Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਨੇ 10 ਲੱਖ ਤੱਕ ਕੈਸ਼ਲੈਸ ਇਲਾਜ ਦੀ ਸਹੂਲਤ ਨਾਲ ਇਤਿਹਾਸ ਸਿਰਜਿਆ : ਕੁਲਵੰਤ ਸਿੰਘ ਸਿੱਧੂ

ਕਿਹਾ! ਪੰਜਾਬ ਦਾ ਹਰੇਕ ਪਰਿਵਾਰ ਇਸ ਸਹੂਲਤ ਦਾ ਲੈ ਸਕੇਗਾ ਲਾਭ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 22 Jan 2026

Last updated on: Jan 23, 2026, 13:13 IST

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਵੱਡਾ ਇਤਿਹਾਸਕ ਫੈਸਲਾ ਲੈਂਦਿਆਂ ਮੀਲ ਪੱਥਰ ਹਾਸਲ ਕੀਤਾ ਹੈ ਜਿਸਦੇ ਤਹਿਤ ਪੰਜਾਬੀਆਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਅਤੇ ਚੰਡੀਗੜ੍ਹ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਨਕਦ ਰਹਿਤ ਇਲਾਜ ਪ੍ਰਦਾਨ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਰਦਾਰ ਕੁਲਵੰਤ ਸਿੰਘ ਸਿੱਧੂ ਵੱਲੋਂ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਹਰ ਪਰਿਵਾਰ ਇਸ ਸਹੂਲਤ ਦਾ ਲਾਭ ਲਵੇਗਾ। ਉਹਨਾਂ ਕਿਹਾ ਕਿ ਪੰਜਾਬ ਸੂਬੇ ਨੂੰ ਹੁਣ ਤਰੱਕੀ ਕਰਨ ਤੋਂ ਕੋਈ ਨਹੀਂ ਰੋਕ ਸਕਦਾ ਕਿਉਂਕਿ ਪੰਜਾਬੀਆਂ ਨੂੰ ਉਹਨਾਂ ਦੇ ਦਰਦ ਦੁੱਖ ਅਤੇ ਤਕਲੀਫਾਂ ਸਮਝਣ ਵਾਲਾ ਉਹਨਾਂ ਦਾ ਆਪਣਾ ਆਮ ਘਰ ਦਾ ਮੁੰਡਾ ਮੁੱਖ ਮੰਤਰੀ ਦੇ ਰੂਪ ਵਿੱਚ ਮਿਲਿਆ ਹੈ। 

ਵਿਧਾਇਕ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਵਿੱਚ ਬਚਪਨ ਤੋਂ ਵਿਚਰਦੇ ਰਹੇ ਹਨ ਅਤੇ ਆਮ ਲੋਕਾਂ ਦੀਆਂ ਤਕਲੀਫਾਂ ਤੇ ਲੋੜਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਅੱਜ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ,ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਇੱਕ ਸਿਹਤ ਸਹੂਲਤ ਦੇ ਰੂਪ ਵਿੱਚ ਤੋਹਫਾ ਦਿੰਦੇ ਹੋਏ 10 ਲੱਖ ਤੱਕ ਕੈਸ਼ਲੈਸ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਜਿਸ ਨੂੰ ਵਿਧਾਇਕ ਸਿੱਧੂ ਨੇ ਆਪਣੇ ਹਲਕੇ ਦੇ ਵਰਕਰਾਂ ਨਾਲ ਆਪਣੇ ਮੁੱਖ ਦਫਤਰ ਵਿਖੇ ਸਕਰੀਨ ਉੱਤੇ ਦੇਖਿਆ। 

ਇਹ ਸਿਹਤ ਬੀਮਾ ਯੋਜਨਾ ਪੰਜਾਬ ਦੇ ਹਰ ਇੱਕ ਪਰਿਵਾਰ ਦੇ ਹਰ ਇੱਕ ਜੀਅ ਲਈ ਹੋਵੇਗੀ, ਇਸ ਵਿੱਚ ਹਰ ਵਰਗ ਨੂੰ ਕਵਰ ਕੀਤਾ ਗਿਆ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬੀਆਂ ਨੂੰ ਇੱਕੋ ਅੱਖ ਨਾਲ ਦੇਖਣ ਵਾਲੇ ਪੰਜਾਬ ਦੇ ਅਸਲੀ ਸਪੁੱਤਰ ਹਨ, ਜਿਨਾਂ ਅਮੀਰ ਗਰੀਬ ਹਰ ਜਾਤ ਹਰ ਧਰਮ ਅਤੇ ਹਰ ਵਰਗ ਦੇ ਬੰਦੇ ਨੂੰ ਸਿਹਤ ਸਹੂਲਤ ਦੇ ਰੂਪ ਵਿੱਚ 10 ਲੱਖ ਦੀ ਬੀਮਾ ਯੋਜਨਾ ਦਾ ਬਹੁਤ ਵੱਡਾ ਸਹਾਰਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਹੁਣ ਆਮ ਵਰਗ ਦੇ ਲੋਕਾਂ ਨੂੰ ਆਪਣੇ ਘਰ ਪਰਿਵਾਰ ਦੇ ਖਰਚੇ ਵਿੱਚੋਂ ਪੈਸੇ ਕੱਢ ਕੇ ਆਪਣੀਆਂ ਦਵਾਈਆਂ 'ਤੇ ਨਹੀਂ ਲਾਉਣੇ ਪੈਣਗੇ ਅਤੇ ਨਾ ਹੀ ਕੋਈ ਲੋੜਵੰਦ ਪਰਿਵਾਰ ਖਰਚੇ ਦੇ ਦੁੱਖੋਂ ਕਿਸੇ ਵੀ ਪ੍ਰਕਾਰ ਦੀ ਸਿਹਤ ਸਹੂਲਤ ਤੋਂ ਵਾਂਝਾ ਰਹਿ ਸਕੇਗਾ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਵੀ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਦੂਰ-ਦੁਰਾਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਾ ਪਵੇ ਅਤੇ ਹਰ ਸ਼ਹਿਰ ਦੇ ਨੇੜਲੇ ਹਸਪਤਾਲਾਂ ਨੂੰ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਵਿੱਚ ਕਵਰ ਕੀਤਾ ਜਾਵੇਗਾ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD