਾਰ ਨੇ ਕਦੇ ਯੂਥ ਕਲੱਬਾਂ ਨੂੰ ਸਹਿਯੋਗ ਹੀ ਨਹੀਂ ਦਿੱਤਾ, ਤਾਂ ਉਨ੍ਹਾਂ ਨੂੰ ਗੈਰ-ਸਰਗਰਮ ਕਹਿਣ ਦਾ ਹੱਕ ਕਿਸ ਆਧਾਰ ‘ਤੇ ਹੈ? ਝਿੰਜਰ ਨੇ ਕਿਹਾ ਕਿ ਯੂਥ ਕਲੱਬ ਅੱਜ ਵੀ ਕੰਮ ਕਰ ਰਹੇ ਹਨ, ਪਰ ਸਰਕਾਰ ਨੇ ਹੀ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਅਤੇ ਚੰਗੀ ਤਰ੍ਹਾਂ ਚਲਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ। 

ਹੁਣ ਜਾਣਬੂਝ ਕੇ ਕਲੱਬਾਂ ਨੂੰ ਭੰਗ ਕਰ ਕੇ ਉਨ੍ਹਾਂ ਨੂੰ ਆਪਣੇ ਚਹੇਤਿਆਂ ਦੇ ਨਾਮਾਂ ‘ਤੇ ਮੁੜ ਰਜਿਸਟਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਵੇਖ ਕੇ ਆਮ ਆਦਮੀ ਪਾਰਟੀ ਨੂੰ ਪਿੰਡਾਂ ਦੇ ਯੂਥ ਕਲੱਬ ਯਾਦ ਆ ਰਹੇ ਹਨ। ਇਹ ਸਾਰਾ ਕੁਝ ਸਿਰਫ਼ ਚੋਣੀ ਸਟੰਟ ਹੈ। 

ਜੇ ਸਰਕਾਰ ਸੱਚਮੁੱਚ ਨੌਜਵਾਨਾਂ ਦੀ ਭਲਾਈ ਚਾਹੁੰਦੀ, ਤਾਂ ਪਿਛਲੇ ਚਾਰ ਸਾਲਾਂ ਵਿੱਚ ਯੂਥ ਕਲੱਬਾਂ ਲਈ ਢੁੱਕਵੇਂ ਫੰਡ, ਰੋਜ਼ਗਾਰ ਨਾਲ ਜੁੜੀਆਂ ਸਕੀਮਾਂ ਅਤੇ ਖੇਡਾਂ–ਸੱਭਿਆਚਾਰਕ ਪ੍ਰੋਗਰਾਮ ਚਲਾਏ ਜਾਂਦੇ। ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਯੂਥ ਕਲੱਬ ਸਿਰਫ਼ ਬਣਾਏ ਹੀ ਨਹੀਂ ਗਏ ਸਨ, ਸਗੋਂ ਉਨ੍ਹਾਂ ਨੂੰ ਸਰਗਰਮ ਰੱਖਣ ਲਈ ਫੰਡ, ਖੇਡ ਸਮੱਗਰੀ ਅਤੇ ਵੱਖ-ਵੱਖ ਪ੍ਰੋਗਰਾਮ ਵੀ ਦਿੱਤੇ ਗਏ ਸਨ।

ਅੰਤ ਵਿੱਚ ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਹੋਰ ਧੋਖਾ ਬਰਦਾਸ਼ਤ ਨਹੀਂ ਕਰਨਗੇ। ਹਰ ਹਰ ਪਿੰਡ ਦੇ ਯੂਥ ਕਲੱਬ ਦਾ ਨੌਜਵਾਨ, ਮੈਂਬਰ ਅਤੇ ਵਿਦਿਆਰਥੀ ਇਸ ਧੋਖੇ ਦਾ ਜਵਾਬ ਲੋਕਤੰਤਰਿਕ ਢੰਗ ਨਾਲ ਦੇਣਗੇ। ਜੇ ਇਹ ਫ਼ੈਸਲਾ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਯੂਥ ਅਕਾਲੀ ਦਲ ਪੰਜਾਬ ਭਰ ਵਿੱਚ ਨੌਜਵਾਨਾਂ ਨੂੰ ਨਾਲ ਜੋੜ ਕੇ ਤਿੱਖਾ ਲੋਕਤੰਤਰਿਕ ਅੰਦੋਲਨ ਸ਼ੁਰੂ ਕਰੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD