Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸਤਿਗੁਰੂ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ ਅਤੇ ਬਸੰਤ ਪੰਚਮੀ ਮੇਲੇ ਤੇ ਵਿਸ਼ੇਸ਼ ਹਾਜ਼ਰੀ ਭਰਨ ਪਹੁੰਚੇ ਨਾਇਬ ਸੈਣੀ

ਹਲਕਾ ਸਾਹਨੇਵਾਲ ਪਹੁੰਚਣ ਤੇ ਭਾਜਪਾ ਬੁਲਾਰਾ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਕੀਤਾ ਸਵਾਗਤ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Pritpal Singh Baliawal

Web Admin

Web Admin

5 Dariya News

ਲੁਧਿਆਣਾ , 23 Jan 2026

Last updated on: Jan 24, 2026, 12:02 IST

ਸ਼੍ਰੀ ਭੈਣੀ ਸਾਹਿਬ ਵਿਖੇ ਸਤਿਗੁਰੂ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ ਅਤੇ ਬਸੰਤ ਪੰਚਮੀ ਮੇਲੇ ਤੇ ਹਰਿਆਣਾ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਸਮਾਗਮ ਸਤਿਗੁਰੂ ਉਦੇ ਸਿੰਘ ਜੀ ਦੀ ਹਾਜ਼ਰੀ ਵਿੱਚ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਵੀ ਹਾਜ਼ਰ ਸਨ, ਜਿੰਨ੍ਹਾ ਨੇ ਮੁੱਖ ਮੰਤਰੀ ਸੈਣੀ ਦਾ ਹਲਕਾ ਸਾਹਨੇਵਾਲ ਪਹੁੰਚਣ 'ਤੇ ਸਵਾਗਤ ਕੀਤਾ। 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਤਿਗੁਰੂ ਰਾਮ ਸਿੰਘ ਜੀ ਨੂੰ ਯਾਦ ਕਰਦੇ ਹੋਏ ਕਿਹਾ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੂਕਾ ਲਹਿਰ ਅਤੇ ਨਾਮਧਾਰੀ ਸਮਾਜ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਅਤੇ ਨਾਮਧਾਰੀ ਸਮਾਜ ਦੀ ਜੋ ਦੇਸ਼ ਨੂੰ ਦੇਣ ਹੈ, ਉਸਦੀ ਸ਼ਲਾਘਾ ਕੀਤੀ। ਨਾਮਧਾਰੀ ਪਰਿਵਾਰ ਵੱਲੋਂ ਮੁੱਖ ਮੰਤਰੀ ਤੋਂ ਸਤਿਗੁਰੂ ਰਾਮ ਸਿੰਘ ਜੀ ਦੇ ਨਾਮ ਤੇ ਇੱਕ ਵਿਸ਼ੇਸ਼ ਚੇਅਰ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਸਥਾਪਿਤ ਕਰਨ ਦੀ ਮੰਗ ਕੀਤੀ।  

ਮੁੱਖ ਮੰਤਰੀ ਸੈਣੀ ਨੇ ਇਹ ਮੰਗ ਲਿਖਤੀ ਰੂਪ ਵਿੱਚ ਮਿਲਣ ਤੋਂ ਬਾਅਦ ਪੂਰੀ ਕਰਨ ਦਾ ਵਿਸ਼ੇਸ਼ ਭਰੋਸਾ ਦਿੱਤਾ। ਪੰਜਾਬ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਪੁੱਛੇ ਗਏ ਸਵਾਲ ਤੇ ਜਵਾਬ ਦਿੰਦੇ ਹੋਏ ਸ਼੍ਰੀ ਸੈਣੀ ਨੇ ਕਿਹਾ ਕਿ ਪਿਛਲੇ 4 ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਕੁੱਝ ਨਾ ਕੀਤੇ ਜਾਣ ਕਰਕੇ ਹੁਣ ਪੰਜਾਬੀਆਂ ਵਿੱਚ ਭਰਮ ਭੁਲੇਖਾ ਪੈਦਾ ਕਰਨ ਲਈ ਅਜਿਹੀਆਂ ਸਕੀਮਾਂ ਦਾ ਐਲਾਨ ਕਰ ਰਹੀ ਹੈ। 

ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ ਹੈ, ਲੋਕ ਇਸ ਨਿਕੰਮੀ ਭਗਵੰਤ ਮਾਨ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਹਨ। ਇਸ ਮੌਕੇ ਹਲਕਾ ਸਾਹਨੇਵਾਲ ਦੇ ਸੀਨੀਅਰ ਆਗੂ ਪਵਨ ਕੁਮਾਰ ਸਾਬਕਾ ਜ਼ਿਲ੍ਹਾ ਪ੍ਰਧਾਨ, ਨਿਸ਼ੂ ਸ਼ਰਮਾ ਸਮਰਾਲਾ, ਹੀਰਾ ਸਿੰਘ ਅਮਰਗੜ੍ਹਮਨਮੀਤ ਸਿੰਘ ਚਾਵਲਾ, ਪਿੰਕੂ ਸ਼ਰਮਾ ਕੌਂਸਲਰ, ਰਸ਼ਪਾਲ ਸਿੰਘ ਸਾਹਨੇਵਾਲ, ਸੰਦੀਪ ਠਾਕੁਰ, ਵਿਨੇ ਕੁਮਾਰ ਮੰਡਲ ਪ੍ਰਧਾਨ, ਵੀ ਮੌਜੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Pritpal Singh Baliawal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD