Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

'ਮੁੱਖ ਮੰਤਰੀ ਸਿਹਤ ਯੋਜਨਾ' – ਆਜ਼ਾਦੀ ਤੋਂ ਬਾਅਦ ਸਿਹਤ ਬੀਮਾ ਯੋਜਨਾ ਦੇਸ਼ ਦੀ ਸਭ ਤੋਂ ਵੱਡੀ ਲੋਕ ਪੱਖੀ ਯੋਜਨਾ – ਕੁਲਦੀਪ ਸਿੰਘ ਧਾਲੀਵਾਲ

ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹੇ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Mukh Mantri Sehat Yojna

Web Admin

Web Admin

5 Dariya News

ਅੰਮ੍ਰਿਤਸਰ , 23 Jan 2026

Last updated on: Jan 24, 2026, 12:42 IST

ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੈ ਕਿ ਕਿਸੇ ਸੂਬੇ ਨੇ ਸਿਹਤ ਬੀਮਾ ਯੋਜਨਾ ਵਰਗੀ ਦੇਸ਼ ਦੀ ਸਭ ਤੋਂ ਵੱਡੀ ਲੋਕਪੱਖੀ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਹਰੇਕ ਪੰਜਾਬੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਜਨਾਲ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਰਦਿਆਂ ਕਿਹਾ ਕਿ  ਮੁੱਖ ਮੰਤਰੀ ਪੰਜਾਬ  ਸ: ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ, ਦੇ ਯਤਨਾ ਸਦਕਾਂ ਇਹ ਯੋਜਨਾ ਸ਼ੁਰੂ ਕੀਤੀ ਹੈ। 

ਉਨਾਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਉਨਾਂ ਕਿਹਾ ਕਿ ਇਸ ਸਿਹਤ ਬੀਮਾ ਯੋਜਨਾ ਵਿੱਚ ਕੈਂਸਰ ਵਰਗੇ ਸਾਰੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਪਹਿਲਾਂ, ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਚਾਰ ਸਾਲਾਂ ਵਿੱਚ, 1100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਅਤੇ ਹੁਣ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ। 

“ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ, ਅੱਜ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।”

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD