Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਾਲੀ ਵਿੱਚ 1000 ਕਰੋੜ ਤੋਂ ਵੱਧ ਦੇ ਸਾਂਝੇ ਟੈਂਡਰ ’ਤੇ ਬਵਾਲ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਸਖ਼ਤ ਐਤਰਾਜ਼

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਐੱਸ.ਏ.ਐੱਸ. ਨਗਰ (ਮੋਹਾਲੀ) , 22 Jan 2026

Last updated on: Jan 23, 2026, 15:58 IST

ਮੋਹਾਲੀ ਵਿੱਚ ਸੜਕਾਂ, ਹਾਰਟੀਕਲਚਰ, ਸਫਾਈ ਅਤੇ ਪਬਲਿਕ ਹੈਲਥ ਦੇ ਕੰਮ ਇਕੱਠੇ ਕਰਕੇ 1000 ਕਰੋੜ ਰੁਪਏ ਤੋਂ ਵੱਧ ਦਾ ਵੱਡਾ ਟੈਂਡਰ ਜਾਰੀ ਕਰਨ ਦੇ ਮਾਮਲੇ ਨੇ ਤਿੱਖਾ ਰੂਪ ਧਾਰ ਲਿਆ ਹੈ। ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਟੈਂਡਰ ਪ੍ਰਕਿਰਿਆ ਨੂੰ ਪੰਜਾਬ ਅਤੇ ਮੋਹਾਲੀ ਦੇ ਹਿੱਤਾਂ ਦੇ ਖ਼ਿਲਾਫ਼ ਕਰਾਰ ਦਿੰਦਿਆਂ ਇਸਦੀ ਸਖ਼ਤ ਨਿੰਦਾ ਕੀਤੀ ਹੈ।

ਡਿਪਟੀ ਮੇਅਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਵੱਡੇ ਅਤੇ ਸਾਂਝੇ ਟੈਂਡਰ ਨਾਲ ਪੰਜਾਬ ਦੇ ਸਥਾਨਕ ਠੇਕੇਦਾਰਾਂ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ, ਜੋ ਕਿ ਸਿੱਧਾ-ਸਿੱਧਾ ਪੰਜਾਬ ਦੇ ਆਰਥਿਕ ਹਿੱਤਾਂ ਨਾਲ ਧੱਕਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ 1004 ਕਰੋੜ ਦਾ ਟੈਂਡਰ ਕੱਢਿਆ ਗਿਆ ਸੀ, ਜਿਸ ਵਿੱਚ ਸਥਾਨਕ ਠੇਕੇਦਾਰ ਜੌਇੰਟ ਵੈਂਚਰ ਰਾਹੀਂ ਕੰਮ ਲੈ ਸਕਦੇ ਸਨ, ਪਰ ਜਦੋਂ ਇਹ ਅਹਿਸਾਸ ਹੋਇਆ ਕਿ ਕੰਮ ਪੰਜਾਬ ਦੇ ਠੇਕੇਦਾਰਾਂ ਕੋਲ ਜਾ ਸਕਦਾ ਹੈ, ਤਾਂ ਉਸ ਟੈਂਡਰ ਨੂੰ ਬਿਨਾਂ ਵਾਜਬ ਕਾਰਨ ਰੱਦ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਟੈਂਡਰ ਦੀ ਰਕਮ ਪਹਿਲਾਂ 786 ਕਰੋੜ ਅਤੇ ਹੁਣ ਲਗਭਗ 792 ਕਰੋੜ ਰੁਪਏ ਕਰ ਦਿੱਤੀ ਗਈ ਹੈ, ਜੋ 31 ਜਨਵਰੀ ਨੂੰ ਖੁੱਲਣੀ ਹੈ। ਇਸ ਟੈਂਡਰ ਵਿੱਚ ਅਜਿਹੀਆਂ ਸ਼ਰਤਾਂ ਰੱਖੀਆਂ ਗਈਆਂ ਹਨ ਕਿ ਕੋਈ ਵੀ ਮੋਹਾਲੀ ਜਾਂ ਪੰਜਾਬ ਦਾ ਠੇਕੇਦਾਰ ਇਕੱਲਾ ਇਸਨੂੰ ਭਰ ਨਹੀਂ ਸਕਦਾ, ਜਿਸ ਨਾਲ ਸਪਸ਼ਟ ਹੁੰਦਾ ਹੈ ਕਿ ਟੈਂਡਰ ਕਿਸੇ ਖਾਸ ਕੰਪਨੀ ਨੂੰ ਫਾਇਦਾ ਪਹੁੰਚਾਉਣ ਲਈ ਬਣਾਇਆ ਗਿਆ ਹੈ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਟੈਂਡਰ ਵਿੱਚ ਸਿਵਲ ਵਰਕ, ਹਾਰਟੀਕਲਚਰ, ਸਫਾਈ, ਸੜਕਾਂ, ਫੁੱਟਪਾਥ ਅਤੇ ਬਿਜਲੀ ਵਰਗੇ ਵੱਖ-ਵੱਖ ਕੰਮ ਇਕੱਠੇ ਕਰ ਦਿੱਤੇ ਗਏ ਹਨ, ਜਦਕਿ ਕੋਈ ਵੀ ਇੱਕ ਕੰਪਨੀ ਹਰ ਖੇਤਰ ਦੀ ਮਾਹਿਰ ਨਹੀਂ ਹੋ ਸਕਦੀ। ਇਸ ਨਾਲ ਨਾ ਸਿਰਫ਼ ਕੰਮ ਦੀ ਗੁਣਵੱਤਾ ਪ੍ਰਭਾਵਿਤ ਹੋਏਗੀ, ਸਗੋਂ ਸ਼ਹਿਰ ਦੀ ਸਫਾਈ ਅਤੇ ਰਖ-ਰਖਾਵ ਵੀ ਖ਼ਤਰੇ ਵਿੱਚ ਪੈ ਸਕਦੀ ਹੈ।

ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਸ ਸਾਰੇ ਪ੍ਰੋਜੈਕਟ ਦੀ ਨਿਗਰਾਨੀ ਲਈ ਇੱਕ ਨਵੀਂ ਪੀਐੱਮਸੀ (ਪ੍ਰੋਜੈਕਟ ਮੈਨੇਜਮੈਂਟ ਕਨਸਲਟੈਂਸੀ) ਬਣਾਈ ਗਈ ਹੈ, ਜਿਸ ਰਾਹੀਂ ਅਧਿਕਾਰੀਆਂ ਨੂੰ ਬਾਈਪਾਸ ਕਰਕੇ ਭੁਗਤਾਨ ਅਤੇ ਰਿਪੋਰਟਿੰਗ ਵਿੱਚ ਗੰਭੀਰ ਗੜਬੜ ਦੀ ਆਸ਼ੰਕਾ ਹੈ। ਉਨ੍ਹਾਂ ਕਿਹਾ ਕਿ ਜੇ ਕੰਪਨੀ ਕੰਮ ਅਧੂਰਾ ਛੱਡ ਕੇ ਭੱਜ ਗਈ ਤਾਂ ਮੁੜ ਟੈਂਡਰ ਲਗਣਾ ਮੁਸ਼ਕਲ ਹੋਵੇਗਾ ਅਤੇ ਮੋਹਾਲੀ ਦੀਆਂ ਸੜਕਾਂ ਬੁਰੀ ਹਾਲਤ ਵਿੱਚ ਪੈ ਜਾਣਗੀਆਂ।

ਡਿਪਟੀ ਮੇਅਰ ਨੇ ਕਿਹਾ ਕਿ ਗਮਾਡਾ ਮੋਹਾਲੀ ਪਹਿਲਾਂ ਹੀ ਹਜ਼ਾਰਾਂ ਕਰੋੜ ਦੀ ਜ਼ਮੀਨ ਵੇਚ ਚੁੱਕਾ ਹੈ, ਪਰ ਸ਼ਹਿਰ ਨੂੰ ਉਸਦਾ ਕੋਈ ਢੰਗ ਦਾ ਲਾਭ ਨਹੀਂ ਮਿਲਿਆ। ਅੱਜ ਪੈਨਸ਼ਨ ਵਰਗੀਆਂ ਸਕੀਮਾਂ ਲਈ ਪੈਸਿਆਂ ਦੀ ਕਮੀ ਹੈ, ਜਿਸ ਲਈ ਮੋਹਾਲੀ ਦੀ ਜਮੀਨ ਵੇਚੀ ਜਾ ਰਹੀ ਹੈ। 

ਉਨ੍ਹਾਂ ਆਖਿਆ ਕਿ ਇਹ ਟੈਂਡਰ ਬਿਲਕੁਲ ਗੈਰ-ਜ਼ਰੂਰੀ ਹੈ ਅਤੇ ਇਸ ਨਾਲ ਮੋਹਾਲੀ ਦਾ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ’ਚ ਜਾਗਰੂਕ ਹੋ ਕੇ ਇਕੱਠੇ ਹੋਣ ਅਤੇ ਮੋਹਾਲੀ ਨੂੰ ਬਚਾਉਣ ਲਈ ਆਵਾਜ਼ ਉਠਾਉਣ। ਅੰਤ ਵਿੱਚ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਇਸ ਟੈਂਡਰ ਦੇ ਖ਼ਿਲਾਫ਼ ਹਰ ਕਿਸਮ ਦੀ ਕਾਨੂੰਨੀ ਕਾਰਵਾਈ ਕਰਨਗੇ ਅਤੇ ਲੋੜ ਪਈ ਤਾਂ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ।

ਸੀਵਰ ਸਿਸਟਮ ਦੀ ਤਬਦੀਲੀ 'ਤੇ ਲਗਾਓ ਪੈਸੇ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਿਹੜਾ ਪੰਜ ਸੌ  ਜਾਂ ਹਜਾਰ ਕਰੋੜ ਰੁਪਿਆ ਮੋਹਾਲੀ ਤੇ ਲਾਉਣਾ ਹੈ, ਇਸ ਵੇਲੇ ਸ਼ਹਿਰ ਦਾ ਸਾਰਾ ਸੀਵਰ ਸਿਸਟਮ ਜਿਹੜਾ ਪੁਰਾਣਾ 50 ਸਾਲ ਪੁਰਾਣਾ ਹੈ, ਜਿਹੜਾ ਡਾਰਟ ਸਿਸਟਮ ਹੈ, ਤੇ ਲੱਖਾਂ ਰੁਪਏ ਲੱਗ ਰਹੇ ਨੇ, ਪੂਰਾ ਸ਼ਹਿਰ ਖਰਾਬ ਹੋ ਰਿਹਾ ਹੈ ਸੀਵਰੇਜ ਬਲੋਕ ਹੋ ਰਹੇ ਹਨ ਪੂਰੇ ਸਿਸਟਮ ਨੂੰ ਬਦਲਣ ਦੀ ਲੋੜ ਹੈ। ਉਹਨਾਂ ਕਿਹਾ ਕਿ ਇਹ ਕੰਪਰੈਲਟੀ ਤੇ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਇੱਕ ਵਾਰ ਸੜਕਾਂ ਬਣ ਗਈਆਂ ਤਾਂ ਫਿਰ ਇਹ ਸੀਵਰੇਜ ਸਿਸਟਮ ਦਾ ਕੀ ਹੋਵੇਗਾ ਇਸ ਕਰਕੇ ਪਹਿਲਾਂ ਸੀਵਰੇਜ ਸਿਸਟਮ ਠੀਕ ਕੀਤਾ ਜਾਵੇ।

ਸੋਲਿਡ ਵੇਸਟ ਮੈਨੇਜਮੈਂਟ ਵਾਸਤੇ ਕੰਮ ਕਰੇ ਗਮਾਡਾ

ਉਹਨਾਂ ਕਿਹਾ ਕਿ ਗਮਾਡਾ ਵੱਲੋਂ ਸ਼ਹਿਰ ਦੀਆਂ ਸੜਕਾਂ ਵਾਸਤੇ ਤਾਂ ਇੰਨਾ ਵੱਡਾ ਟੈਂਡਰ ਕੱਢ ਦਿੱਤਾ ਗਿਆ ਹੈ ਪਰ ਮੋਹਾਲੀ ਵਿੱਚ ਪਿਛਲੇ ਡੇਢ ਦੋ ਸਾਲ ਤੋਂ ਸੌਲਿਡ ਵੇਸਟ ਮੈਨੇਜਮੈਂਟ ਵਾਸਤੇ ਡੰਪਿੰਗ ਗਰਾਊਂਡ ਤੱਕ ਨਹੀਂ ਹੈ। ਸਾਰਾ ਸ਼ਹਿਰ ਕੂੜੇ ਨੂੰ ਲੈ ਕੇ ਤਰਾਹੀ ਤਰਾਹੀ ਕਰਦਾ ਹੈ। 

ਪਰ ਸ਼ਾਇਦ ਗਮਾਡਾ ਨੂੰ ਇਹ ਦਿਖਾਈ ਹੀ ਨਹੀਂ ਦਿੰਦਾ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਸ਼ਹਿਰ ਦਾ ਕੂੜਾ ਜੇ ਥਾਂ ਥਾਂ ਖਿਲਰਦਾ ਹੈ ਤਾਂ ਇਸ ਨਾਲ ਬਿਮਾਰੀਆਂ ਵੀ ਪੈਦਾ ਹੁੰਦੀਆਂ ਹਨ ਅਤੇ ਸ਼ਹਿਰ ਦੀ ਸੁੰਦਰਤਾ ਤੇ ਵੀ ਬੱਟਾ ਲੱਗਦਾ ਹੈ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD