Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿੱਥਿਆ ਅੱਤਵਾਦੀ ਹਮਲਾ ਟਲ਼ਿਆ; ਹੁਸ਼ਿਆਰਪੁਰ ਤੋਂ ਚਾਰ ਬੀ.ਕੇ.ਆਈ. ਕਾਰਕੁੰਨ ਆਈ.ਈ.ਡੀ. ਅਤੇ ਦੋ ਪਿਸਤੌਲਾਂ ਸਮੇਤ ਕਾਬੂ

ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਵਿਅਕਤੀ: ਡੀ.ਜੀ.ਪੀ. ਗੌਰਵ ਯਾਦਵ

Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 23 Jan 2026

Last updated on: Jan 24, 2026, 11:38 IST

ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.), ਜਲੰਧਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਾਬੰਦੀਸ਼ੁਦਾ ਸੰਗਠਨ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ, ਲਗਭਗ 2.5 ਕਿਲੋ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਜੋਤ ਸਿੰਘ, ਹਰਮਨ ਸਿੰਘ ਉਰਫ਼ ਹੈਰੀ ਉਰਫ਼ ਹਰੀ, ਅਜੈ ਉਰਫ਼ ਮਹਿਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਡੋਲਾ ਵਜੋਂ ਹੋਈ ਹੈ, ਇਹ ਸਾਰੇ ਐਸ.ਬੀ.ਐਸ. ਨਗਰ ਦੇ ਰਾਹੋਂ ਦੇ ਰਹਿਣ ਵਾਲੇ ਹਨ। 

ਆਰਡੀਐਕਸ-ਅਧਾਰਤ ਆਈ.ਈ.ਡੀ. ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਮਾਡਿਊਲ ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। 

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਆਉਣ ਵਾਲੇ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਮਿੱਥ ਕੇ ਅੱਤਵਾਦੀ ਹਮਲਾ ਕਰਨ ਲਈ ਵਰਤਿਆ ਜਾਣਾ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਹੁਸ਼ਿਆਰਪੁਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸੰਦੀਪ ਮਲਿਕ ਨੇ ਕਿਹਾ ਕਿ  ਖੁਫੀਆ ਕਾਰਵਾਈ ਵਿੱਚ, ਹੁਸ਼ਿਆਰਪੁਰ ਪੁਲਿਸ ਅਤੇ ਸੀਆਈ ਜਲੰਧਰ ਦੀਆਂ ਟੀਮਾਂ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ-ਅਧਾਰਤ ਆਈਈਡੀ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਐਸਐਸਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਅਧਾਰਤ ਬੀਕੇਆਈ ਹੈਂਡਲਰਾਂ ਨੇ ਇੱਕ  ਮਾਡਿਊਲ ਸਥਾਪਤ ਕੀਤਾ ਸੀ, ਜਿਸਨੂੰ ਅੰਮ੍ਰਿਤਸਰ ਦਿਹਾਤੀ ਦੇ ਸਰਹੱਦੀ ਖੇਤਰਾਂ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਤੋਂ ਬਾਅਦ ਹਥਿਆਰ ਪ੍ਰਾਪਤ ਕਰਨ ਅਤੇ ਲੌਜਿਸਟਿਕਸ ਪ੍ਰਬੰਧਨ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਥਾਣੇ ਵਿਖੇ ਬੀਐਨਐਸ ਦੀਆਂ ਧਾਰਾਵਾਂ 113(1) ਅਤੇ 113(3), ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(1ਬੀ)(ਏ) ਅਤੇ ਭਾਰਤੀ ਵਿਸਫੋਟਕ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫਆਈਆਰ ਨੰਬਰ 11 ਮਿਤੀ 23/01/2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD